Fazilka ਤੋਂ ਵਿਧਾਇਕ ਨਰਿੰਦਰਪਾਲ ਸਵਨਾ ਹਾਦਸੇ ਦਾ ਸ਼ਿਕਾਰ
ਚੰਡੀਗੜ੍ਹ, 15ਜਨਵਰੀ(ਵਿਸ਼ਵ ਵਾਰਤਾ) ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰਪਾਲ ਸਵਨਾ ਨਾਲ ਅੱਜ ਸਵੇਰੇ ਉਸ ਸਮੇਂ ਹਾਦਸਾ ਵਾਪਰ ਗਿਆ ਜਦੋਂ ਉਹ ਪਿੰਡ ਵਿੱਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਲਈ ਘਰ ਤੋਂ ਨਿਕਲਦੇ ਸਮੇਂ ਪੌੜੀਆਂ ਤੋਂ ਤਿਲਕ ਗਏ, ਜਿਸ ਨਾਲ ਉਨ੍ਹਾਂ ਦੇ ਪੈਰ ਉਤੇ ਗੰਭੀਰ ਸੱਟ ਲੱਗੀ ਹੈ। ਘਟਨਾ ਤੋਂ ਤੁਰੰਤ ਬਾਅਦ ਨਰਿੰਦਰਪਾਲ ਸਵਨਾ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਟਕਰੀ ਜਾਂਚ ਜਾਂਚ ਵਿੱਚ ਪਤਾ ਲੱਗਿਆ ਕਿ ਪੈਰ ਵਿੱਚ ਲਿਗਾਮੈਂਟ ਇੰਜਰੀ ਹੋਈ ਹੈ। ਡਾਕਟਰਾਂ ਨੇ ਉਨ੍ਹਾਂ ਦੇ ਪੈਰ ਦਾ ਐਕਸਰੇ ਕਰਵਾਇਆ ਅਤੇ ਜ਼ਰੂਰੀ ਦਵਾਈਆਂ ਦਿੱਤੀਆਂ ਤੇ ਨਾਲ ਹੀ ਉਹਨਾਂ ਨੂੰ ਅਰਾਮ ਕਰਨ ਦੀ ਸਲਾਹ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/