Farmer leader: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ SC ਦੇ ਆਦੇਸ਼
- – ਪੰਜਾਬ ਤੇ ਕੇਂਦਰ ਸਰਕਾਰ ਨੂੰ ਵੀ ਹੁਕਮ ਜਾਰੀ
ਚੰਡੀਗੜ੍ਹ : ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਅੱਜ 18ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਦੱਸ ਦਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਆਦੇਸ਼ ਦਿਤਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅੰਦੋਲਨ ਤੋਂ ਜ਼ਿਆਦਾ ਜ਼ਰੂਰੀ ਹੈ। ਉਨ੍ਹਾਂ ਨਾਲ ਕਿਸੇ ਕਿਸਮ ਦਾ ਧੱਕਾ ਨਾ ਕੀਤਾ ਜਾਵੇ, ਉਨ੍ਹਾਂ ਨੂੰ ਖਾਣ ਲਈ ਮਜ਼ਬੂਰ ਨਾ ਕੀਤਾ ਜਾਵੇ। ਸੁਪਰੀਮ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਡੱਲੇਵਾਲ ਨੂੰ ਤੁਰੰਤ ਡਾਕਟਰੀ ਸਹਾਇਤਾ ਦਿਤੀ ਜਾਵੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਸ਼ਾਂਤੀ ਬਣਾਏ ਰੱਖਣ ਲਈ ਵੀ ਕਿਹਾ ਗਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/