ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ
ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਕਾਬੂ
ਫਰੀਦਕੋਟ, 8 ਸਤੰਬਰ 2026 (ਵਿਸ਼ਵ ਵਾਰਤਾ): ਫ਼ਰੀਦਕੋਟ ਵਿੱਚ ਇੱਕ ਜੱਜ ਦੀ ਖਾਲੀ ਪਈ ਸਰਕਾਰੀ ਕੋਠੀ ਵਿੱਚ ਚੋਰੀ ਹੋ ਜਾਣ ਦੀ ਵਾਰਦਾਤ ਸਾਹਮਣੇ ਆਈ ਹੈ। ਚੋਰਾਂ ਨੇ ਕੋਠੀ ਅੰਦਰੋਂ ਇਲੈਕਟ੍ਰਾਨਿਕ ਵਸਤੂਆਂ ਅਤੇ ਹੋਰ ਸਮਾਨ ਚੋਰੀ ਕਰ ਲਿਆ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਫ਼ਰੀਦਕੋਟ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਫੜੇ ਗਏ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਇਹਨਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ ਅਤੇ ਚੋਰੀ ਕੀਤਾ ਸਮਾਨ ਬਰਾਮਦ ਕੀਤਾ ਜਾ ਸਕੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























