Fazilka News: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਦੀ ਇੱਕ ਹੋਰ ਵੱਡੀ ਕਾਰਵਾਈ
ਡਰੇਨ ਰਾਹੀਂ ਪਾਕਿਸਤਾਨ ਤੋਂ ਮੰਗਵਾਈ 01 ਕਿਲੋ ਹੈਰੋਇਨ ਸਮੇਤ 01 ਕਾਬੂ
ਫਾਜ਼ਿਲਕਾ 21 ਮਾਰਚ (ਵਿਸ਼ਵ ਵਾਰਤਾ):- ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਜੀ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ. ਡੀ.ਆਈ.ਜੀ ਫਿਰੋਜ਼ਪੁਰ ਰੇਂਜ ਫਿਰੋਜ਼ਪੁਰ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜ਼ਿਲਕਾ ਜੀ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਇੰਚਾਰਜ ਸੀ.ਆਈ.ਏ-2 ਫਾਜ਼ਿਲਕਾ ਦੀ ਟੀਮ ਨੂੰ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਹੋਈ ਹੈ।
ਸ੍ਰੀ ਜਤਿੰਦਰ ਸਿੰਘ ਡੀ ਐਸ ਪੀ ਸਬ ਡਵੀਜ਼ਨ ਜਲਾਲਾਬਾਦ ਅਤੇ ਸ੍ਰੀ ਬਲਕਾਰ ਸਿੰਘ ਡੀ.ਐਸ.ਪੀ ਇਨਵੈਸਟੀਗੇਸ਼ਨ ਫਾਜ਼ਿਲਕਾ ਦੀ ਨਿਗਰਾਨੀ ਹੇਠ ਇੰਸਪੈਕਟਰ ਰੁਪਿੰਦਰਪਾਲ ਸਿੰਘ ਇੰਚਾਰਜ ਸੀ.ਆਈ.ਏ ਫਾਜ਼ਿਲਕਾ -2 (ਕੈਂਪ ਐਟ ਅਬੋਹਰ) ਦੀ ਟੀਮ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਥਾਣਾ ਸਦਰ ਜਲਾਲਾਬਾਦ ਦੇ ਏਰੀਆ ਵਿੱਚ ਗਸ਼ਤ ਕਰ ਰਹੀ ਸੀ। ਗਸ਼ਤ ਦੌਰਾਨ ਪੁਲਿਸ ਪਾਰਟੀ ਨੇ ਪਿੰਡ ਸੁਖੇਰਾ ਬੋਦਲਾ ਅਤੇ ਫੱਤੂ ਵਾਲਾ ਲਿੰਕ ਰੋਡ ਬਾਹੱਦ ਰਕਬਾ ਸੁਖੇਰਾ ਬੋਦਲਾ ਤੇ ਇੱਕ ਪੈਦਲ ਆ ਰਹੇ ਨੌਜਵਾਨ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਤਲਾਸ਼ੀ ਕੀਤੀ ਤਾਂ ਉਸ ਪਾਸੋਂ ਇੱਕ ਲਿਫਾਫੇ ਵਿੱਚੋਂ 01 ਕਿਲੋਗ੍ਰਾਮ ਹੈਰੇਇਨ ਬਰਾਮਦ ਹੋਈ। ਜਿਸਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ ਮੰਨੀ ਪੁੱਤਰ ਜੋਗਿੰਦਰ ਸਿੰਘ ਵਾਸੀ ਹਜਾਰਾ ਰਾਮ ਸਿੰਘ ਵਾਲਾ ਵਜੋਂ ਹੋਈ। ਜਿਸਦੇ ਮਿਲਾਫ਼ ਮੁਕਦਮਾ ਨੰ. 26 ਮਿਤੀ 19-03-2025, ਜੁਰਮ 21C NDPS ਐਕਟ, ਥਾਣਾ ਸਦਰ ਜਲਾਲਾਬਾਦ ਦਰਜ ਰਜਿਸਟਰ ਕੀਤਾ ਗਿਆ ਹੈ।
ਮੁੱਢਲੀ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਮਿਤੀ 15/16 ਮਾਰਚ ਦੀ ਦਰਮਿਆਨੀ ਰਾਤ ਨੂੰ ਬੀ.ਐਸ.ਐਫ ਅਤੇ ਸਪੈਸ਼ਲ ਓਪ੍ਰੇਸ਼ਨ ਸੈਲ ਦੀ ਟੀਮ ਵੱਲੋਂ ਸਾਂਝੇ ਓਪ੍ਰੇਸ਼ਨ ਤਹਿਤ ਢਾਣੀ ਨੱਥਾ ਸਿੰਘ ਵਾਲੀ, ਅੰਤਰਰਾਸ਼ਟਰੀ ਸਰਹੱਦ ਨੇੜਿਓ 5.730 ਕਿਲੋਗਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਸੀ। ਜਿਸਤੇ ਮੁਕੱਦਮਾ ਨੰਬਰ 08 ਮਿਤੀ 16-3-2025 ਜੁਰਮ 21-ਸੀ ਐਨ.ਡੀ.ਪੀ.ਐਸ ਐਕਟ ਥਾਣਾ ਐਸ.ਐਸ.ਓ ਸੀ (ਫਾਜਿਲਕਾ) ਬਰਖਿਲਾਫ ਨਾਮਾਲੂਮ ਵਿਅਕਤੀਆਂ ਦੇ ਦਰਜ ਰਜਿਸਟਰ ਕੀਤਾ ਗਿਆ ਸੀ। ਜੋ ਮੁਕੱਦਮਾ ਦੀ ਤਫਤੀਸ਼ ਅਤੇ ਦੋਸ਼ੀ ਪਾਸੋਂ ਕੀਤੀ ਗਈ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਹੈਰੋਇਨ ਵੀ ਮਨਪ੍ਰੀਤ ਸਿੰਘ ਅਤੇ ਇਸਦੇ ਦੇ ਹੋਰ ਸਾਥੀਆਂ ਪ੍ਰੇਮ ਸਿੰਘ ਉਰਫ ਪ੍ਰਿੰਸ ਅਤੇ ਜੌਹਨ ਸਿੰਘ ਉਰਫ ਜੋਹਨੀ ਵਾਸੀਆਨ ਹਜਾਰਾ ਰਾਮ ਸਿੰਘ ਵਾਲਾ ਵੱਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਗਈ ਸੀ। ਜਿਹਨਾਂ ਨੂੰ ਵੀ ਇਸ ਮੁਕੱਦਮਾ ਵਿੱਚ ਨਾਮਜਦ ਕੀਤਾ ਗਿਆ ਹੈ।
ਐਸ.ਐਸ.ਪੀ ਫਾਜ਼ਿਲਕਾ ਸ੍ਰੀ ਵਰਿੰਦਰ ਸਿੰਘ ਬਰਾੜ ਜੀ ਵੱਲੋਂ ਅਪੀਲ ਕੀਤੀ ਗਈ ਹੈ ਕਿ ਫਾਜ਼ਿਲਕਾ ਪੁਲਿਸ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ੀਰੋ ਟੋਲਰੈਂਸ ਤੇ ਕੰਮ ਕਰ ਰਹੀ ਹੈ। ਨਸ਼ਾ ਤਸਕਰਾਂ ਦੀ ਇਸ ਜਿਲ੍ਹਾ ਵਿੱਚ ਕੋਈ ਥਾਂ ਨਹੀਂ ਹੈ। ਕਿਸੇ ਵੀ ਨਸ਼ਾ ਤਸਕਰ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਫਾਜ਼ਿਲਕਾ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਮੇਸ਼ਾ ਵਚਨਬੱਧ ਹੈ।