Farmers Protest : ਕਿਸਾਨਾਂ ਦੀ ਭੁੱਖ ਹੜਤਾਲ ਦਾ ਅੱਜ ਚੌਥਾ ਦਿਨ
ਚੰਡੀਗੜ੍ਹ, 29ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ਤੇ ਪੱਕਾ ਮੋਰਚਾ ਲਗਾਇਆ ਗਿਆ ਹੈ। ਭਾਵੇਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਰਿਆਣਾ ਅਤੇ ਪੰਜਾਬ ਦੀ ਖਨੌਰੀ ਸਰਹੱਦ ਤੋਂ ਹਿਰਾਸਤ ਵਿੱਚ ਲਏ ਚਾਰ ਦਿਨ ਹੋ ਗਏ ਹਨ, ਇਸ ਦੇ ਬਾਵਜੂਦ ਕਿਸਾਨਾਂ ਦਾ ਇਕੱਠ ਖਨੌਰੀ ਸਰਹੱਦ ਤੇ ਵਧਦਾ ਜਾ ਰਿਹਾ ਹੈ। ਡੱਲੇਵਾਲ ਜਿੱਥੇ ਚਾਰ ਦਿਨਾਂ ਤੋਂ ਲੁਧਿਆਣਾ ਡੀਐਮਸੀ ਵਿੱਚ ਭੁੱਖ ਹੜਤਾਲ ’ਤੇ ਹਨ, ਉਥੇ ਸਾਬਕਾ ਫ਼ੌਜੀ ਸੁਖਜੀਤ ਸਿੰਘ ਹਰਦੋਝੰਡੇ ਨੇ ਵੀ ਖਨੌਰੀ ਸਰਹੱਦ ’ਤੇ ਕੁਝ ਨਹੀਂ ਖਾਧਾ। ਸੁਖਜੀਤ ਸਿੰਘ ਹਰਦੋਝੰਡੇ ਨੇ ਕਿਹਾ ਹੈ ਕਿ ਜੋ ਸਰਕਾਰ ਡੱਲੇਵਾਲ ਨੂੰ ਉਠਾ ਕੇ ਕਿਸਾਨ ਅੰਦੋਲਨ ਨੂੰ ਫੇਲ ਕਰਨਾ ਚਾਹੁੰਦੀ ਸੀ, ਉਹ ਫੇਲ ਹੋ ਚੁੱਕੀ ਹੈ। ਅੱਜ ਭੁੱਖ ਹੜਤਾਲ ਦਾ ਚੌਥਾ ਦਿਨ ਹੈ ਅਤੇ ਉਹ ਪੂਰੀ ਤਰ੍ਹਾਂ ਠੀਕ ਹਨ। ਇਸ ਦੇ ਨਾਲ ਹੀ ਸਰਵਣ ਸਿੰਘ ਪੰਧੇਰ ਨੇ ਦੋਸ਼ ਲਾਇਆ ਹੈ ਕਿ ਕਿਸਾਨ ਡੱਲੇਵਾਲ ਨੂੰ ਲੁਧਿਆਣਾ ਡੀਐਮਸੀ ਵਿੱਚ ਮਿਲਣ ਲਈ ਆ ਰਹੇ ਹਨ, ਪਰ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/