farmers Protest: ਸ਼ੰਭੂ ਬਾਰਡਰ ਤੋਂ ਕਿਸਾਨਾਂ ਦਾ ਦਿੱਲੀ ਕੂਚ
ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨੂੰ ਚੇਤਾਵਨੀ,ਪੜੋ ਕੀ ਕਿਹਾ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ‘ਤੇ ਬੀਤੇ ਕਈ ਮਹੀਨਿਆਂ ਤੋਂ ਡਟੇ ਕਿਸਾਨ ਅੱਜ ਦਿੱਲੀ ਕੂਚ ਕਰ ਰਹੇ ਹਨ। 101 ਕਿਸਾਨਾਂ ਦਾ ਪਹਿਲਾ ਜਥਾ ਹੱਥਾਂ ‘ਚ ਕਿਸਾਨੀ ਝੰਡੇ ਲੈ ਕੇ ਦਿੱਲੀ ਲਈ ਰਵਾਨਾ ਹੋਇਆ। ਕਿਸਾਨਾਂ ਨੇ ਹਰਿਆਣਾ ਸਰਕਾਰ ਵਲੋਂ ਲਾਈ ਹੋਈ ਪਹਿਲੀ ਬੈਰੀਕੇਡਿੰਗ ਤੋੜੀ ਅਤੇ ਅੱਗੇ ਵਧੇ।
ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕ ਦਿੱਤਾ ਹੈ। ਉਨ੍ਹਾਂ ਨੂੰ ਵਾਪਸ ਪਰਤਣ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ। ਹਰਿਆਣਾ ਪੁਲਿਸ ਵੱਲੋਂ ਚੇਤਾਵਨੀ ਦਿੱਤੀ ਜਾ ਰਹੀ ਹੈ ਕਿ ਕਿਸਾਨ ਅੱਗੇ ਨਾ ਵਧਣ ਅਤੇ ਪਿੱਛੇ ਹਟ ਜਾਣ ਨਹੀਂ ਤਾ ਕਾਰਵਾਈ ਕੀਤੀ ਜਾ ਸਕਦੀ ਹੈ।
ਇਸ ਵਿਚਾਲੇ ਹੀ ਇਕ ਕਿਸਾਨ ਬੈਰੀਕੇਡਿੰਗ ‘ਤੇ ਬਣੇ ਸ਼ੈੱਡ ‘ਤੇ ਚੜ੍ਹ ਗਿਆ। ਪੁਲਸ ਨੇ ਉਸ ਨੂੰ ਚਿਤਾਵਨੀ ਦੇ ਕੇ ਹੇਠਾਂ ਉਤਾਰ ਦਿੱਤਾ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/