Farmers Protest : ਕਿਸਾਨ ਦਿੱਲੀ ਵੱਲ ਕਰਨਗੇ ਕੂਚ, ਭਲਕੇ ਅੰਬਾਲਾ ‘ਚ ਹੋਣਗੇ ਇੱਕਠੇ
22 ਜੁਲਾਈ ਨੂੰ ਦਿੱਲੀ ਕਾਂਸਟੀਚਿਊਸ਼ਨ ਕਲੱਬ ਵਿਖੇ ਇਕੱਠੇ ਕਰਨਗੇ MSP ਤੇ ਗੱਲ
ਚੰਡੀਗੜ੍ਹ,16ਜੁਲਾਈ(ਵਿਸ਼ਵ ਵਾਰਤਾ)Farmers Protest – : 5 ਮਹੀਨੇ 3 ਦਿਨ ਤੋਂ ਲਗਾਤਾਰ ਸੰਭੁ ਬਾਰਡਰ ਤੇ ਕਿਸਾਨ ਧਰਨਾ ਪ੍ਰਦਰਸ਼ਨ ਕਰ ਰਹੇ ਹਨ. ਅਤੇ ਹੁਣ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਵੀ ਕਿਸਾਨ ਆਗੂ ਜਗਜੀਤ ਸਿੰਘ ਵਲੋਂ ਕਰ ਦਿੱਤਾ ਗਿਆ ਹੈ। ਨਾਲ ਹੀ ਅੱਜ ਚੰਡੀਗੜ੍ਹ ਚ ਮੀਡੀਆ ਨੂੰ ਮੁਖਾਤਿਬ ਹੁੰਦੇ ਹੋਏ ਕਿਸਾਨ ਆਗੂਆਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਭਲਕੇ ਕਿਸਾਨ ਅਨਾਜ ਮੰਡੀ ਅੰਬਾਲਾ ਸ਼ਹਿਰ ਵਿੱਚ ਇਕੱਠੇ ਹੋਣਗੇ। ਨਵਦੀਪ ਦੀ ਰਿਹਾਈ ਨੂੰ ਲੈ ਕੇ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਅੰਬਾਲਾ ਵਿੱਖੇ ਐੱਸਐੱਸਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਇਸਤੋਂ ਅਲਾਵਾ ਕਿਸਾਨ 22 ਜੁਲਾਈ ਨੂੰ ਦਿੱਲੀ ਕਾਂਸਟੀਚਿਊਸ਼ਨ ਕਲੱਬ ਵਿਖੇ ਇਕੱਠੇ ਹੋਣਗੇ।
ਦੱਸ ਦਈਏ ਕਿ ਸੋਮਵਾਰ ਨੂੰ ਜਾਰੀ ਬਿਆਨ ਦੇ ਵਿਚ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਵੀ ਕਿਹਾ ਸੀ ਕਿ ਹੁਣ ਅਗਲੀ ਅੰਦੋਲਨ ਦੇ ਸੰਬੰਧ ਚ ਰਣਨੀਤੀ ਤਿਆਰੀ ਕਰ ਲਈ ਗਈ ਹੈ। ਕਿਸਾਨ ਆਗੂ ਪੰਧੇਰ ਨੇ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ 22 ਜੁਲਾਈ ਨੂੰ ਦਿੱਲੀ ਚ MSP ਨੂੰ ਲੈ ਕੇ ਕਾਨਵੋਕੇਸ਼ਨ ਕੀਤੀ ਜਾਵੇਗੀ। ਇਨ੍ਹਾਂ ਹੀ ਨਹੀਂ ਸੱਤਾ ਵਿਰੋਧੀ ਧਿਰ ਦੇ ਵੱਡੇ ਆਗੂਆਂ ਨਾਲ ਵੀ ਮੁਲਾਕਤ ਕਰਨ ਦੀ ਯੋਜਨਾ ਬਣਾਈ ਗਈ ਹੈ।
ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਕਿਹਾ ਹੈ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਵਲੋਂ ਬਾਰਡਰ ਬੰਦ ਕੀਤਾ ਗਿਆ ਹੈ ਅਤੇ ਉਨ੍ਹਾਂ ਕਰਕੇ ਹੀ ਵਪਾਰੀਆਂ ਅਤੇ ਟ੍ਰਾੰਸਪੋਟਰਾਂ ਦਾ ਨੁਕਸਾਨ ਹੋ ਰਿਹਾ ਹੈ। ਪੰਜਾਬ ਦਾ ਨੁਕਸਾਨ ਕਰ ਰਹੇ ਹਨ ਇਸ ਦੇ ਲਈ ਸਰਕਾਰ ਨੂੰ ਜਵਾਬ ਦੇਣਾ ਹੋਵਗਾ !