Farmers Protest : ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ
ਚੰਡੀਗੜ੍ਹ, 18ਦਸੰਬਰ(ਵਿਸ਼ਵ ਵਾਰਤਾ) ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਅੱਜ ਰੇਲਵੇ ਟਰੈਕ ਜਾਮ ਕਰਨ ਤੋਂ ਬਾਅਦ ਹੁਣ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਬਹਾਲ ਰਹਿਣਗੀਆਂ। ਉਹਨਾਂ ਨੇ ਪੰਜਾਬ ਬੰਦ ਦੌਰਾਨ ਪੰਜਾਬ ਵਾਸੀਆਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਅੱਜ ਬੁੱਧਵਾਰ ਨੂੰ ਕਿਸਾਨਾਂ ਨੇ ਪੰਜਾਬ ‘ਚ 3 ਘੰਟੇ ਤੱਕ ਰੇਲ ਰੋਕੋ ਅੰਦੋਲਨ ਵੀ ਕੀਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/