ਚੰਡੀਗੜ੍ਹ, 27ਦਸੰਬਰ (ਵਿਸ਼ਵ ਵਾਰਤਾ) ਫਰਵਰੀ ਮਹੀਨੇ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਖਨੌਰੀ ਸਰਹੱਦ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਚੱਲ ਰਿਹਾ ਹੈ, ਜੋ ਅੱਜ ਸ਼ੁੱਕਰਵਾਰ ਨੂੰ 32ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ।
ਉਹਨਾਂ ਨੇ ਪਾਣੀ ਪੀਣਾ ਵੀ ਬੰਦ ਕਰ ਦਿੱਤਾ ਹੈ। ਡੱਲੇਵਾਲ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਉਹਨਾਂ ਨੇ ਡਾਕਟਰੀ ਸਹਾਇਤਾ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਅਤੇ ਮੋਰਚੇ ‘ਤੇ ਬਣੇ ਰਹਿਣ ਦਾ ਫੈਸਲਾ ਕੀਤਾ ਹੈ। ਦੂਜੇ ਪਾਸੇ ਅੱਜ ਪੰਜਾਬ ਬੰਦ ਨੂੰ ਲੈ ਕੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਦੋਵੇਂ ਮੋਰਚਿਆਂ ਦੀਆਂ ਵਪਾਰਕ, ਸਮਾਜਿਕ, ਸੱਭਿਆਚਾਰਕ ਤੇ ਧਾਰਮਿਕ ਜਥੇਬੰਦੀਆਂ ਨਾਲ ਮੀਟਿੰਗਾਂ ਹੋਣਗੀਆਂ। ਜਿਸ ਵਿੱਚ ਅਗਲੇਰੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/