Fatehgarh Sahib : ਚੋਰੀ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਵਿਅਕਤੀ ਕੋਲੋਂ 50 ਤੋਲੇ ਸੋਨਾ ਬਰਾਮਦ
ਫ਼ਤਹਿਗੜ੍ਹ ਸਾਹਿਬ,20 ਜੁਲਾਈ(ਵਿਸ਼ਵ ਵਾਰਤਾ) Fatehgarh Sahib : ਚੋਰੀ ਦੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕਰਦੇ ਹੋਏ ਸੀ.ਆਈ.ਏ. ਸਟਾਫ ਸਰਹਿੰਦ ਵੱਲੋਂ ਇਸ ਮਾਮਲੇ ‘ਚ ਨਰਿੰਦਰ ਕੁਮਾਰ ਨੂੰ ਗ੍ਰਿਫਤਾਰ ਕਰਕੇ 50 ਤੋਲੇੇ ਸੋਨਾ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਐਸ.ਪੀ.(ਡੀ) ਫ਼ਤਹਿਗੜ੍ਹ ਸਾਹਿਬ ਰਕੇਸ਼ ਕੁਮਾਰ ਯਾਦਵ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿਖੇ ਹੋਈ ਇੱਕ ਚੋਰੀ ਦੇ ਮਾਮਲੇ ਸੀ.ਆਈ.ਏ. ਸਟਾਫ ਸਰਹਿੰਦ ਦੇ ਇੰਚਾਰਜ ਨਰਪਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀ ਟੀਮ ਨੇ ਚੋਰੀ ਦੇ ਇਸ ਮਾਮਲੇ ‘ਚ ਨਰਿੰਦਰ ਕੁਮਾਰ ਨੂੰ ਗ੍ਰਿਫਤਾਰ ਕਰਕੇ 50 ਤੋਲੇ ਸੋਨਾ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।