Farmers Protest:ਖਨੌਰੀ ਬਾਰਡਰ ਪਹੁੰਚ SKM ਆਗੂਆਂ ਨੇ ਜਗਜੀਤ ਡੱਲੇਵਾਲ ਨਾਲ ਕੀਤੀ ਮੁਲਾਕਾਤ
ਮੁਲਾਕਾਤ ਮਗਰੋਂ ਬਲਬੀਰ ਸਿੰਘ ਰਾਜੇਵਾਲ ਨੇ ਦਿੱਤਾ ਵੱਡਾ ਬਿਆਨ
ਇਕੱਠੀਆਂ ਹੋਣਗੀਆਂ ਸਾਰੀਆਂ ਜਥੇਬੰਦੀਆਂ ?
ਚੰਡੀਗੜ੍ਹ, 10 ਜਨਵਰੀ : ਸੰਯੁਕਤ ਕਿਸਾਨ ਮੋਰਚਾ ਨੇ ਵੀਰਵਾਰ ਨੂੰ ਪੰਜਾਬ ਦੇ ਮੋਗਾ ਵਿੱਚ ਮਹਾਪੰਚਾਇਤ ਦੌਰਾਨ ਕਿਸਾਨ ਅੰਦੋਲਨ (Farmers Protest) ਦਾ ਸਮਰਥਨ ਕੀਤਾ ਸੀ।ਕਿਸਾਨ ਲੀਡਰ ਜੋਗਿੰਦਰ ਸਿੰਘ ਉਗਰਾਹਾਂ ਤੇ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ ਦਾ ਜਥਾ ਖਨੌਰੀ ਬਾਰਡਰ ਉਪਰ ਪਹੁੰਚਿਆ। ਸੰਯੁਕਤ ਕਿਸਾਨ ਮੋਰਚੇ (ਐਸ. ਕੇ. ਐਮ.) ਦੇ ਆਗੂਆਂ ਨੇ ਇਥੇ ਅੱਜ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਵੀ ਕੀਤੀ।ਐੱਸਕੇਐੱਮ ਵੱਲੋਂ ਅੰਦੋਲਨ ਚਲਾ ਰਹੇ ਆਗੂਆਂ ਸਰਵਣ ਪੰਧੇਰ ਅਤੇ ਡੱਲੇਵਾਲ ਤੋਂ ਸਮਰਥਨ ਲਈ ਸਹਿਮਤੀ ਲਈ ਜਾਵੇਗੀ। ਉਨ੍ਹਾਂ ਖਨੌਰੀ ਮੋਰਚੇ ਦੇ ਆਗੂਆਂ ਨੂੰ ਏਕਤਾ ਮਤਾ ਸੌਂਪਿਆ ਜਿਸ ਨੂੰ ਕੱਲ੍ਹ ਮੋਗਾ ਦੀ ਮਹਾਂਪੰਚਾਇਤ ਵਿੱਚ ਪਾਸ ਕੀਤਾ ਗਿਆ ਸੀ।
ਇਸ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ “ਅੱਜ ਸਾਰਾ ਦੇਸ਼ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚਿੰਤਤ ਹੈ। ਮੋਗਾ ‘ਚ ਹੋਈ ਮਹਾਪੰਚਾਇਤ ‘ਚ ਲਏ ਗਏ ਫੈਸਲੇ ਅਨੁਸਾਰ ਅਸੀਂ ਆਪਣੇ ਭਰਾਵਾਂ ਨੂੰ ਇਹ ਦੱਸਣ ਆਏ ਹਾਂ ਕਿ ਆਪ ਇਕੱਠੇ ਹੋ ਕੇ ਇਸ ਅੰਦੋਲਨ ਨੂੰ ਲੜਨਗੇ। ਸਾਡੇ ਵਿੱਚ ਕੋਈ ਮੱਤਭੇਦ ਨਹੀਂ ਹੈ। ਕੇਂਦਰ ਸਰਕਾਰ ਨੂੰ ਪਹਿਲ ਦੇ ਆਧਾਰ ‘ਤੇ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ”
ਇਸ ਮੁਲਾਕਾਤ ਤੋਂ ਬਾਅਦ ਐਸਕੇਐਮ ਆਗੂ ਸ਼ੰਭੂ ਸਰਹੱਦ ਲਈ ਰਵਾਨਾ ਹੋ ਗਏ ਹਨ। SKM ਦਾ ਇਹ ਜੱਥਾ ਸ਼ਾਮ 4:30 ਤੋਂ 5:00 ਵਜੇ ਤੱਕ ਸ਼ੰਭੂ ਸਰਹੱਦ ‘ਤੇ ਪਹੁੰਚੇਗਾ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/