Fazilka News: ਬੱਲੂਆਣਾ ਵਿਧਾਇਕ ਨੇ ਪਿੰਡਾਂ ਵਿਖੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
ਫਾਜਿਲਕਾ 21 ਸਤੰਬਰ (ਵਿਸ਼ਵ ਵਾਰਤਾ):- ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਪਿੰਡ ਰਾਮਕੋਟ ਵਿਖੇ ਵਿਖੇ ਲਗਭੱਗ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਇੰਟਰਲਾਕ ਗਲੀਆਂ ਅਤੇ ਨਾਲੀਆਂ ਪ੍ਰੋਜੈਕਟ ਅਤੇ ਲਗਭੱਗ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਛੱਪੜ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਵੱਲੋਂ ਪਿੰਡ ਰਾਮਕੋਟ ਵਿਖ਼ੇ ਸਰਕਾਰੀ ਪ੍ਰਾਇਮਰੀ ਸਕੂਲ ਵੱਲੋਂ ਕਰਵਾਏ ਜਾ ਰਹੇ ਸੈਂਟਰ ਪੱਧਰੀ ਖੇਡ ਮੁਕਾਬਲੇ ਪ੍ਰੋਗਰਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਤੇ ਸਕੂਲ ਦੇ ਅਧਿਆਪਕ ਸਹਿਬਾਨ, ਬੱਚੇ,ਪਿੰਡ ਵਾਸੀ ਆਦਿ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।
ਉਨ੍ਹਾਂ ਪਿੰਡ ਵਿਖੇ ਮਨਰੇਗਾ ਦੇ ਵਰਕਰਾਂ ਨਾਲ ਅਤੇ ਪਿੰਡ ਵਾਸੀਆਂ ਨਾਲ ਮੁਲਾਕਤ ਕੀਤੀ ਓਹਨਾ ਦੀਆਂ ਮੁਸ਼ਕਲਾਂ ਸੁਣੀਆ ਤੇ ਭਰੋਸਾ ਦਵਾਇਆ ਕਿ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਕਰਨ ਵਿਚ ਵਿਸ਼ੇਸ਼ ਤਵਜੋਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਪਿੰਡਾਂ ਵਿਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਤਾਂ ਜ਼ੋ ਕੋਈ ਵੀ ਪਿੰਡ ਮੁਢਲੀਆਂ ਸੁਵਿਧਾਵਾਂ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਪੂਰਾ ਕਰਨ `ਚ ਕੋਈ ਢਿਲ ਨਹੀਂ ਵਰਤੀ ਜਾਵੇਗੀ