Ferozepur : 2 ਨਸ਼ਾ ਤਸਕਰ ਗ੍ਰਿਫਤਾਰ ; 6.665 ਕਿਲੋਗ੍ਰਾਮ ਨਸ਼ਾ ਅਤੇ 6 ਲੱਖ ਦੀ ਡਰੱਗ ਮਨੀ ਬਰਾਮਦ
ਫਿਰੋਜ਼ਪੁਰ, 8ਅਗਸਤ (ਵਿਸ਼ਵ ਵਾਰਤਾ)Ferozepur: ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ‘ਚ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵੱਲੋ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਨੈਟਵਰਕ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਇਸੇ ਦੇ ਤਹਿਤ ਫਿਰੋਜ਼ਪੁਰ ਦੀ ਸੀਆਈਏ ਟੀਮ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵਿਚ ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 6.665 ਕਿਲੋਗ੍ਰਾਮ ਨਸ਼ਾ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਇਸ ਨਸ਼ਾ ਤਸਕਰੀ ਨੈਟਵਰਕ ਦੇ ਤਾਰ ਕਿੱਥੇ ਕਿੱਥੇ ਜੁੜੇ ਹਨ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਪੰਜਾਬ ਪੁਲਿਸ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ ਪੋਸਟ ਪਾ ਕੇ ਇਸਦੀ ਜਾਣਕਾਰੀ ਸਾਂਝੀ ਕੀਤੀ ਹੈ।