Farmers Protest: ਸ਼ੰਭੂ ਬਾਰਡਰ ਤੋਂ ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ
- 101 ਕਿਸਾਨਾਂ ਦਾ ਜਥਾ ਇਸ ਦਿਨ ਹੋਵੇਗਾ ਰਵਾਨਾ
ਚੰਡੀਗੜ੍ਹ,16 ਜਨਵਰੀ: ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਅੱਜ ਦਿੱਲੀ ਕੂਚ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਕਿਸਾਨਾਂ ਵੱਲੋਂ 21 ਜਨਵਰੀ ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਦੱਸਿਆ ਕਿ 101 ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਗੱਲਬਾਤ ਲਈ ਤਿਆਰ ਨਹੀਂ ਹੈ, ਇਸ ਲਈ ਅਸੀਂ ਅੰਦੋਲਨ ਹੋਰ ਤੇਜ਼ ਕਰਾਂਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦੇਸ਼ ਹਿੱਤ ਵਿੱਚ ਹਨ ਅਤੇ ਇਨ੍ਹਾਂ ਨੂੰ ਲਾਗੂ ਕੀਤਾ ਜਾਵੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਕਿਸਾਨਾਂ ਨੇ ਦਸੰਬਰ ਮਹੀਨੇ ਵਿੱਚ ਤਿੰਨ ਵਾਰ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਤਿੰਨੋਂ ਵਾਰ ਹਰਿਆਣਾ ਪੁਲੀਸ ਨੇ ਉਨ੍ਹਾਂ ਨੂੰ ਬੈਰੀਕੇਡ ਲਾ ਕੇ ਰੋਕ ਦਿੱਤਾ ਸੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/