Farmers protest ਖਨੌਰੀ ਬਾਰਡਰ ‘ਤੇ ਮਹਾਂਪੰਚਾਇਤ ਜਾਰੀ, ਸਟੇਜ ਤੋਂ ਕਿਸਾਨ ਆਗੂ ਡੱਲੇਵਾਲ ਨੇ ਕੀਤਾ ਸੰਬੋਧਨ
- ਡੱਲੇਵਾਲ ਨੂੰ ਸੁਣਨ ਲਈ ਆਇਆ ਲੋਕਾਂ ਦਾ ਹੜ
- 40 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ ਜਗਜੀਤ ਡੱਲੇਵਾਲ
ਚੰਡੀਗੜ੍ਹ, 4 ਜਨਵਰੀ 2025 : ਅੱਜ ਖਨੌਰੀ ਸਰਹੱਦ ‘ਤੇ ਕਿਸਾਨਾਂ ਦੀ ਮਹਾਪੰਚਾਇਤ ਹੋ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟਰੈਚਰ ’ਤੇ ਸਟੇਜ ’ਤੇ ਲਿਆਂਦਾ ਗਿਆ। ਉਨ੍ਹਾਂ ਨੇ ਕਿਸਾਨਾਂ ਨੂੰ ਸੰਬੋਧਨ ਵੀ ਕੀਤਾ। ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਪੁਲਿਸ ਨੇ ਮੈਨੂੰ ਉਠਾਉਣ ਦੀ ਕਈ ਵਾਰ ਕੋਸ਼ਿਸ਼ ਕੀਤੀ। ਜਦੋਂ ਲੋਕਾਂ ਨੂੰ ਪਤਾ ਲੱਗਾ ਤਾਂ ਪੰਜਾਬ ਅਤੇ ਹਰਿਆਣਾ ਤੋਂ ਸੈਂਕੜੇ ਨੌਜਵਾਨਾਂ ਨੇ ਸਾਡੇ ਕੋਲ ਪਹੁੰਚ ਕੇ ਮੋਰਚਾ ਸੰਭਾਲ ਲਿਆ। ਜੋ ਅੱਜ ਮੋਰਚੇ ਤੇ ਪਹੁੰਚੇ ਹਨ, ਇਹ ਵਾਹਿਗੁਰੂ ਦੀ ਕਿਰਪਾ ਨਾਲ ਹੀ ਹੈ। ਸਰਕਾਰ ਜਿੰਨਾ ਮਰਜ਼ੀ ਜ਼ੋਰ ਲਾ ਲਵੇ, ਅਸੀਂ ਮੋਰਚਾ ਜਿੱਤ ਕੇ ਰਹਾਂਗੇ। ਜਗਜੀਤ ਡੱਲੇਵਾਲ 40 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ 4 ਜਨਵਰੀ ਨੂੰ ਖਨੌਰੀ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਸੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/