Farmers Protest : ਅੱਜ ਕਿਸਾਨ ਅੰਦੋਲਨ ਨੂੰ ਲੈ ਕੇ ਅਗਲੀ ਰਣਨੀਤੀ ਦਾ ਐਲਾਨ ਕਰਨਗੇ ਕਿਸਾਨ ਆਗੂ
ਚੰਡੀਗੜ੍ਹ,16ਜੁਲਾਈ(ਵਿਸ਼ਵ ਵਾਰਤਾ)Farmers Protest -5 ਮਹੀਨੇ ਤੋਂ ਲਗਾਤਾਰ ਸੰਭੂ ਬਾਰਡਰ ਤੇ ਕਿਸਾਨ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਜਿਸ ਦੇ ਚਲਦਿਆਂ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਵੱਲੋਂ ਹੁਣ ਅੰਦੋਲਨ ਦੇ ਸੰਬੰਧ ’ਚ ਅਗਲੀ ਰਣਨੀਤੀ ਤਿਆਰੀ ਕਰ ਲਈ ਗਈ ਹੈ। ਦੱਸ ਦਈਏ ਕਿ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਲਗਾਈ ਗਈ 8 ਲੇਅਰ ਬੈਰੀਕੇਡਿੰਗ ਨੂੰ ਫਿਲਹਾਲ ਨਹੀਂ ਹਟਾਇਆ ਜਾਵੇਗਾ। ਹਰਿਆਣਾ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਉਡੀਕ ਕਰ ਰਹੀ ਹੈ। ਜ਼ਿਕਰਯੋਗ ਹੈ ਕਿ 10 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 7 ਦਿਨਾਂ ਦੇ ਅੰਦਰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ। ਅੱਜ ਇਸ ਦਾ ਆਖਰੀ ਦਿਨ ਹੈ। ਕਿਸਾਨ ਆਗੂਆਂ ਨੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਸੱਦ ਲਈ ਹੈ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਕੇ ਅਗਲੀ ਰਣਨੀਤੀ ਦੀ ਜਾਣਕਾਰੀ ਦਿੱਤੀ ਜਾਵੇਗੀ। ਇਸ ਵਿੱਚ ਉਹ ਦਿੱਲੀ ਮਾਰਚ ਨੂੰ ਲੈ ਕੇ ਕੋਈ ਐਲਾਨ ਕਰ ਸਕਦੇ ਹਨ। ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਕਿਸਾਨਾਂ ਦੇ ਜਥੇ ਅੰਬਾਲਾ ਨੇੜੇ ਜੀਂਦ ਅਤੇ ਸ਼ੰਭੂ ਬਾਰਡਰ ਨੇੜੇ ਖਨੌਰੀ ਬਾਰਡਰ ਪੁੱਜਣਗੇ। ਸੋਮਵਾਰ ਨੂੰ ਸ਼ੰਭੂ ਬਾਰਡਰ ਪਹੁੰਚੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ ਆਗੂ ਨਵਦੀਪ ਦੀ ਰਿਹਾਈ ਦੀ ਮੰਗ ਲਈ 17 ਅਤੇ 18 ਜੁਲਾਈ ਨੂੰ ਅੰਬਾਲਾ ਦੇ ਐਸਪੀ ਦਫ਼ਤਰ ਦਾ ਘਿਰਾਓ ਕਰਨ ਤੋਂ ਬਾਅਦ 22 ਜੁਲਾਈ ਨੂੰ ਦਿੱਲੀ ਚ MSP ਨੂੰ ਲੈ ਕੇ ਕਾਨਵੋਕੇਸ਼ਨ ਕੀਤੀ ਜਾਵੇਗੀ। ਜਿੱਥੇ ਦੇਸ਼ ਭਰ ਦੇ ਬੁੱਧੀਜੀਵੀਆਂ ਤੋਂ ਇਲਾਵਾ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਵੀ ਸੱਦਾ ਦਿੱਤਾ ਜਾਵੇਗਾ।