Farmers Protest: ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌਤ
- ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ
- ਕਿਸਾਨ ਆਗੂਆਂ ਨੇ ਮ੍ਰਿਤਕ ਦੇ ਪਰਿਵਾਰ ਲਈ ਕੀਤੀ ਇਹ ਮੰਗ
ਚੰਡੀਗੜ੍ਹ,31 ਜਨਵਰੀ : ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਜਾਨ ਚਲੀ ਗਈ। ਕਿਸਾਨ ਦਾ ਨਾਮ ਪ੍ਰਗਟ ਸਿੰਘ ਹੈ, ਜੋ ਅੰਮ੍ਰਿਤਸਰ ਦੇ ਲੋਪੋਕੇ ਦਾ ਰਹਿਣ ਵਾਲਾ ਸੀ। ਕਿਸਾਨ 2 ਏਕੜ ਜ਼ਮੀਨ ਦਾ ਮਾਲਕ ਸੀ। ਉਹ 2 ਬੱਚਿਆਂ ਦਾ ਪਿਤਾ ਸੀ। ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਕਿਸਾਨ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਤੇ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/