• Latest
  • Trending
Fazilka News: ਪੀ. ਏ. ਯੂ. ਨੇ ਡੀ. ਏ. ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਕਿਸਾਨਾਂ ਨੂੰ ਕੀਤੀ ਸਿਫਾਰਿਸ਼

Fazilka News: ਪੀ. ਏ. ਯੂ. ਨੇ ਡੀ. ਏ. ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਕਿਸਾਨਾਂ ਨੂੰ ਕੀਤੀ ਸਿਫਾਰਿਸ਼

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 minute ago
ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

2 minutes ago
ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਪਹੁੰਚੇ ਸੰਗਰੂਰ ; 4 ਨਵੰਬਰ ਦੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਪਹੁੰਚੇ ਸੰਗਰੂਰ ; 4 ਨਵੰਬਰ ਦੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

30 minutes ago
ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਨੇ ਦਿੱਤੀ CRPF ਸੁਰੱਖਿਆ

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਨੇ ਦਿੱਤੀ CRPF ਸੁਰੱਖਿਆ

48 minutes ago
ਗੈਂਗਸਟਰਾਂ ‘ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

1 hour ago
ਬਦਰੀਨਾਥ ਤੋਂ ਦੇਹਰਾਦੂਨ ਆ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ; ਪਾਇਲਟ ਸਮੇਤ 6 ਲੋਕਾਂ ਦੀ ਮੌਤ

ਬਦਰੀਨਾਥ ਤੋਂ ਦੇਹਰਾਦੂਨ ਆ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ; ਪਾਇਲਟ ਸਮੇਤ 6 ਲੋਕਾਂ ਦੀ ਮੌਤ

1 hour ago
ਚੌਥਾ T20I : ਨਿਊਜ਼ੀਲੈਂਡ ਨੇ ਭਾਰਤ ਨੂੰ 87 ਦੌੜਾਂ ਨਾਲ ਹਰਾਇਆ ; ਗਲੇਨ ਫਿਲਿਪਸ ਨੇ ਜੜਿਆ ਸੈਂਕੜਾ

ਚੌਥਾ T20I : ਨਿਊਜ਼ੀਲੈਂਡ ਨੇ ਭਾਰਤ ਨੂੰ 87 ਦੌੜਾਂ ਨਾਲ ਹਰਾਇਆ ; ਗਲੇਨ ਫਿਲਿਪਸ ਨੇ ਜੜਿਆ ਸੈਂਕੜਾ

1 hour ago
ਬੁਢਲਾਡਾ ‘ਚ ਨਸ਼ਾ ਕਰਦਾ ਫੜਿਆ ਗਿਆ ਪੰਜਾਬ ਪੁਲਿਸ ਦਾ ਮੁਲਾਜ਼ਮ 

ਬੁਢਲਾਡਾ ‘ਚ ਨਸ਼ਾ ਕਰਦਾ ਫੜਿਆ ਗਿਆ ਪੰਜਾਬ ਪੁਲਿਸ ਦਾ ਮੁਲਾਜ਼ਮ 

2 hours ago
ਅਦਿਤੀ ਰਾਓ ਹੈਦਰੀ ਦੀ ਫਿਲਮ  ‘Parivarik ManuRanjan’ 13 ਨਵੰਬਰ ਨੂੰ ਹੋਵੇਗੀ ਰਿਲੀਜ਼

ਅਦਿਤੀ ਰਾਓ ਹੈਦਰੀ ਦੀ ਫਿਲਮ  ‘Parivarik ManuRanjan’ 13 ਨਵੰਬਰ ਨੂੰ ਹੋਵੇਗੀ ਰਿਲੀਜ਼

3 hours ago
ਪੰਜਾਬ ਸਰਕਾਰ ਨੇ 2 IAS ਤੇ 1 IFS ਅਧਿਕਾਰੀ ਨੂੰ ਦਿੱਤਾ ਵਾਧੂ ਚਾਰਜ

ਪੰਜਾਬ ਸਰਕਾਰ ਨੇ 2 IAS ਤੇ 1 IFS ਅਧਿਕਾਰੀ ਨੂੰ ਦਿੱਤਾ ਵਾਧੂ ਚਾਰਜ

3 hours ago
280 ਕਰੋੜ ਰੁਪਏ ਦੇ ਬੈਂਕ ਘੁਟਾਲੇ ਮਾਮਲੇ ਵਿੱਚ ED ਵੱਲੋਂ ਸੂਬੇ ‘ਚ ਚਾਰ ਥਾਵਾਂ ‘ਤੇ ਛਾਪੇਮਾਰੀ

280 ਕਰੋੜ ਰੁਪਏ ਦੇ ਬੈਂਕ ਘੁਟਾਲੇ ਮਾਮਲੇ ਵਿੱਚ ED ਵੱਲੋਂ ਸੂਬੇ ‘ਚ ਚਾਰ ਥਾਵਾਂ ‘ਤੇ ਛਾਪੇਮਾਰੀ

3 hours ago
ਕੋਲਕਾਤਾ ਦੇ ਸਾਊਥ ਸਿਟੀ ਕੰਪਲੈਕਸ ਦੀ 28ਵੀਂ ਮੰਜ਼ਿਲ ‘ਤੇ ਲੱਗੀ ਅੱਗ

ਕੋਲਕਾਤਾ ਦੇ ਸਾਊਥ ਸਿਟੀ ਕੰਪਲੈਕਸ ਦੀ 28ਵੀਂ ਮੰਜ਼ਿਲ ‘ਤੇ ਲੱਗੀ ਅੱਗ

3 hours ago
Hindi News
English News
Friday, October 30, 2026
No Result
View All Result
22 °c
Chandigarh
23 ° Sat
23 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fazilka News: ਪੀ. ਏ. ਯੂ. ਨੇ ਡੀ. ਏ. ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਕਿਸਾਨਾਂ ਨੂੰ ਕੀਤੀ ਸਿਫਾਰਿਸ਼

November 1, 2024
in ਖਬਰਾਂ, ਪੰਜਾਬ, ਫ਼ਾਜਲਿਕਾ
Fazilka News: ਪੀ. ਏ. ਯੂ. ਨੇ ਡੀ. ਏ. ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਕਿਸਾਨਾਂ ਨੂੰ ਕੀਤੀ ਸਿਫਾਰਿਸ਼

Fazilka News: ਪੀ. ਏ. ਯੂ. ਨੇ ਡੀ. ਏ. ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਕਿਸਾਨਾਂ ਨੂੰ ਕੀਤੀ ਸਿਫਾਰਿਸ਼

ਫਾਜ਼ਿਲਕਾ 1 ਨਵੰਬਰ, 2024 (ਵਿਸ਼ਵ ਵਾਰਤਾ):-:ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਨੇ ਆਉਂਦੀ ਕਣਕ ਦੀ ਫਸਲ ਲਈ ਡੀ ਏ ਪੀ ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ|

ਮੁੱਖ ਖੇਤੀਬਾੜੀ ਅਫ਼ਸਰ ਡਾ. ਸੰਦੀਪ ਰਿਣਵਾ ਨੇ ਕਿਹਾ ਕਿ ਡੀਏਪੀ ਸਭ ਤੋਂ ਵੱਧ ਫਾਸਫੋਰਸ ਤੱਤ ਵਾਲੀ ਖਾਦ ਹੈ ਜੋ ਝੋਨੇ-ਕਣਕ ਫਸਲੀ ਚੱਕਰ ਵਿੱਚ ਵਰਤੀ ਜਾਂਦੀ ਹੈ| ਕਣਕ ਦੀ ਫਸਲ ਲਈ ਕਿਸਾਨ ਦੂਜੀਆਂ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨਾਲੋਂ ਡੀਏਪੀ ਨੂੰ ਤਰਜੀਹ ਦਿੰਦੇ ਹਨ|

ਇਸਦਾ ਕਾਰਨ ਹੈ ਕਿ ਇਹ ਖਾਦ ਉੱਚ ਫਾਸਫੋਰਸ (46%) ਮਾਤਰਾ ਵਾਲੀ ਹੈ ਅਤੇ ਬਿਜਾਈ ਸਮੇਂ ਕਣਕ ਦੀ ਨਾਈਟ੍ਰੋਜਨ ਦੀ ਜ਼ਰੂਰਤ ਨੂੰ ਵੀ ਪੂਰਾ ਕਰਦੀ ਹੈ| ਪਿਛਲੇ ਸਾਲਾਂ ਦੌਰਾਨ ਅਸਾਨੀ ਨਾਲ ਮਿਲਣ ਕਰਕੇ ਕਿਸਾਨਾਂ ਨੇ ਇਸਨੂੰ ਭਰਪੂਰ ਮਾਤਰਾ ਵਿਚ ਇਸਤੇਮਾਲ ਕੀਤਾ| ਮੌਜੂਦਾ ਸਮੇਂ ਡੀਏਪੀ ਖਾਦ ਦੇ ਕਈ ਬਦਲ ਹਨ ਜਿਨ੍ਹਾਂ ਨੂੰ ਫਾਸਫੋਰਸ ਤੱਤ ਦੇ ਬਦਲਵੇਂ ਸਰੋਤ ਵਜੋਂ ਵਰਤਿਆ ਜਾ ਸਕਦਾ ਹੈ|

ਮਾਹਿਰਾਂ ਨੇ ਦੱਸਿਆ ਕਿ ਡੀ.ਏ.ਪੀ ਵਿਚ 46 ਫੀਸਦੀ ਫਾਸਫੋਰਸ ਅਤੇ 18 ਫੀਸਦੀ ਨਾਈਟ੍ਰੋਜਨ ਹੁੰਦੀ ਹੈ|

ਇਕ ਹੋਰ ਖਾਦ ਐੱਨ ਪੀ ਕੇ (12:32:16) ਵਿਚ 32 ਫੀਸਦੀ ਫਾਸਫੋਰਸ ਅਤੇ 12 ਫੀਸਦ ਨਾਈਟ੍ਰੋਜਨ ਤੋਂ ਬਿਨਾਂ 16 ਫੀਸਦ ਪੋਟਾਸ਼ੀਅਮ ਦੀ ਮਾਤਰਾ ਪਾਈ ਜਾਂਦੀ ਹੈ| ਇਕ ਬੋਰਾ ਡੀ ਏ ਪੀ ਪਿੱਛੇ ਡੇਢ ਬੋਰਾ ਐੱਨ ਪੀ ਕੇ (12: 32:16) ਦੀ ਵਰਤੋਂ ਕੀਤੀ ਜਾ ਸਕਦੀ ਹੈ|

ਡੀ. ਏ. ਪੀ. ਦੇ ਤੀਸਰੇ ਬਦਲ ਵਜੋਂ ਸਿੰਗਲ ਸੁਪਰ ਫਾਸਫੇਟ ਦੀ ਵਰਤੋਂ ਕੀਤੀ ਜਾ ਸਕਦੀ ਹੈ| ਸਿੰਗਲ ਸੁਪਰਫਾਸਫੇਟ ਵਿਚ 16 ਫੀਸਦੀ ਫਾਸਫੋਰਸ ਤੱਤ ਮਿਲਦਾ ਹੈ ਅਤੇ ਇਸਦੇ ਤਿੰਨ ਬੋਰਿਆਂ ਨਾਲ ਫਾਸਫੋਰਸ ਤੱਤ ਦੀ ਪੂਰਤੀ ਤੋਂ ਬਿਨਾਂ 18 ਕਿੱਲੋ ਗੰਧਕ ਵੀ ਕਣਕ ਦੀ ਫਸਲ ਨੂੰ ਮਿਲ ਸਕਦੀ ਹੈ|

ਮਾਹਿਰਾਂ ਨੇ ਕਿਹਾ ਕਿ ਟ੍ਰਿਪਲ ਸੁਪਰ ਫਾਸਫੇਟ ਨੂੰ ਬਜ਼ਾਰ ਵਿਚ ਨਵੀਂ ਖਾਦ ਵਜੋਂ ਵਰਤਿਆ ਜਾ ਸਕਦਾ ਹੈ ਇਸ ਵਿਚ ਡੀ ਏ ਪੀ ਦੇ ਬਰਾਬਰ 46 ਫੀਸਦੀ ਫਾਸਫੋਰਸ ਤੱਤ ਦੀ ਮਾਤਰਾ ਮਿਲਦੀ ਹੈ| ਇਹ ਨਵੀਂ ਉੱਚ ਫਾਸਫੋਰਸ ਖਾਦ ਹੈ ਅਤੇ ਕਿਸਾਨ ਪਹਿਲੀ ਵਾਰ ਇਸ ਦੀ ਵਰਤੋਂ ਕਰ ਰਹੇ ਹਨ|

ਮਾਹਿਰਾਂ ਨੇ ਕਿਹਾ ਕਿ ਐੱਨ ਪੀ ਕੇ (12:32:16) ਡੀ ਏ ਪੀ ਦਾ ਸਭ ਤੋਂ ਵਧੀਆ ਬਦਲ ਹੋ ਸਕਦਾ ਹੈ। ਕਿਉਂਕਿ ਇਸਦਾ ਡੇਢ ਬੋਰਾ ਲਗਭਗ ਉਹੀ ਫਾਸਫੋਰਸ ਅਤੇ ਨਾਈਟ੍ਰੋਜਨ ਸਮੱਗਰੀ ਦੀ ਸਪਲਾਈ ਕਰਦਾ ਹੈ ਜੋ ਡੀ ਏ ਪੀ ਦੇ ਬਰਾਬਰ ਹੈ ਅਤੇ ਇਸ ਤੋਂ ਇਲਾਵਾ ਇਹ 23 ਕਿਲੋਗ੍ਰਾਮ ਪੋਟਾਸ਼ ਵੀ ਦਿੰਦਾ ਹੈ|

ਹੋਰ ਬਦਲਾਂ ਵਿਚ ਐੱਨ ਪੀ ਕੇ (10:26:26) ਜਾਂ ਹੋਰ ਖਾਦਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ| ਜੇਕਰ ਫਾਸਫੋਰਸ ਤੱਤ ਲਈ ਸਿੰਗਲ ਸੁਪਰ ਫਾਸਫੇਟ ਜਾਂ ਟ੍ਰਿਪਲ ਸੁਪਰ ਫਾਸਫੇਟ ਖਾਦ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਬਿਜਾਈ ਵੇਲੇ 20 ਕਿੱਲੋ ਯੂਰੀਆ ਪ੍ਰਤੀ ਏਕੜ ਪਾਓ|

ਪੀ.ਏ.ਯੂ. ਕਣਕ ਦੀ ਫਸਲ ਲਈ ਫਾਸਫੋਰਸ ਖਾਦ ਦੀ ਸੁਚੱਜੀ ਵਰਤੋਂ ’ਤੇ ਜੋਰ ਦਿੰਦੀ ਹੈ ਅਤੇ ਕਿਸਾਨਾਂ ਨੂੰ ਮਿੱਟੀ ਪਰਖ ਤੋਂ ਅਧਾਰਿਤ ਖਾਦਾਂ ਪਾਉਣ ਦੀ ਸਲਾਹ ਦਿੰਦੀ ਹੈ ਕਿਉਂਕਿ ਇਹ ਕਣਕ ਦੇ ਝਾੜ ਨਾਲ ਸਮਝੌਤਾ ਕੀਤੇ ਬਿਨਾਂ ਲਾਗਤ ਨੂੰ ਘਟਾ ਸਕਦੀ ਹੈ|

ਮਾਹਿਰਾਂ ਨੇ ਕਣਕ ਵਿੱਚ ਡੀਏਪੀ ਦੀ ਵਰਤੋਂ ਲਈ ਸਪੱਸਟ ਅਤੇ ਵਿਵਹਾਰਕ ਢੰਗ ਦੱਸਦਿਆਂ ਕਿਹਾ ਕਿ ਘੱਟ ਜੈਵਿਕ ਕਾਰਬਨ ਵਾਲੀ ਮਿੱਟੀ ਵਿੱਚ ਉੱਚ ਫਾਸਫੋਰਸ ਪੱਧਰ (9-20 ਕਿਲੋਗ੍ਰਾਮ/ਏਕੜ) ਵਾਲੀ ਜ਼ਮੀਨ ਲਈ ਫਾਸਫੋਰਸ ਤੱਤ ਦੀ ਵਰਤੋਂ 25% ਤੱਕ ਘਟਾਈ ਜਾ ਸਕਦੀ ਹੈ |

ਦਰਮਿਆਨੀ ਜੈਵਿਕ ਕਾਰਬਨ ਮਾਤਰਾ (0.4 ਤੋਂ 0.75%) ਵਾਲੀ ਜ਼ਮੀਨ ਵਿੱਚ ਦਰਮਿਆਨੀ ਫਾਸਫੋਰਸ (5-9 ਕਿਲੋਗ੍ਰਾਮ/ਏਕੜ) ਅਤੇ ਉੱਚ ਫਾਸਫੋਰਸ (9-20 ਕਿਲੋਗ੍ਰਾਮ/ਏਕੜ) ਵਾਲੀ ਜ਼ਮੀਨ ਲਈ ਫਾਸਫੋਰਸ ਤੱਤ ਦੀ ਵਰਤੋਂ ਵਿੱਚ 50% ਕਟੌਤੀ ਕੀਤੀ ਜਾ ਸਕਦੀ ਹੈ|

ਜੈਵਿਕ ਖਾਦਾਂ ਦੀ ਵਰਤੋਂ ਨਾਲ ਵੀ ਫਾਸਫੋਰਸ ਤੱਤ ਦੀ ਪੂਰਤੀ ਹੋ ਸਕਦੀ ਹੈ| ਜੇਕਰ ਝੋਨਾ-ਕਣਕ ਫਸਲੀ ਚੱਕਰ ਵਿਚ ਝੋਨੇ ਦੀ ਫਸਲ ਵਿਚ ਪੋਲਟਰੀ ਖਾਦ (2.5 ਟਨ ਪ੍ਰਤੀ ਏਕੜ) ਜਾਂ ਸੁੱਕੀ ਹੋਈ ਗੋਬਰ ਗੈਸ ਪਲਾਂਟ ਦੀ ਸਲਰੀ (2.5 ਟਨ ਪ੍ਰਤੀ ਏਕੜ) ਨੂੰ ਆਖਰੀ ਵਾਹੀ ਤੋਂ ਪਹਿਲਾਂ ਪਾਇਆ ਜਾਂਦਾ ਹੈ ਤਾਂ ਫਾਸਫੋਰਸ ਦੀ ਵਰਤੋਂ ਨੂੰ ਅੱਧਾ ਕੀਤਾ ਜਾ ਸਕਦਾ ਹੈ|

ਇਸੇ ਤਰ੍ਹਾਂ ਖਾਦ ਦੀ ਮਾਤਰਾ 1 ਕਿਲੋ ਫਾਸਫੋਰਸ ਪ੍ਰਤੀ ਟਨ ਚੰਗੀ ਤਰ੍ਹਾਂ ਸੜੀ ਹੋਈ ਖਾਦ ਨਾਲ ਘਟਾਈ ਜਾ ਸਕਦੀ ਹੈ| ਕਣਕ ਦੀ ਬਿਜਾਈ ਤੋਂ ਪਹਿਲਾਂ ਝੋਨੇ ਦੀ ਫੱਕ ਦੀ ਸੁਆਹ ਜਾਂ ਗੰਨੇ ਦੀ ਗੁੱਦੀ ਦੀ ਸਵਾਹ (4 ਟਨ ਪ੍ਰਤੀ ਏਕੜ) ਵਰਤਣ ਨਾਲ ਫਾਸਫੋਰਸ ਦੀ ਮਾਤਰਾ ਨੂੰ ਅੱਧਾ ਕੀਤਾ ਜਾ ਸਕਦਾ ਹੈ|

ਜਿਨ੍ਹਾਂ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਲਗਾਤਾਰ ਵਾਹੁਣ ਤੋਂ ਬਾਅਦ ਮਿੱਟੀ ਦੀ ਜੈਵਿਕ ਕਾਰਬਨ ਮਾਤਰਾ ਉੱਚ ਸ੍ਰੇਣੀ ਵਿੱਚ ਆਉਂਦੀ ਹੈ, ਫਾਸਫੋਰਸ ਵਾਲੀ ਖਾਦ ਨੂੰ 50% ਤੱਕ ਘਟਾਇਆ ਜਾ ਸਕਦਾ ਹੈ|

ਉਨ੍ਹਾਂ ਕਿਹਾ ਕਿ ਪੀਏਯੂ ਦੀਆਂ ਸਿਫ਼ਾਰਸ਼ਾਂ ਦਾ ਉਦੇਸ਼ ਡੀਏਪੀ ਦੇ ਬਦਲਵੇਂ ਸਰੋਤਾਂ ਦੀ ਵਰਤੋਂ ਕਰਕੇ ਫਾਸਫੋਰਸ ਦੀ ਲੋੜ ਵਾਲੀ ਕਣਕ ਦੀ ਫਸਲ ਨੂੰ ਪੂਰਾ ਕਰਨਾ ਅਤੇ ਅੰਤ ਵਿੱਚ ਕਣਕ ਦਾ ਪੂਰਾ ਝਾੜ ਪ੍ਰਾਪਤ ਕਰਨ ਵਿੱਚ ਕਿਸਾਨਾਂ ਦੀ ਮਦਦ ਕਰਨਾ ਹੈ|

Tags: BREAKING NEWSBreaking news in PunjabiFazilka NewsLatest Punjab newsLatest Punjab news in PunjabiPUNJABPunjab Governmentpunjab newstop headlines in PunjabiWEB PORTALWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 30, 2026
0

ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

by Ankit
October 30, 2026
0

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਪਹੁੰਚੇ ਸੰਗਰੂਰ ; 4 ਨਵੰਬਰ ਦੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਪਹੁੰਚੇ ਸੰਗਰੂਰ ; 4 ਨਵੰਬਰ ਦੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

by Navjot
October 30, 2026
0

    ਸੰਗਰੂਰ, 30 ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਅੱਜ 4 ਨਵੰਬਰ ਨੂੰ ਸੰਗਰੂਰ ਵਿਖੇ...

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਨੇ ਦਿੱਤੀ CRPF ਸੁਰੱਖਿਆ

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਕੇਂਦਰ ਸਰਕਾਰ ਨੇ ਦਿੱਤੀ CRPF ਸੁਰੱਖਿਆ

by Navjot
October 30, 2026
0

  ਮਾਨਸਾ, 30 ਅਕਤੂਬਰ (ਵਿਸ਼ਵ ਵਾਰਤਾ) ਕੇਂਦਰ ਸਰਕਾਰ ਨੇ ਮਾਨਸਾ ਦੇ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ CRPF ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 30, 2026
0

ਚੰਡੀਗੜ੍ਹ, 30 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

ਤਮਿਲਨਾਡੂ ਦੇ Vandalur zoo ਵਿੱਚ ਬਰਡ ਫਲੂ ਦੀ ਪੁਸ਼ਟੀ ; 2 ਦਿਨਾਂ ਲਈ ਆਮ ਲੋਕਾਂ ਦੇ ਦਾਖਲੇ ‘ਤੇ ਰੋਕ

ਤਮਿਲਨਾਡੂ ਦੇ Vandalur zoo ਵਿੱਚ ਬਰਡ ਫਲੂ ਦੀ ਪੁਸ਼ਟੀ ; 2 ਦਿਨਾਂ ਲਈ ਆਮ ਲੋਕਾਂ ਦੇ ਦਾਖਲੇ ‘ਤੇ ਰੋਕ

by Navjot
1 week ago
0

ਚੇਨਈ, 22 ਅਕਤੂਬਰ (ਵਿਸ਼ਵ ਵਾਰਤਾ) - ਚੇਨਈ ਦੇ ਬਾਹਰੀ ਇਲਾਕੇ ਵਿੱਚ ਸਥਿਤ ਵੰਡਾਲੁਰ ਦੇ 'ਅਰੀਗਨਾਰ ਅੰਨਾ ਜ਼ੂਲੋਜੀਕਲ ਪਾਰਕ' (ਚਿੜੀਆਘਰ) ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 