Farmer Protest: ਸੁਪਰੀਮ ਕੋਰਟ ‘ਚ ਕਿਸਾਨ ਆਗੂ ਡੱਲੇਵਾਲ ਨੂੰ ਲੈ ਕੇ ਹੋਈ ਸੁਣਵਾਈ
- ਪੰਜਾਬ ਸਰਕਾਰ ਨੇ ਪੇਸ਼ ਕੀਤੀ ਮੈਡੀਕਲ ਰਿਪੋਰਟ, ਸੁਪਰੀਮ ਕੋਰਟ ਨੇ ਜਾਰੀ ਕੀਤੇ ਇਹ ਹੁਕਮ
ਚੰਡੀਗੜ੍ਹ : ਖਨੌਰੀ ਬਾਰਡਰ ‘ਤੇ ਪਿਛਲੇ 25 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਲਗਾਤਾਰ ਤੀਜੇ ਦਿਨ ਸੁਣਵਾਈ ਹੋਈ। ਪੰਜਾਬ ਸਰਕਾਰ ਦੇ ਵਕੀਲ ਨੇ ਡੱਲੇਵਾਲ ਦੀ ਸਿਹਤ ਨਾਲ ਜੁੜੀ ਤਾਜ਼ਾ ਰਿਪੋਰਟ ਅਦਾਲਤ ਨੂੰ ਸੌਪੀ। ਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ਦਾਖਿਲ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਮਾਮਲੇ ‘ਤੇ ਮੁੜ ਸੁਣਵਾਈ ਅੱਜ ਬਾਅਦ ਦੁਪਹਿਰ 2.30 ਵਜੇ ਹੋਵੇਗੀ।
ਅਦਾਲਤ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਮੁੱਖ ਸਕੱਤਰ ਅਤੇ ਡੀਜੀਪੀ ਦੋਵੇਂ ਅੱਜ ਹਲਫ਼ਨਾਮਾ ਦਾਖ਼ਲ ਕਰਨ। ਇਸ ਵਾਅਦੇ ਨਾਲ ਕਿ ਤੁਸੀਂ ਉਨ੍ਹਾਂ ਨੂੰ ਅਸਥਾਈ ਹਸਪਤਾਲ ਵਿੱਚ ਸ਼ਿਫਟ ਕਰੋਗੇ ਅਤੇ ਡਾਕਟਰੀ ਸਹਾਇਤਾ ਪ੍ਰਦਾਨ ਕਰੋਗੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/