ਕਿਸਾਨਾਂ ਦਾ ਚੰਡੀਗੜ੍ਹ ਕੂਚ: ਪੁਲਿਸ ਨਾਲ ਕਿਸਾਨਾਂ ਦੀ ਜ਼ਬਰਦਸਤ ਝੜਪ!
– ਪ੍ਰਦਰਸ਼ਨਕਾਰੀਆਂ ‘ਤੇ ਵਾਟਰ ਕੈਨਨ ਦੀ ਵਰਤੋਂ
ਚੰਡੀਗੜ੍ਹ, 15 ਮਈ 2026 (ਵਿਸ਼ਵ ਵਾਰਤਾ): ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਅੱਜ ਮੋਹਾਲੀ ਤੋਂ ਚੰਡੀਗੜ੍ਹ ਗਵਰਨਰ ਹਾਊਸ ਤੱਕ ਕੂਚ ਕੀਤਾ ਜਾ ਰਿਹਾ ਹੈ। ਇਸ ਰੋਸ ਮਾਰਚ ਵਿਚ ਹਜ਼ਾਰਾਂ ਕਿਸਾਨ ਸ਼ਮੂਲੀਅਤ ਕਰ ਰਹੇ ਹਨ। ਕਿਸਾਨਾਂ ਵਲੋਂ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਇਸ ਦੌਰਾਨ ਪੰਜਾਬ ਦੇ ਕਿਸਾਨਾਂ ਦੀ ਪੁਲਿਸ ਨਾਲ ਝੜਪ ਹੋ ਗਈ। ਕਿਸਾਨ ਕਰਜ਼ਾ ਮੁਆਫ਼ੀ, ਕਰਜ਼ਾ ਸੀਮਾ ਅਤੇ ਐਮਐਸਪੀ ਵਧਾਉਣ ਸਮੇਤ ਕਈ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਕਾਰਨ ਦੋ ਬਾਰਡਰਾਂ ‘ਤੇ ਟ੍ਰੈਫਿਕ ਨੂੰ ਡਾਇਵਰਟ ਕੀਤਾ ਗਿਆ ਹੈ।
ਚੰਡੀਗੜ੍ਹ ਪੁਲਿਸ ਨੇ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ‘ਤੇ ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਸੀਲ ਕਰ ਦਿੱਤਾ ਹੈ। ਹਾਲਾਂਕਿ, ਬੈਰੀਕੇਡਾਂ ਨੂੰ ਟੱਪ ਕੇ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਤੋਂ ਬਾਅਦ ਵੀ ਜਦੋਂ ਕਿਸਾਨ ਨਾ ਰੁਕੇ ਤਾਂ ਉਨ੍ਹਾਂ ‘ਤੇ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ।ਚੰਡੀਗੜ੍ਹ ਪੁਲਿਸ ਦਾ ਕਹਿਣਾ ਹੈ ਕਿ ਹਾਲਾਤ ਨੂੰ ਦੇਖਦੇ ਹੋਏ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਐਸਐਸਪੀ (SSP) ਸਮੇਤ ਉੱਚ ਅਧਿਕਾਰੀ ਖ਼ੁਦ ਮੌਕੇ ‘ਤੇ ਮੌਜੂਦ ਰਹਿ ਕੇ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























