Farmers Protest : ਅੱਜ ਗੈਰ-ਭਾਜਪਾ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਨਗੇ ਕਿਸਾਨ-ਸੌਂਪਣਗੇ ਮੰਗ ਪੱਤਰ
ਚੰਡੀਗੜ੍ਹ, 8ਜੁਲਾਈ(ਵਿਸ਼ਵ ਵਾਰਤਾ)Farmers Protest -ਕਿਸਾਨ ਅੱਜ ਸੋਮਵਾਰ ਨੂੰ ਦੇਸ਼ ਭਰ ਦੇ ਗੈਰ-ਭਾਜਪਾ ਸੰਸਦ ਮੈਂਬਰਾਂ ਨੂੰ ਮਿਲਣ ਲਈ ਪਹੁੰਚ ਰਹੇ ਹਨ। ਕਿਸਾਨ ਗੈਰ-ਭਾਜਪਾ ਸੰਸਦ ਮੈਂਬਰਾਂ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਣਗੇ। ਜ਼ਿਕਰਯੋਗ ਹੈ ਕਿ ਕਿਸਾਨ ਕੇਂਦਰ ਵਿਰੁੱਧ ਆਪਣੀਆਂ ਮੰਗਾਂ ‘ਤੇ ਲਗਾਤਾਰ ਅੜੇ ਹੋਏ ਹਨ, ਜਿਨ੍ਹਾਂ ‘ਚੋਂ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਸਭ ਤੋਂ ਮਹੱਤਵਪੂਰਨ ਹੈ। ਪੰਜਾਬ-ਹਰਿਆਣਾ ਸਰਹੱਦ ‘ਤੇ ਖੜ੍ਹੇ ਕਿਸਾਨਾਂ ਨੇ ਹੁਣ ਸੰਸਦ ‘ਚ ਆਪਣੀ ਆਵਾਜ਼ ਪਹੁੰਚਾਉਣ ਲਈ ਇਹ ਤਰੀਕਾ ਅਪਣਾਇਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਕਿਸਾਨ ਹਰ ਜ਼ਿਲ੍ਹੇ ਵਿੱਚ ਸੰਸਦ ਮੈਂਬਰਾਂ ਦੇ ਘਰਾਂ ਤੱਕ ਮਾਰਚ ਕਰਨਗੇ। ਇਸ ਤੋਂ ਬਾਅਦ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।