• Latest
  • Trending
FEROZEPUR NEWS:ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ*

FEROZEPUR NEWS:ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ*

1 year ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

6 minutes ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

11 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 minutes ago
ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

13 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਸਲਿਆਂ ਦੇ ਹੱਲ ਲਈ ਰੈਵੇਨਿਊ ਪਟਵਾਰੀ ਯੂਨੀਅਨ ਅਤੇ ਸਿੱਖਿਆ ਵਿਭਾਗ ਦੀਆਂ 8 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

16 minutes ago
NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

NTA ਨੇ UGC-NET ਦਸੰਬਰ 2026 ਪ੍ਰੀਖਿਆ ਦਾ Subject-wise ਸ਼ਡਿਊਲ ਕੀਤਾ ਜਾਰੀ 

35 minutes ago
ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ

2 hours ago
ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

ਭਾਰਤ ਅਤੇ ਇਟਲੀ ਵਪਾਰਕ ਅਤੇ ਨਿਵੇਸ਼ ਸਬੰਧਾਂ ਨੂੰ ਹੁਲਾਰਾ ਦੇਣ ਲਈ ਸਹਿਮਤ

4 hours ago
ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਬਣਿਆ ਹੋਇਆ ਹੈ: ਪ੍ਰਧਾਨ ਮੰਤਰੀ ਮੋਦੀ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 2025 ਦੇ ਸੀਜ਼ਨ ਨਾਲੋਂ ਵੀ ਵੱਧ ; CAQM ਵੱਲੋਂ 12 ਅਧਿਕਾਰੀਆਂ ਨੂੰ ਨੋਟਿਸ ਜਾਰੀ

4 hours ago
ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

ਤੇਜ਼ ਰਫ਼ਤਾਰ SUV ਦੀ ਆਟੋ-ਰਿਕਸ਼ਾ ਨਾਲ ਟੱਕਰ ; ਦੋ ਦੀ ਮੌਤ

4 hours ago
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ; AQI 289 ਦਰਜ

4 hours ago
Hindi News
English News
Thursday, November 19, 2026
No Result
View All Result
19 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

FEROZEPUR NEWS:ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ*

May 25, 2025
in ਖਬਰਾਂ, ਪੰਜਾਬ
FEROZEPUR NEWS:ਫਿਰੋਜ਼ਪੁਰ ਦੋਹਰਾ ਕਤਲ ਕਾਂਡ: ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ*

*ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਹੋਰ ਕਤਲ ਕੇਸ ਦੀ ਗੁੱਥੀ ਸੁਲਝੀ: ਡੀਜੀਪੀ ਗੌਰਵ ਯਾਦਵ*

*ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਏਜੀਟੀਐਫ ਅਤੇ ਫਿਰੋਜ਼ਪੁਰ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਦੋਸ਼ੀ ਮਨਪ੍ਰੀਤ ਮੰਨੂ ਨੂੰ ਕੀਤਾ ਕਾਬੂ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ*

*ਅਗਲੇਰੀ ਜਾਂਚ ਜਾਰੀ; ਅੱਗੇ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਫਿਰੋਜ਼ਪੁਰ ਭੂਪਿੰਦਰ ਸਿੰਘ*

ਚੰਡੀਗੜ੍ਹ/ਫਿਰੋਜ਼ਪੁਰ, 25 ਮਈ( ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਨਾਟਾ ਗੈਂਗ ਅਤੇ ਆਸ਼ੀਸ਼ ਚੋਪੜਾ ਗੈਂਗ ਵਿਚਕਾਰ ਆਪਸੀ ਰੰਜਿਸ਼ ਦੇ ਚਲਦਿਆਂ ਰਿਸ਼ਭ ਅਤੇ ਸ਼ਾਲੂ ਦੇ ਕਤਲ ਕਾਂਡ ਵਿੱਚ ਸ਼ਾਮਲ ਆਸ਼ੀਸ਼ ਚੋਪੜਾ ਗੈਂਗ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਮੰਨੂ ਅਤੇ ਰਮਨਦੀਪ ਸਿੰਘ ਅਤੇ ਫਰੀਦਕੋਟ ਦੇ ਰਹਿਣ ਵਾਲੇ ਸੋਨੂੰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲਾਂ ਦੇ ਨਾਲ-ਨਾਲ ਸੱਤ ਜ਼ਿੰਦਾ ਕਾਰਤੂਸ ਅਤੇ ਚਾਰ ਖੋਲ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਹੋਰ ਕਤਲ ਕੇਸ ਦੀ ਗੁੱਥੀ ਵੀ ਸੁਲਝ ਗਈ ਹੈ, ਜਿਸ ਵਿੱਚ ਯੋਥਮ ਨਾਮੀ ਵਿਅਕਤੀ ਮਾਰਿਆ ਗਿਆ ਸੀ ਅਤੇ ਇਸ ਮਾਮਲੇ ਵਿੱਚ ਮਨਪ੍ਰੀਤ ਮੰਨੂ ਮੁੱਖ ਸ਼ੂਟਰ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਗਿਰੋਹ ਦੇ ਹੋਰ ਸਾਥੀਆਂ ਦੀ ਪਛਾਣ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਪ੍ਰਾਪਤ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਡੀਐਸਪੀ ਰਾਜਨ ਪਰਮਿੰਦਰ ਦੀ ਅਗਵਾਈ ਵਾਲੀ ਏਜੀਟੀਐਫ ਦੀ ਪੁਲਿਸ ਟੀਮ ਨੇ ਫਿਰੋਜ਼ਪੁਰ ਪੁਲਿਸ ਨਾਲ ਮਿਲ ਕੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੁਲਾਬੇ ਵਾਲਾ ਵਿੱਚ ਰਮਨਦੀਪ ਸਿੰਘ ਅਤੇ ਸੋਨੂੰ ਦੇ ਟਿਕਾਣੇ ‘ਤੇ ਛਾਪਾ ਮਾਰਿਆ।

ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਦੌਰਾਨ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ ਪਰ ਪੁਲਸ ਨੇ ਉਨ੍ਹਾਂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 109, 132 ਅਤੇ 22 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰ. 89 ਮਿਤੀ 24/5/2025 ਦਰਜ ਕੀਤੀ ਗਈ ਹੈ।

ਏਡੀਜੀਪੀ ਨੇ ਕਿਹਾ ਕਿ ਇੱਕ ਵੱਖਰੇ ਆਪ੍ਰੇਸ਼ਨ ਵਿੱਚ ਦੋਸ਼ੀ ਮਨਪ੍ਰੀਤ ਮੰਨੂ ਨੂੰ ਪੁਲਿਸ ਨੇ ਫਿਰੋਜ਼ਪੁਰ ‘ਚ ਘੇਰਾ ਪਾ ਲਿਆ, ਜਿੱਥੇ ਉਸਨੇ ਭੱਜਣ ਦੀ ਕੋਸ਼ਿਸ਼ ਵਿੱਚ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਕਿਹਾ ਕਿ ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਦੋਸ਼ੀ ਨੂੰ ਗੋਲੀ ਲੱਗੀ ਜਿਸ ਉਪਰੰਤ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਉਸਦਾ ਹੀਰੋ ਐਚਐਫ ਡੀਲਕਸ ਮੋਟਰਸਾਈਕਲ, ਜਿਸ ‘ਤੇ ਉਹ ਜਾ ਰਿਹਾ ਸੀ, ਵੀ ਜ਼ਬਤ ਕਰ ਲਿਆ ਹੈ।

ਇਸ ਸਬੰਧ ਵਿੱਚ ਪੁਲਿਸ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਬੀਐਨਐਸ ਦੀ ਧਾਰਾ 109 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਇੱਕ ਵੱਖਰਾ ਕੇਸ ਦਰਜ ਕੀਤਾ ਗਿਆ ਹੈ।

ਫਿਰੋਜ਼ਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਭੁਪਿੰਦਰ ਸਿੰਘ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਹ ਹਾਲ ਹੀ ਵਿੱਚ ਵਾਪਰੇ ਦੋਹਰੇ ਕਤਲ ਕੇਸ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

by Ankit
November 19, 2026
0

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ 'ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25...

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

by Ankit
November 19, 2026
0

  *ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ* *•ਪਸ਼ੂ ਪਾਲਣ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

by Ankit
November 19, 2026
0

*ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ*...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

by Ankit
November 19, 2026
0

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ 'ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
21 hours ago
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 