FAUJA SINGH FUNERAL: ਮੈਰਾਥਨ ਦੌੜਾਕ ਫ਼ੌਜਾ ਸਿੰਘ ਦਾ ਇਸ ਦਿਨ ਕੀਤਾ ਜਾਵੇਗਾ ਅੰਤਿਮ ਸਸਕਾਰ
– ਬੀਤੀ 14 ਜੁਲਾਈ ਨੂੰ ਸੜਕ ਹਾਦਸੇ ‘ਚ ਹੋਇਆ ਸੀ ਦਿਹਾਂਤ

ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਸੜਕ ਹਾਦਸੇ ਦੌਰਾਨ ਗੰਭੀਰ ਜ਼ਖਮੀ ਹੋਏ ਫੌਜਾ ਸਿੰਘ (FAUJA SINGH FUNERAL) ਦਾ 14 ਜੁਲਾਈ ਨੂੰ ਗੰਭੀਰ ਹਾਲਤ ਵਿੱਚ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਇਲਾਜ ਦੌਰਾਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਅਜੇ ਤੱਕ ਨਹੀਂ ਕੀਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ, ਧੀਆਂ ਅਤੇ ਹੋਰ ਰਿਸ਼ਤੇਦਾਰ ਕੈਨੇਡਾ ਤੋਂ ਆ ਰਹੇ ਹਨ। ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ। ਦੱਸ ਦਈਏ ਕਿ 20 ਜੁਲਾਈ ਦਿਨ ਐਤਵਾਰ ਨੂੰ ਫ਼ੌਜਾ ਸਿੰਘ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਪੁਲਿਸ ਨੇ ਮੰਗਲਵਾਰ ਨੂੰ ਜਲੰਧਰ ਵਿੱਚ 114 ਸਾਲਾ ਐਥਲੀਟ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ ਕਾਰ ਚਾਲਕ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੀ ਪਛਾਣ ਕਰਤਾਰਪੁਰ ਦੇ ਪਿੰਡ ਦਾਸੂਪੁਰ ਦੇ ਰਹਿਣ ਵਾਲੇ 26 ਸਾਲਾ ਐਨਆਰਆਈ ਅੰਮ੍ਰਿਤਪਾਲ ਸਿੰਘ ਢਿੱਲੋਂ ਵਜੋਂ ਹੋਈ ਹੈ। ਅੰਮ੍ਰਿਤਪਾਲ ਸਿੰਘ ਢਿੱਲੋਂ ਆਪਣੇ ਪਰਿਵਾਰ ਨਾਲ ਕੈਨੇਡਾ ਵਿੱਚ ਰਹਿੰਦਾ ਹੈ ਤੇ ਕੁਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਪੰਜਾਬ ਆਇਆ ਸੀ। ਪੁਲਿਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਹਾਦਸੇ ਸਮੇਂ ਢਿੱਲੋਂ ਫਾਰਚੂਨਰ ਗੱਡੀ ਚਲਾ ਰਿਹਾ ਸੀ। ਬੀਤੇ ਕੱਲ ਉਸਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਉਸਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਚ ਭੇਜਿਆ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























