Farmers Protest: ਕਿਸਾਨਾਂ ਦੇ ਦਿੱਲੀ ਕੂਚ ਵਿਚਾਲੇ ਵੱਡੀ ਖ਼ਬਰ
– ਵਾਪਿਸ ਪਰਤਿਆ 101 ਕਿਸਾਨਾਂ ਦਾ ਜੱਥਾ
– ਜਾਣੋ, ਕਿਹੜੇ ਕਾਰਨਾਂ ਕਰਕੇ ਵਾਪਿਸ ਬੁਲਾਇਆ ਜੱਥਾ
ਚੰਡੀਗੜ੍ਹ, 6 ਦਸੰਬਰ (ਵਿਸ਼ਵ ਵਾਰਤਾ): ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 101 ਕਿਸਾਨਾਂ ਦਾ ਜਥਾ ਵਾਪਿਸ ਬੁਲਾ ਲਿਆ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੀ ਇਸ ਮਾਮਲੇ ‘ਚ ਵੱਡਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਨੇ ਕਿਹਾ ਕਿ ਸਾਡੇ ਕਈ ਆਗੂ ਜ਼ਖ਼ਮੀ ਹੋਏ ਹਨ। ਅਸੀਂ ਜੱਥੇ ਨੂੰ ਵਾਪਸ ਬੁਲਾ ਲਿਆ ਹੈ। ਦਿੱਲੀ ਕੂਚ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ।
ਦੱਸ ਦਈਏ ਕਿ ਹਰਿਆਣਾ ਪੁਲਿਸ ਵੱਲੋਂ ਚਲਾਏ ਅੱਥਰੂ ਗੈਸ ਦੇ ਗੋਲਿਆਂ ਕਾਰਨ ਹੁਣ ਤੱਕ ਕਰੀਬ 7 ਕਿਸਾਨ ਜ਼ਖਮੀ ਹੋ ਚੁੱਕੇ ਹਨ। ਜੱਥੇ ਦੀ ਅਗਵਾਈ ਕਰ ਰਹੇ ਸੁਰਜੀਤ ਫੂਲ ਵੀ ਅੱਥਰੂ ਗੈਸ ਦੇ ਗੋਲਿਆਂ ਨਾਲ ਪ੍ਰਭਾਵਿਤ ਹੋਏ ਹਨ। 2 ਕਿਸਾਨਾਂ ਦੀ ਸਿਹਤ ਜ਼ਿਆਦਾ ਵਿਗੜ ਗਈ ਹੈ। ਉਨ੍ਹਾਂ ਨੂੰ ਐਂਬੂਲੈਂਸ ਵਿੱਚ ਹਸਪਤਾਲ ਲਿਜਾਇਆ ਗਿਆ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/