• Latest
  • Trending
ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

2 months ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

6 minutes ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

48 minutes ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

2 hours ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

3 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

3 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

4 hours ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

5 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

5 hours ago
Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

5 hours ago
Hindi News
English News
Sunday, November 8, 2026
No Result
View All Result
27 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

August 30, 2026
in ਖਬਰਾਂ, ਪੰਜਾਬ

ਲੁਧਿਆਣਾ, 30 ਅਗਸਤ (ਵਿਸ਼ਵ ਵਾਰਤਾ): ਜਗਤਪੁਰ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ) ਦੇ ਸਫ਼ਲ ਕਿਸਾਨ, ਲਿਖਾਰੀ ਸਭਾ ਜਗਤਪੁਰ ਦੇ ਬਾਨੀ ਤੇ ਅਗਾਂਹਵਧੂ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਦੇਹਾਂਤ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਡੂੰਘੇ ਅਫ਼ਸੋਸ ਦਾ ਪ੍ਹਗਟਾਵਾ ਕੀਤਾ ਹੈ।

ਉਹ ਹਮੇਸ਼ਾਂ ਵੱਡੇ ਭਰਾ ਵਾਂਗ ਮੇਰੀ ਕੰਡ ਤੇ ਹੱਥ ਰੱਖਦੇ ਰਹੇ। ਦੋਆਬੇ ਦੇ ਲੇਖਕਾਂ ਲਈ ਉਹ ਭੀਸ਼ਮ ਪਿਤਾਮਾ ਸਨ। ਵਿਗਿਆਨਕ ਢੰਗ ਦੀ ਖੇਤੀ ਲਈ ਉਹ ਕੌਮੀ ਤੇ ਕੌਮਾਂਤਰੀ ਪੁਰਸਕਾਰ ਵਿਜੇਤਾ ਸਨ। ਪੰਜਾਬੀ ਸਾਹਿੱਤ ਵਿੱਚ ਉਨ੍ਹਾਂ ਕਵਿਤਾ ਕਹਾਣੀ ਤੇ ਵਾਰਤਕ ਸਿਰਜਣ ਵਿੱਚ ਕਮਾਲ ਕੀਤੀ। ਉਨ੍ਹਾਂ ਦੀ ਪ੍ਰੇਰਨਾ ਨਾਲ ਬਲਦੇਵ ਸਿੰਘ ਢੀਂਡਸਾ, ਹਰਬੰਸ ਕੈਂਥ ਅਤੇ ਅਮਰੀਕ ਸਿੰਘ ਢੀਂਡਸਾ ਨੇ ਸਾਹਿੱਤਕ ਜਗਤ ਵਿੱਚ ਵੱਡੀ ਪਛਾਣ ਬਣਾਈ।

ਮਹਿੰਦਰ ਸਿੰਘ ਦੋਸਾਂਝ ਦਾ ਜਨਮ ਜਨਮ 5 ਫਰਵਰੀ 1940 ਨੂੰ ਪ੍ਰਿੰਸੀਪਲ ਗੁਰਚਰਨ ਸਿੰਘ ਦੋਸਾਂਝ ਦੇ ਪਿੰਡ ਜਗਤਪੁਰ, (ਜ਼ਿਲਾ ਸ਼ਹੀਦ ਭਗਤ ਸਿੰਘ ਨਗਰ) ਵਿਖੇ ਆਪਣੇ ਨਾਨਕੇ ਘਰ ਹੋਇਆ। ਸਕੂਲ ਦੀ ਰਸਮੀ ਸਿੱਖਿਆ ਤੋਂ ਲਾਂਭੇ ਰਹਿ ਕੇ ਹੀ ਉਸ ਬੁੱਧੀਮਾਨੀ ਤੇ ਗਿਆਨੀ ਪਾਸ ਕੀਤੀ। ਪੰਜਾਬੀ, ਹਿੰਦੀ, ਅੰਗਰੇਜ਼ੀ ਅਤੇ ਉਰਦੂ ਦੇ ਗੂੜ੍ਹ ਗਿਆਤਾ ਦੋਸਾਂਝ ਨੇ ਸਾਹਿਤ ਸਿਰਜਣਾ ਦੇ ਨਾਲ ਨਾਲ ਅਗਾਂਹਵਧੂ ਖੇਤੀ ਕਰਕੇ ਵੀ ਅੰਤਰ ਰਾਸ਼ਟਰੀ ਪਛਾਣ ਬਣਾਈ।

ਗਿਆਨ ਪ੍ਰਾਪਤੀ ਲਈ ਆਪ ਨੇ ਅਨੇਕ ਬਦੇਸ਼ ਯਾਤਰਾਵਾਂ ਕੀਤੀਆਂ ਆਪ ਨੇ ਰਾਸ਼ਟਰੀ ਪੱਧਰ ਤੇ ਜੰਮੂ ਕਸ਼ਮੀਰ, ਕੇਰਲਾ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕਰਨਾਟਕਾ, ਮਹਾਂਰਾਸ਼ਟਰ ਤੇ ਹਿਮਾਚਲ ਪ੍ਰਦੇਸ ਦੀ ਗਿਆਨ ਯਾਤਰਾ ਕੀਤੀ। ਅੰਤਰ-ਰਾਸ਼ਟਰੀ ਪੱਧਰ ਤੇ ਆਪ ਨੇ ਥਾਈਲੈਂਡ (1986), ਇੰਗਲੈਂਡ (1990), ਹਾਲੈਂਡ (1990 ਤੇ 1998), ਕੈਨੇਡਾ ਤੇ ਅਮਰੀਕਾ (1994 ਤੇ 1998), ਪਾਕਿਸਤਾਨ (2001) ਦਾ ਦੌਰਾ ਕੀਤਾ ਵੀ ਕੀਤਾ।

ਆਪ ਨੂੰ ਖੇਤੀਬਾੜੀ ਖੋਜ ਨਾਲ ਸਬੰਧਿਤ ਅਦਾਰਿਆਂ ਦੀਆਂ ਕਮੇਟੀਆਂ ਤੇ ਸੰਸਥਾਵਾਂ ਦੀ ਮੈਂਬਰਸ਼ਿਪ ਵੀ ਹਾਸਲ ਹੈ ਜਿੰਨ੍ਹਾਂ ਵਿੱਚੋਂ ਮੈਂਬਰ, ਪੀ.ਏ.ਯੂ. ਰਿਸਰਚ ਕੌਂਸਲ ਲੁਧਿਆਣਾ,ਪੀ.ਏ.ਯੂ. ਪਬਲੀਕੇਸ਼ਨ ਕਮੇਟੀ, ਮੈਂਬਰ, ਜ਼ਿਲਾ ਖੇਤੀਬਾੜੀ ਪੈਦਾਵਾਰ ਕਮੇਟੀ ਨਵਾਂ ਸ਼ਹਿਰ। ਮੈਂਬਰ, ਜ਼ਿਲਾ ਹਾਈਪਾਵਰ ਕਮੇਟੀ ਸਹਿਕਾਰਤਾ ਵਿਭਾਗ ਨਵਾਂ ਸ਼ਹਿਰ ਮੈਂਬਰ, ਮਾਈਕਰੋ ਇਰੀਗੇਸ਼ਨ ਕਮੇਟੀ ਨਵਾਂ ਸ਼ਹਿਰ, ਪ੍ਰਧਾਨ, ਲਿਖਾਰੀ ਸਭਾ ਜਗਤਪੁਰ (ਰਜਿ.), ਮੈਂਬਰ, ਪੰਜਾਬ ਸਟੇਟ ਸੀਡ ਸੱਬ ਕਮੇਟੀ ਚੰਡੀਗੜ੍ਹ, ਮੈਂਬਰ, ਗਵਰਨਿੰਗ ਬੋਰਡ, ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਚੰਡੀਗੜ੍ਹ। ਮੈਂਬਰ, ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਜਲੰਧਰ,ਮੈਂਬਰ, ਪੰਜਾਬ ਸਟੇਟ ਅਗਜੈਕੇਟਿਵ ਕਮੇਟੀ ਵਾਸਤੇ ਰਾਸ਼ਟਰੀ ਹਾਰਟੀ ਕਲਚਰ ਮਿਸ਼ਨ ਚੰਡੀਗੜ੍ਹ,ਮੈਂਬਰ ਕੋਰ ਕਮੇਟੀ ਦੁਆਬਾ ਸਹਿਕਾਰੀ ਖੰਡ ਮਿੱਲ ਨਵਾਂ ਸ਼ਹਿਰ, ਮੈਂਬਰ, ਜ਼ਿਲਾ ਲੋਕ ਸੰਪਰਕ ਕਮੇਟੀ ਨਵਾਂ ਸ਼ਹਿਰ,ਮੈਂਬਰ ਪ੍ਰਬੰਧਕੀ ਕਮੇਟੀ, ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ (ਨਵਾਂ ਸ਼ਹਿਰ), ਮੈਂਬਰ, ਪ੍ਰੋਗਰਾਮ ਸਲਾਹਕਾਰ ਕਮੇਟੀ ਆਲ ਇੰਡੀਆ ਰੇਡੀਓ ਸਟੇਸ਼ਨ ਤੇ ਦੂਰ ਦਰਸ਼ਨ ਕੈਂਦਰ ਜਲੰਧਰ ਪ੍ਰਮੁੱਖ ਹਨ।

ਆਪ ਦੀਆਂ ਮੌਲਿਕ ਰਚਨਾਵਾਂ ਵਿੱਚ ਦਿਸ਼ਾ (ਮੌਲਿਕ ਕਾਵਿ ਸੰਗ੍ਰਹਿ, 1972) ਕਿਰਤ ਨਾਲ ਜੁੜੇ ਰਿਸ਼ਤੇ (ਮੌਲਿਕ ਕਹਾਣੀ ਸੰਗ੍ਰਹਿ, 1984), ਰੌਸ਼ਨੀ ਦੀ ਭਾਲ (ਮੌਲਿਕ ਕਾਵਿ ਸੰਗ੍ਰਹਿ, 1998) ਤੇ ਯਾਦਾਂ ਪਾਕਿਸਤਾਨ ਦੀਆਂ (ਸਫਰਨਾਮਾ) ਪ੍ਰਮੁੱਖ ਹਨ।

ਮਹਿੰਦਰ ਸਿੰਘ ਦੋਸਾਂਝ ਨੇ ਸਾਹਿੱਤ, ਸਿੱਖਿਆ ਸਮਾਜ ਕਲਿਆਣ ਤੇ ਦਿਹਾਤੀ ਵਿਕਾਸ ਦੇ ਖੇਤਰ ਵਿਚ 1960 ਵਿਚ ਲਿਖਾਰੀ ਸਭਾ ਜਗਤਪੁਰ ਦੀ ਸਥਾਪਨਾ ਕੀਤੀ। ਇਲਾਕੇ ਦੇ ਲਗਪਗ 10 ਪਿੰਡਾਂ ਲਈ ਪੁਸਤਕਾਂ ਦੇ ਪ੍ਰਬੰਧ ਕਰਕੇ ਪੇਂਡੂ ਸਾਹਿੱਤਕ ਲਾਇਬ੍ਰੇਰੀਆਂ ਦੀ ਸਥਾਪਨਾ ਕੀਤੀ। ਆਪ ਨੇ 1975 ਤੋਂ ਹੁਣ ਤੱਕ ਇਲਾਕੇ ਦੇ ਲਗਪਗ 7 ਉੱਘੇ ਨਗਰਾਂ ਵਿਚ ਲੇਖਕਾਂ ਤੇ ਪਾਠਕਾਂ ਨੂੰ ਉਤਸਾਹਿਤ ਕਰਕੇ ਸਾਹਿੱਤ ਸਭਾਵਾਂ ਚਾਲੂ ਕਰਵਾਈਆਂ। ਆਪ ਨੇ ਇਲਾਕੇ ’ਚ ਬਿਰਛ ਬੂਟੇ ਲਵਾਉਣ ਲਈ ਵੀ ਸਫ਼ਲ ਮੁਹਿੰਮ ਚਲਾਈ। ਆਪ ਨੇ ਵਿਧਵਾਂ ਇਸਤਰੀਆ, ਬਿਰਧ ਬੀਬੀਆਂ, ਆਸਰਾਹੀਣ ਬਜ਼ੁਰਗਾਂ ਅਤੇ ਗਰੀਬ ਬੱਚਿਆਂ ਦੀ ਲੋੜੀਂਦੀ ਮਦਦ ਕੀਤੀ।

16 ਅਕਤੂਬਰ 1986 ਛੇਵੇਂ ਵਿਸ਼ਵ ਖੁਰਾਕ ਦਿਵਸ ‘ਤੇ ਕਣਕ ਦੇ ਸ਼ਾਨਦਾਰ ਉਤਪਾਦਨ ਲਈ ਯੂ.ਐਨ.ਓ. ਵੱਲੋਂ ਬੈਂਕਾਕ (ਥਾਈਲੈਂਡ) ਵਿਖੇ ਅੰਤਰ-ਰਾਸ਼ਟਰੀ ਪੁਰਸਕਾਰ ਮਿਲਿਆ। 21 ਅਕਤੂਬਰ 1990 ਨੂੰ ਸਾਹਿੱਤ ਤੇ ਕਲਾ ਦੇ ਖੇਤਰ ’ਚ ਕੰਮ ਲਈ ਅੰਤਰ-ਰਾਸ਼ਟਰੀ ਪੰਜਾਬੀ ਕਾਵਿ ਸੰਮੇਲਨ ’ਤੇ ਇੰਟਰਨੈਸ਼ਨਲ ਪੰਜਾਬੀ ਸਾਹਿੱਤ ਸਭਾ ਲੰਡਨ (ਯੂ.ਕੇ.) ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਸ. ਅਜੀਤ ਸਿੰਘ ਬੈਂਸ ਹੱਥੀਂ ਲੰਡਨ (ਯੂ.ਕੇ.) ਵਿਚ ਸਨਮਾਨਿਤ ਕੀਤਾ।

26 ਜਨਵਰੀ 1996 ਨੂੰ ਗਣਤੰਤਰਤਾ ਦਿਵਸ ’ਤੇ ਆਪ ਜੀ ਨੂੰ ਨਵਾਂ ਸ਼ਹਿਰ ਵਿੱਖੇ ਖੇਤੀਬਾੜੀ ਦੇ ਖੇਤਰ ’ਚ ਵਿਸ਼ੇਸ਼ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ।22 ਮਾਰਚ 1997 ਦੇ ਕਿਸਾਨ ਮੇਲੇ ’ਤੇ ਖੇਤੀ ਵਿਚ ਨਵੀਆਂ ਖੋਜਾਂ ਕਰਨ ਲਈ ਪੰਜਾਬ ਖੇਤੀ ਯੂਨੀਵਰਸਿਟੀ ਵੱਲੋਂ ਸ.ਦਲੀਪ ਸਿੰਘ ਧਾਲੀਵਾਲ ਪੁਰਸਕਾਰ ਮਿਲਿਆ।

17 ਮਾਰਚ 2007 ਦੇ ਕਿਸਾਨ ਮੇਲੇ ’ਤੇ ਖੇਤੀ ਵੰਨ ਸਵੰਨਤਾ ਦਾ ਇਕ ਸ਼ਾਨਦਾਰ ਮਾਡਲ ਵਿਕਸਤ ਕਰਨ ਲਈ ਪੰਜਾਬ ਖੇਤੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਮੁੱਖ ਮੰਤਰੀ ਪੁਰਸਕਾਰ ਪ੍ਰਾਪਤ ਕੀਤਾ।2024 ਵਿੱਚ ਆਪ ਨੂੰ ਮੰਗਾ ਸਿੰਘ ਬਾਸੀ ਵੱਲੋਂ ਆਪਣੇ ਪਿਤਾ ਜੀ ਦੀ ਯਾਦ ਵਿੱਚ ਸਥਾਪਿਤ ਸ ਪ੍ਰੀਤਮ ਸਿੰਘ ਬਾਸੀ ਪੁਰਸਕਾਰ ਵੀ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਿਜ ਵਿਖੇ ਪ੍ਰਦਾਨ ਕੀਤਾ ਗਿਆ। ਉਹ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਵੀ ਜੀਵਨ ਮੈਂਬਰ ਸਨ।

ਮਹਿੰਦਰ ਸਿੰਘ ਦੋਸਾਂਝ ਦੇ ਦੇਹਾਂਤ ਤੇ ਦੇਸ਼ ਬਦੇਸ਼ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਸ ਪ ਸਿੰਘ ਨੇ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਹੈ ਕਿ ਉਹ ਅਸਲ ਅਰਥਾਂ ਵਿੱਚ ਕਰਮਯੋਗੀ ਸਨ। ਸਾਰੀ ਉਮਰ ਕਿਰਤ ਕਰਦਿਆਂ ਉਨ੍ਹਾਂ ਕਲਮ ਨੂੰ ਵੀ ਨਾਲ ਨਾਲ ਤੋਰਿਆ। ਪੀ ਏ ਯੂ ਦੇ ਸਾਬਕਾ ਵਾਈਸ ਚਾਂਸਲਰ ਡਾ. ਕ ਸ ਔਲਖ , ਪਸਾਰ ਸਿੱਖਿਆ ਡਾ. ਸ ਸ ਗਿੱਲ, ਉੱਘੇ ਲੇਖਕ ਪ੍ਰੋ. ਰਵਿੰਦਰ ਭੱਠਲ,ਡਾ. ਆਤਮਜੀਤ ਸਿੰਘ, ਡਾ. ਸੁਰਜੀਤ ਸਿੰਘ ਭੱਟੀ, ਪ੍ਰਿੰਸੀਪਲ ਸਰਵਣ ਸਿੰਘ, ਵਰਿਆਮ ਸਿੰਘ ਸੰਧੂ, ਡਾ. ਲਖਵਿੰਦਰ ਸਿੰਘ ਜੌਹਲ, ਸ਼ਮਸ਼ੇਰ ਸਿੰਘ ਸੰਧੂ,ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ, ਸਹਿਜਪ੍ਰੀਤ ਸਿੰਘ ਮਾਂਗਟ, ਅਜਮੇਰ ਸਿੱਧੂ, ਰਵਿੰਦਰ ਸਹਿਰਾਅ, ਕੁਲਦੀਪ ਸਿੰਘ ਸਰਾਂ ਤੇ ਬਲਦੇਵ ਸਿੰਘ ਢੀਂਡਸਾ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

by Ranjit Singh
November 8, 2026
0

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ...

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

by Ranjit Singh
November 8, 2026
0

International: ਜਾਪਾਨ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਜਾਪਾਨ ਵਿੱਚ ਸ਼ਨੀਵਾਰ...

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

by Ranjit Singh
November 8, 2026
0

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ...

Most Popular

ਵੈਨ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ

ਵੈਨ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ

by Navjot
6 days ago
0

  ਕੁਸ਼ੀਨਗਰ (ਉੱਤਰ ਪ੍ਰਦੇਸ਼), 2 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਵਿੱਚ ਇੱਕ ਵੈਨ ਅਤੇ ਟਰੱਕ ਦੀ ਟੱਕਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 