Fatehgarh Sahib :’ਵਾਅਦਾ ਤਾਂ ਕੀਤਾ ਪੂਰਾ ਕੌਣ ਕਰੂ ?’
ਕੇਂਦਰ ਖਿਲਾਫ ਆਂਗਨਵਾੜੀ ਮੁਲਾਜ਼ਮਾਂ ਦਾ ਪ੍ਰਦਰਸ਼ਨ
ਫ਼ਤਹਿਗੜ੍ਹ ਸਾਹਿਬ,11ਜੁਲਾਈ(ਵਿਸ਼ਵ ਵਾਰਤਾ)Fatehgarh Sahib : ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਆਪਣੀ ਮੰਗਾਂ ਨੂੰ ਲੈ ਕੇ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ,ਇਸ ਮੌਕੇ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀ ਪੰਜਾਬ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ ਅੱਜ ਦੇ ਦਿਨ ਉਹ ਆਪਣਾ ਮਰਨ ਵਰਤ ਮਨਾਉਂਦੇ ਹਨ ਕਿਉਂਕਿ ਕੇਂਦਰ ਸਰਕਾਰ ਦੇ ਵੱਲੋਂ ਉਹਨਾਂ ਨਾਲ ਜੋ ਵਾਦੇ ਕੀਤੇ ਗਏ ਸਨ ਉਹਨਾਂ ਨੂੰ ਹਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਹਨਾਂ ਨੇ ਕਿਹਾ ਕਿ ਆਂਗਣਵਾੜੀ ਮੁਲਾਜ਼ਮਾਂ ਨੂੰ ਪੱਕਾ ਕਰਨ, ਪੈਨਸ਼ਨ ਦਾਇਰੇ ਦੇ ਵਿੱਚ ਲਿਆਉਣ ਅਤੇ ਹੋਰ ਕਈ ਤਰ੍ਹਾਂ ਦੇ ਵਾਧੇ ਕੇਂਦਰ ਸਰਕਾਰ ਦੇ ਵੱਲੋਂ ਕੀਤੇ ਗਏ ਸਨ। ਜਿਨਾਂ ਨੂੰ ਪੂਰਾ ਨਹੀਂ ਕੀਤਾ ਗਿਆ। ਜਿਸ ਦੇ ਵਿਰੋਧ ਵਿੱਚ ਅੱਜ ਉਹਨਾਂ ਦੇ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਉਹਨਾਂ ਨੇ ਕਿਹਾ ਕਿ ਉਹਨਾਂ ਦੀ ਪੰਜਾਬ ਦੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਨਾਲ ਮੀਟਿੰਗ ਹੋਏ ਸੀ। ਜਿਹਨਾਂ ਨੂੰ ਉਹਨਾਂ ਨੇ ਆਪਣੀਆਂ ਮੰਗਾਂ ਨੂੰ ਧਿਆਨ ਵਿੱਚ ਲਿਆਂਦਾ ਹੈ। ਉੱਥੇ ਹੀ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਉਹਨਾਂ ਨੂੰ ਮੀਟਿੰਗ ਕਰਨ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ।