Farmers Protest ਮੋਗਾ ‘ਚ ਹੋਇਆ ਕਿਸਾਨਾਂ ਦਾ ਵੱਡਾ ਇਕੱਠ
— ਮਹਾਂਪੰਚਾਇਤ ਚ ਪੁੱਜਣਗੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ
–ਅਲਰਟ ‘ਤੇ ਮੋਗਾ ਪੁਲਿਸ, 300 ਮੁਲਾਜ਼ਮ ਕੀਤੇ ਤਾਇਨਾਤ
ਚੰਡੀਗੜ੍ਹ, 9 ਜਨਵਰੀ : ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਅੱਜ ਮੋਗਾ ਵਿੱਚ ਕਿਸਾਨ ਮਹਾਂਪੰਚਾਇਤ ਕਰਵਾਈ ਜਾ ਰਹੀ ਹੈ। ਇਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ 40 – 50 ਹਜ਼ਾਰ ਕਿਸਾਨਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ। ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਦੱਸ ਦਈਏ ਕਿ ਮਹਾਂਪੰਚਾਇਤ ਦੇ ਚੱਲਦਿਆਂ ਵੱਡੀ ਗਿਣਤੀ ‘ਚ ਕਿਸਾਨਾਂ ਨੇ ਪੁੱਜਣਾ ਸ਼ੁਰੂ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਵਲੋਂ ਕਿਸਾਨੀ ਮੰਗਾਂ (Farmers Protest) ਸੰਬੰਧੀ ਮੋਗਾ ਵਿਚ ਮਹਾ ਪੰਚਾਇਤ ਰੱਖੀ ਗਈ ਹੈ ਤੇ ਇਸ ਵਿਚ ਕਿਸਾਨੀ ਨੂੰ ਆ ਰਹੀਆਂ ਮੁਸ਼ਕਿਲਾਂ ਲਈ ਜੋ ਸੰਘਰਸ਼ ਚੱਲ ਰਿਹਾ ਹੈ, ਇਸ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਰੋਸ-ਪ੍ਰਦਰਸ਼ਨ ਕਰ ਰਹੇ ਹਨ। ਓਨਾ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਵੀ ਵੱਖ-ਵੱਖ ਥਾਵਾਂ ‘ਤੇ ਮਹਾਂਪੰਚਾਇਤਾਂ ਦਾ ਆਯੋਜਨ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਕਿਸਾਨਾਂ ਦੀ ਮਹਾਂਪੰਚਾਇਤ ਕਾਰਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧੀ ਮੋਗਾ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ।ਟਰੈਫਿਕ ਪ੍ਰਬੰਧਾਂ ਅਤੇ ਹੋਰ ਪ੍ਰਬੰਧਾਂ ਲਈ 300 ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/