• Latest
  • Trending
ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 minutes ago
ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

13 minutes ago
ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

33 minutes ago
ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

46 minutes ago
ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

1 hour ago
ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

1 hour ago
ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

2 hours ago
ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

2 hours ago
ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

2 hours ago
ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

2 hours ago
ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

2 hours ago
Hindi News
English News
Monday, October 12, 2026
No Result
View All Result
23 °c
Chandigarh
26 ° Tue
25 ° Wed
26 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਕੈਂਸਰ ਦੇ ਫੈਲਣ ਤੋਂ ਪਹਿਲਾਂ ਇਲਾਜਯੋਗ ਪੜਾਅ 'ਤੇ ਹੀ ਇਸ ਦੀ ਪਛਾਣ ਕਰਨ ਲਈ ਸਿਹਤ ਵਿਭਾਗ ਪੱਬਾਂ ਭਾਰ : ਡਾ. ਬਲਬੀਰ ਸਿੰਘ

October 12, 2026
in ਖਬਰਾਂ, ਪੰਜਾਬ
ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

— ਕੈਂਸਰ ਦੇ ਫੈਲਣ ਤੋਂ ਪਹਿਲਾਂ ਇਲਾਜਯੋਗ ਪੜਾਅ ‘ਤੇ ਹੀ ਇਸ ਦੀ ਪਛਾਣ ਕਰਨ ਲਈ ਸਿਹਤ ਵਿਭਾਗ ਪੱਬਾਂ ਭਾਰ : ਡਾ. ਬਲਬੀਰ ਸਿੰਘ
— ਪਟਿਆਲਾ ਵਿੱਚ ਪ੍ਰੀਵੈਂਟਿਵ ਸਕ੍ਰੀਨਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਉਣ ਲਈ ਸਿਹਤ ਵਿਭਾਗ ਵੱਲੋਂ ‘ਯੂ.ਵੁਈ.ਕੈਨ.’ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ

— 12 ਮਹੀਨਿਆਂ ਵਿੱਚ 20,000 ਵਿਅਕਤੀਆਂ ਦੀ ਹੋਵੇਗੀ ਜਾਂਚ; 10,000 ਔਰਤਾਂ ਦੀ ਦਰਦ ਅਤੇ ਰੇਡੀਏਸ਼ਨ-ਮੁਕਤ ‘ਆਈ-ਬ੍ਰੈਸਟ ਐਗਜ਼ਾਮ’ ਰਾਹੀਂ ਕੀਤੀ ਜਾਵੇਗੀ ਜਾਂਚ

ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ);- ਜ਼ਮੀਨੀ ਪੱਧਰ ‘ਤੇ ਕੈਂਸਰ ਦੀ ਸਕ੍ਰੀਨਿੰਗ ਅਤੇ ਸ਼ੁਰੂਆਤੀ ਪੜਾਅ ਵਿੱਚ ਜਾਂਚ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਭਾਰਤ ਦੇ ਸਾਬਕਾ ਦਿੱਗਜ ਕ੍ਰਿਕਟਰ ਯੁਵਰਾਜ ਸਿੰਘ ਵੱਲੋਂ ਸਥਾਪਤ ‘ਯੂ.ਵੁਈ.ਕੈਨ. ਫਾਊਂਡੇਸ਼ਨ’ ਨਾਲ ਜ਼ਿਲ੍ਹਾ ਪਟਿਆਲਾ ਵਿਖੇ ਛਾਤੀ ਅਤੇ ਮੂੰਹ ਦੇ ਕੈਂਸਰ ਦੀ ਵਿਆਪਕ ਸਕ੍ਰੀਨਿੰਗ ਦਾ ਪ੍ਰਾਜੈਕਟ ਚਲਾਉਣ ਲਈ ਇੱਕ ਸਮਝੌਤਾ ਸਹੀਬੰਦ (ਐਮ.ਓ.ਯੂ.) ਕੀਤਾ ਹੈ।

ਇਸ ਸਮਝੌਤੇ ‘ਤੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ. ਹਿਤਿੰਦਰ ਕੌਰ ਅਤੇ ਯੁਵਰਾਜ ਸਿੰਘ ਫਾਊਂਡੇਸ਼ਨ ਦੀ ਟਰੱਸਟੀ ਪੂਨਮ ਨੰਦਾ ਵੱਲੋਂ ਰਸਮੀ ਤੌਰ ‘ਤੇ ਹਸਤਾਖ਼ਰ ਕੀਤੇ ਗਏ।

ਬਿਮਾਰੀ ਹੋਣ ਮਗਰੋਂ ਇਲਾਜ ਕਰਵਾਉਣ ਦੀ ਥਾਂ ਪਹਿਲਾਂ ਹੀ ਸਿਹਤ ਸੰਭਾਲ ਪ੍ਰਤੀ ਸਰਗਰਮ ਰਹਿਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਮਿਸ਼ਨ ਦਾ ਮੁੱਖ ਮਕਸਦ ਨਿਯਮਤ ਜਾਂਚ ਨੂੰ ਉਤਸ਼ਾਹਿਤ ਕਰਨਾ ਅਤੇ ਸਕ੍ਰੀਨਿੰਗ ਪ੍ਰਤੀ ਲੋਕਾਂ ਦੇ ਡਰ ਨੂੰ ਦੂਰ ਕਰਨਾ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਜਿਸ ਤਰ੍ਹਾਂ ਯੁਵਰਾਜ ਸਿੰਘ ਨੇ ਕ੍ਰਿਕਟ ਦੇ ਮੈਦਾਨ ਵਿੱਚ ਭਾਰਤੀ ਕ੍ਰਿਕਟ ਟੀਮ ਦੀਆਂ ਇਤਿਹਾਸਕ ਜਿੱਤਾਂ ਦੀ ਅਗਵਾਈ ਕੀਤੀ ਅਤੇ ਆਪਣੇ ਦ੍ਰਿੜ੍ਹ ਇਰਾਦੇ ਨਾਲ ਕੈਂਸਰ ਨੂੰ ਮਾਤ ਦਿੱਤੀ, ਉਸੇ ਤਰ੍ਹਾਂ ਹੁਣ ਉਹ ਸਾਡੇ ਲੋਕਾਂ ਵਿੱਚ ਸਮੇਂ ਸਿਰ ਜਾਂਚ ਦੀ ਮੁਹਿੰਮ ਦੀ ਅੱਗੇ ਹੋ ਕੇ ਅਗਵਾਈ ਕਰ ਰਹੇ ਹਨ।” ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੈਂਸਰ ਦੀ ਪਛਾਣ ਸ਼ੁਰੂਆਤੀ ਦੌਰ ਵਿੱਚ ਹੋ ਜਾਵੇ ਤਾਂ ਇਹ ਪੂਰੀ ਤਰ੍ਹਾਂ ਇਲਾਜਯੋਗ ਹੈ।

ਸਿਹਤ ਮੰਤਰੀ ਨੇ ਅੱਗੇ ਕਿਹਾ, “ਸਾਡਾ ਟੀਚਾ ਬਿਲਕੁਲ ਸਪੱਸ਼ਟ ਹੈ: ਕੈਂਸਰ ਦੇ ਫੈਲਣ ਤੋਂ ਪਹਿਲਾਂ ਹੀ, ਜਦੋਂ ਇਹ ਇਲਾਜਯੋਗ ਹੈ, ਇਸ ਦੀ ਪਛਾਣ ਕਰਨਾ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਤਹਿਤ ਅਸੀਂ ਆਧੁਨਿਕ ਅਤੇ ਦਰਦ-ਰਹਿਤ ਸਕ੍ਰੀਨਿੰਗ ਸੁਵਿਧਾ ਸਿੱਧੀ ਲੋਕਾਂ ਦੇ ਦਰ ਤੱਕ ਪਹੁੰਚਾਉਣ ਜਾ ਰਹੇ ਹਾਂ ਅਤੇ ਅਸੀਂ ਚਾਹੁੰਦੇ ਹਾਂ ਕਿ ਨਾਗਰਿਕ ਆਪਣੀ ਝਿਜਕ ਛੱਡਣ ਅਤੇ ਆਪਣੀ ਨਿਯਮਤ ਸਿਹਤ ਸੰਭਾਲ ਨੂੰ ਤਰਜੀਹ ਦੇਣ।”

ਮਰੀਜ਼ਾਂ ਨੂੰ ਮੁਕੰਮਲ ਵਿੱਤੀ ਸੁਰੱਖਿਆ ਦਾ ਭਰੋਸਾ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੀ ਵੱਕਾਰੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐੱਮ.ਐੱਮ.ਐੱਸ.ਵਾਈ.) ਤਹਿਤ ਯੋਗ ਲਾਭਪਾਤਰੀਆਂ ਨੂੰ ਕੈਂਸਰ ਦਾ ਮੁਕੰਮਲ ਇਲਾਜ ਬਿਲਕੁਲ ਮੁਫ਼ਤ ਅਤੇ ਨਕਦੀ-ਰਹਿਤ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ 12 ਮਹੀਨਿਆਂ ਦੇ ਸਾਂਝੇ ਉਪਰਾਲੇ ਤਹਿਤ ਜ਼ਿਲ੍ਹਾ ਪਟਿਆਲਾ ਵਿੱਚ 20,000 ਲਾਭਪਾਤਰੀਆਂ ਦੀ ਜਾਂਚ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਵਿੱਚ ਅਤਿ-ਆਧੁਨਿਕ ‘ਆਈ-ਬ੍ਰੈਸਟ-ਐਗਜ਼ਾਮ’ ਯੰਤਰ ਰਾਹੀਂ 10,000 ਔਰਤਾਂ ਦੀ ਛਾਤੀ ਦੇ ਕੈਂਸਰ ਦੀ ਵਿਸ਼ੇਸ਼ ਜਾਂਚ ਸ਼ਾਮਲ ਹੈ—ਜੋ ਕਿ ਸਹੀ ਕਲੀਨਿਕਲ ਮੁਲਾਂਕਣ ਲਈ ਤਿਆਰ ਕੀਤਾ ਗਿਆ ਇੱਕ ਨਵੀਨਤਾਕਾਰੀ, ਨਾਨ-ਇਨਵੇਸਿਵ ਅਤੇ ਰੇਡੀਏਸ਼ਨ-ਮੁਕਤ ਉਪਕਰਨ ਹੈ। ਇਸ ਤੋਂ ਇਲਾਵਾ 10,000 ਪੁਰਸ਼ਾਂ ਅਤੇ ਔਰਤਾਂ ਦੀ ਮੂੰਹ ਦੇ ਕੈਂਸਰ ਦੀ ਵਿਆਪਕ ਕਲੀਨਿਕਲ ਸਕ੍ਰੀਨਿੰਗ ਕੀਤੀ ਜਾਵੇਗੀ। ਇਸ ਪ੍ਰਾਜੈਕਟ ਵਿੱਚ ਇੱਕ ਮਜ਼ਬੂਤ ਰੈਫਰਲ ਪ੍ਰਣਾਲੀ ਵੀ ਸ਼ਾਮਲ ਹੈ ਤਾਂ ਜੋ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਨੂੰ ਠੋਸ ਜਾਂਚ ਅਤੇ ਤੁਰੰਤ ਇਲਾਜ ਲਈ ਟਰਸ਼ਰੀ ਹੈਲਥ ਫੈਸੀਲਿਟੀਜ਼ ਵਿੱਚ ਭੇਜਿਆ ਜਾ ਸਕੇ।

ਸਿਹਤ ਵਿਭਾਗ ਨਾਲ ਹੱਥ ਮਿਲਾਉਣ ਲਈ ਯੂ.ਵੁਈ.ਕੈਨ. ਫਾਊਂਡੇਸ਼ਨ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਫਾਊਂਡੇਸ਼ਨ ਨੇ ਪਹਿਲਾਂ ਵੀ ਆਪਣੀ ‘ਸਵਸਥ ਮਹਿਲਾ, ਸਵਸਥ ਭਾਰਤ’ ਮੁਹਿੰਮ ਤਹਿਤ ਸ਼ਲਾਘਾਯੋਗ ਨਤੀਜੇ ਦਿਖਾਏ ਹਨ, ਜਿਸ ਅਧੀਨ ਦੇਸ਼ ਭਰ ਵਿੱਚ ਲਗਭਗ 2,00,000 ਔਰਤਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚ ਪੰਜਾਬ ਦੇ ਜ਼ਿਲ੍ਹਾ ਮੋਗਾ ਦੀਆਂ ਲਗਭਗ 14,000 ਔਰਤਾਂ ਵੀ ਸ਼ਾਮਲ ਸਨ। ਇਸੇ ਸਫ਼ਲਤਾ ਦੇ ਆਧਾਰ ‘ਤੇ ਪਟਿਆਲਾ ਵਿੱਚ ਇਹ ਟੀਚਾਬੱਧ ਪਹਿਲਕਦਮੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰੇਗੀ, ਸਕ੍ਰੀਨਿੰਗ ਸਬੰਧੀ ਝਿਜਕ ਨੂੰ ਦੂਰ ਕਰੇਗੀ ਅਤੇ ਪੰਜਾਬ ਭਰ ਵਿੱਚ ਕੈਂਸਰ ਦੀ ਰੋਕਥਾਮ ਲਈ ਜਨਤਕ-ਨਿੱਜੀ ਭਾਈਵਾਲੀ (ਪੀ.ਪੀ.ਪੀ.) ਦਾ ਇੱਕ ਸਫ਼ਲ ਮਾਡਲ ਸਥਾਪਤ ਕਰੇਗੀ।

ਇਸ ਮੌਕੇ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਸਕੱਤਰ ਹੈਲਥ-ਕਮ-ਐਮ.ਡੀ. ਕੌਮੀ ਸਿਹਤ ਮਿਸ਼ਨ (ਐਨ.ਐਚ.ਐਮ.) ਸਾਕਸ਼ੀ ਸਾਹਨੀ, ਐਮ.ਡੀ. ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਗੌਤਮ ਜੈਨ, ਸਹਾਇਕ ਡਾਇਰੈਕਟਰ-ਕਮ-ਸਟੇਟ ਪ੍ਰੋਗਰਾਮ ਅਫ਼ਸਰ (ਗ਼ੈਰ-ਸੰਚਾਰੀ ਰੋਗ) ਡਾ. ਗਗਨਦੀਪ ਸਿੰਘ ਗਰੋਵਰ ਅਤੇ ਮੈਡੀਕਲ ਅਫ਼ਸਰ ਡਾ. ਆਸ਼ੂ ਗੁਪਤਾ ਹਾਜ਼ਰ ਸਨ। ਯੂ.ਵੁਈ.ਕੈਨ. ਫਾਊਂਡੇਸ਼ਨ ਦੀ ਤਰਫ਼ੋਂ ਇਸ ਮੌਕੇ ਸੀਨੀਅਰ ਸਲਾਹਕਾਰ ਅਰਵਿੰਦ ਨੰਦਾ, ਸੀਨੀਅਰ ਪ੍ਰੋਗਰਾਮ ਮੈਨੇਜਰ ਡਾ. ਭਾਵਿਕਾ ਅਤੇ ਸੀਨੀਅਰ ਮੈਨੇਜਰ (ਨਿਗਰਾਨੀ ਅਤੇ ਮੁਲਾਂਕਣ) ਡਾ. ਦਿਵਿਆ ਮੌਜੂਦ ਸਨ।

Tags: BREAKING NEWSPUNJABtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

by Jaspreet Kaur
October 12, 2026
0

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ 'ਚ ਵਿਕਿਆ 0001 ਚੰਡੀਗੜ੍ਹ, 12 ਅਕਤੂਬਰ, 2026 (ਵਿਸ਼ਵ ਵਾਰਤਾ) : ਚੰਡੀਗੜ੍ਹ ਵਿੱਚ...

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

by Jaspreet Kaur
October 12, 2026
0

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ ਨਵੀ ਦਿੱਲੀ, 12 ਅਕਤੂਬਰ 2026...

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

by Jaspreet Kaur
October 12, 2026
0

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ - ਅੰਮ੍ਰਿਤਸਰ ਦੱਖਣੀ ਕ੍ਰਿਕੇਟ ਲੀਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR

by Ranjit Singh
6 days ago
0

National: ਆਕਾਸ਼ਵਾਣੀ ਦਫ਼ਤਰ ’ਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਵਿਰੋਧੀ ਆਗੂਆਂ ਖ਼ਿਲਾਫ਼ FIR ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 