Farmers Protest: ਦਿੱਲੀ ਕੂਚ ਦੌਰਾਨ ਹਰਿਆਣਾ ਪੁਲਿਸ ਨੇ ਕਿਸਾਨਾਂ ‘ਤੇ ਕੀਤੀਆਂ ਪਾਣੀ ਦੀਆਂ ਬੁਛਾੜਾਂ
- ਅੱਥਰੂ ਗੈਸ ਦੇ ਗੋਲੇ ਵੀ ਦਾਗੇ, ਕਈ ਕਿਸਾਨ ਜ਼ਖਮੀ
ਚੰਡੀਗੜ੍ਹ : ਸ਼ੰਭੂ ਸਰਹੱਦ ਤੋਂ ਦੁਪਹਿਰ 12 ਵਜੇ 101 ਕਿਸਾਨ ਦਿੱਲੀ ਲਈ ਰਵਾਨਾ ਹੋਇਆ ਪਰ ਉਨ੍ਹਾਂ ਨੂੰ ਹਰਿਆਣਾ ਪੁਲੀਸ ਨੇ ਘੱਗਰ ਦਰਿਆ ਦੇ ਪੁਲ ’ਤੇ ਰੋਕ ਲਿਆ ਗਿਆ। ਪੁਲਿਸ ਅਤੇ ਕਿਸਾਨਾਂ ਵਿਚਕਾਰ ਅੱਧਾ ਘੰਟਾ ਤਿੱਖੀ ਬਹਿਸ ਹੋਈ। ਇਸ ਤੋਂ ਬਾਅਦ ਪੁਲਿਸ ਵੱਲੋਂ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ। ਇਸ ਦੇ ਨਾਲ ਹੀ ਜਲ ਤੋਪਾਂ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਇਸ ਦੌਰਾਨ ਕਈ ਕਿਸਾਨਾਂ ਦੇ ਜ਼ਖ਼ਮੀ ਹੋਣ ਦੀ ਵੀ ਖਬਰ ਹੈ ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/