Film director ਰਾਮ ਗੋਪਾਲ ਵਰਮਾ ਨੂੰ ਜੇਲ ਦੀ ਸਜ਼ਾ
7 ਸਾਲ ਪੁਰਾਣੇ ਮਾਮਲੇ ‘ਚ ਸੁਣਾਇਆ ਗਿਆ ਫੈਸਲਾ
ਨਵੀ ਦਿੱਲੀ, 23 ਜਨਵਰੀ : ਰਾਮ ਗੋਪਾਲ ਵਰਮਾ ਵਿਵਾਦਿਤ ਸੋਸ਼ਲ ਮੀਡੀਆ ਪੋਸਟਾਂ ਜਾਂ ਆਪਣੇ ਬਿਆਨਾਂ ਨੂੰ ਲੈ ਕੇ ਜ਼ਿਆਦਾਤਰ ਸੁਰਖੀਆਂ ‘ਚ ਰਹਿੰਦੇ ਹਨ। ਪਰ ਇਸ ਵਾਰ ਉਨ੍ਹਾਂ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ ਜਿਸ ਕਾਰਨ ਪ੍ਰਸ਼ੰਸ਼ਕਾਂ ਦੀ ਚਿੰਤਾ ਹੋਰ ਵੱਧ ਗਈ ਹੈ। ਮੁੰਬਈ ਦੀ ਇਕ ਅਦਾਲਤ ਨੇ ਬਾਲੀਵੁੱਡ ਫਿਲਮ ਨਿਰਦੇਸ਼ਕ ਰਾਮ ਗੋਪਾਲ ਵਰਮਾ ਨੂੰ ਤਿੰਨ ਮਹੀਨੇ ਦੀ ਸਜ਼ਾ ਸੁਣਾਈ ਹੈ।
ਅੰਧੇਰੀ ਮੈਜਿਸਟ੍ਰੇਟ ਅਦਾਲਤ ਨੇ ਚੈੱਕ ਬਾਊਂਸ ਹੋਣ ਦੇ ਮਾਮਲੇ ‘ਚ ਇਹ ਫੈਸਲਾ ਸੁਣਾਇਆ।ਚੈੱਕ ਬਾਊਂਸ ਦਾ ਇਹ ਮਾਮਲਾ 7 ਸਾਲ ਪੁਰਾਣਾ ਹੈ। ਜਦੋਂ ਇਹ ਫੈਸਲਾ ਸੁਣਾਇਆ ਗਿਆ ਤਾਂ ਰਾਮ ਗੋਪਾਲ ਵਰਮਾ ਅਦਾਲਤ ਵਿੱਚ ਮੌਜੂਦ ਨਹੀਂ ਸੀ। ਵਿਵਾਦਾਂ ਵਿਚਾਲੇ ਰਾਮ ਗੋਪਾਲ ਵਰਮਾ ਨੇ ਆਪਣੀ ਨਵੀਂ ਫਿਲਮ ਦਾ ਐਲਾਨ ਵੀ ਕਰ ਦਿੱਤਾ ਹੈ। ਉਨ੍ਹਾਂ ਦੀ ਫਿਲਮ ਦਾ ਨਾਂ ਸਿੰਡੀਕੇਟ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਹ ਐਲਾਨ ਕੀਤਾ ਹੈ। ਵਰਮਾ ਨੇ ਦਾਅਵਾ ਕੀਤਾ ਕਿ ਇਹ ‘ਹੁਣ ਤੱਕ ਦੀ ਸਭ ਤੋਂ ਵੱਡੀ ਫਿਲਮ’ ਹੋਵੇਗੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/