• Latest
  • Trending
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

3 weeks ago
ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

25 minutes ago
16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

44 minutes ago
ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

54 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

2 hours ago
ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

2 hours ago
ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

2 hours ago
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

2 hours ago
ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ

‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ

2 hours ago
ਹਰਿਆਣਾ ‘ਚ ਸਰਕਾਰੀ ਅਧਿਆਪਕਾਂ ਲਈ HTET ਹੋਇਆ ਲਾਜ਼ਮੀ

ਹਰਿਆਣਾ ‘ਚ ਸਰਕਾਰੀ ਅਧਿਆਪਕਾਂ ਲਈ HTET ਹੋਇਆ ਲਾਜ਼ਮੀ

3 hours ago
Hindi News
English News
Monday, September 14, 2026
No Result
View All Result
29 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਵਿਸ਼ੇਸ਼ ਪ੍ਰੋਤਸਾਹਨ ਰਾਹੀਂ ਮਿਲੇਗੀ 2,100 ਰੁਪਏ ਤੱਕ ਦੀ ਵਾਧੂ ਮਹੀਨਾਵਾਰ ਆਮਦਨ: ਹਰਪਾਲ ਸਿੰਘ ਚੀਮਾ

August 25, 2026
in ਖਬਰਾਂ, ਪੰਜਾਬ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

  • ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਵਿਸ਼ੇਸ਼ ਪ੍ਰੋਤਸਾਹਨ ਰਾਹੀਂ ਮਿਲੇਗੀ 2,100 ਰੁਪਏ ਤੱਕ ਦੀ ਵਾਧੂ ਮਹੀਨਾਵਾਰ ਆਮਦਨ: ਹਰਪਾਲ ਸਿੰਘ ਚੀਮਾ
  • ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵੱਲੋਂ ਪ੍ਰੋਤਸਾਹਨ ਭੱਤੇ, ਨਵੀਂ ਵਰਦੀ ਅਤੇ ਟੂਰ ਭੱਤੇ ਲਈ ਵਿੱਤ ਮੰਤਰੀ ਦਾ ਧੰਨਵਾਦ
  • ਮੰਤਰੀ ਹਰਪਾਲ ਸਿੰਘ ਚੀਮਾ ਨੇ ਬਿਜਲੀ ਵਿਭਾਗ ਸਮੇਤ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਕੈਬਨਿਟ ਸਬ-ਕਮੇਟੀ ਦੀਆਂ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ; 25 ਅਗਸਤ 2026 (ਵਿਸ਼ਵ ਵਾਰਤਾ):-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਵਿਸ਼ੇਸ਼ ਪ੍ਰੋਤਸਾਹਨ ਭੱਤਾ (ਮਹੀਨੇ ਵਿੱਚ ਵੱਧ ਤੋਂ ਵੱਧ ਚਾਰ ਸੈਸ਼ਨਾਂ ਤੱਕ) ਦੇਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੀਆਂ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ, ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਜਲਦ ਹੱਲ ਕਰਨ ਦੇ ਹੁਕਮ ਦਿੱਤੇ।

ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਫੈਸਲੇ ਨਾਲ ਇਨ੍ਹਾਂ ਮੁਲਾਜ਼ਮਾਂ ਦੀ ਮਹੀਨਾਵਾਰ ਆਮਦਨ ਵਿੱਚ ਸਿੱਧੇ ਤੌਰ ’ਤੇ 2,100 ਰੁਪਏ ਤੱਕ ਦਾ ਵਾਧਾ ਹੋਵੇਗਾ।” ਉਨ੍ਹਾਂ ਨੇ ਵਿਭਾਗ ਨੂੰ ਸੇਵਾਵਾਂ ਰੈਗੂਲਰ ਕਰਨ ਸਬੰਧੀ ਯੂਨੀਅਨ ਦਾ ਮਾਮਲਾ ਸਮੀਖਿਆ ਲਈ ਸਬੰਧਤ ਕਮੇਟੀ ਨੂੰ ਭੇਜਣ ਦੇ ਵੀ ਨਿਰਦੇਸ਼ ਦਿੱਤੇ।

ਯੂਨੀਅਨ ਦੇ ਨੁਮਾਇੰਦਿਆਂ ਨੇ ਪ੍ਰੋਤਸਾਹਨ ਭੱਤੇ ਦੇ ਨਾਲ-ਨਾਲ ਵਰਦੀ ਭੱਤਾ ਅਤੇ ਟੂਰ ਭੱਤਾ ਸ਼ੁਰੂ ਕਰਨ ਲਈ ਵਿੱਤ ਮੰਤਰੀ ਦਾ ਧੰਨਵਾਦ ਪ੍ਰਗਟਾਇਆ।

ਇਸ ਦੌਰਾਨ, ਮੰਤਰੀ ਹਰਪਾਲ ਸਿੰਘ ਚੀਮਾ ਨੇ ਜੰਗਲਾਤ ਵਰਕਰਜ਼ ਯੂਨੀਅਨ ਅਤੇ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਨਾਲ ਵੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਜੰਗਲਾਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਪ੍ਰਸੋਨਲ ਵਿਭਾਗ ਨਾਲ ਸਰਗਰਮ ਤਾਲਮੇਲ ਕਰਕੇ ਜੰਗਲਾਤ ਕਾਮਿਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਹੱਲ ਕੱਢਣ। ਇਸ ਤੋਂ ਇਲਾਵਾ, ਉਨ੍ਹਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਪੱਲੇਦਾਰ ਯੂਨੀਅਨ ਵੱਲੋਂ ਉਠਾਏ ਗਏ ਸਾਰੇ ਜਾਇਜ਼ ਮਸਲਿਆਂ ਦਾ ਸੁਖਾਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇੱਕ ਹੋਰ ਸੈਸ਼ਨ ਵਿੱਚ, ਵਿੱਤ ਮੰਤਰੀ ਨੇ ਬਿਜਲੀ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਵਿੱਚ ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ, ਪਾਵਰਕੌਮ ਮੀਟਰ ਰੀਡਰ ਯੂਨੀਅਨ ਆਜ਼ਾਦ, ਜੀ.ਐਚ.ਟੀ.ਪੀ. ਕੰਟਰੈਕਟਰ ਵਰਕਰਜ਼ ਯੂਨੀਅਨ (ਏਟਕ), ਅਤੇ ਸਾਂਝਾ ਮੋਰਚਾ ਥਰਮਲ ਕੰਟਰੈਕਟ ਵਰਕਰ ਯੂਨੀਅਨ ਰੋਪੜ ਸ਼ਾਮਲ ਸਨ। ਵਫ਼ਦ ਨੇ ਮੰਗ ਪੱਤਰ ਸੌਂਪਦਿਆਂ ਸੂਬਾ ਸਰਕਾਰ ਨੂੰ ਬਾਕੀ ਰਹਿੰਦੀਆਂ ਸਾਰੀਆਂ ਮੁਲਾਜ਼ਮ ਸ਼੍ਰੇਣੀਆਂ ਨੂੰ ਰੈਗੂਲਰਾਈਜ਼ੇਸ਼ਨ ਨੀਤੀ ਦੇ ਘੇਰੇ ਵਿੱਚ ਲਿਆਉਣ ਦੀ ਮੰਗ ਕੀਤੀ। ਉਨ੍ਹਾਂ ਤਨਖਾਹਾਂ ਵਿੱਚ ਸਮੇਂ ਸਿਰ ਵਾਧੇ ਅਤੇ ਕੰਮ ਵਾਲੀ ਥਾਂ ’ਤੇ ਵਾਪਰਨ ਵਾਲੇ ਹਾਦਸਿਆਂ ਜਾਂ ਜਾਨੀ ਨੁਕਸਾਨ ਦੀ ਸੂਰਤ ਵਿੱਚ ਢੁਕਵੇਂ ਮੁਆਵਜ਼ੇ ਅਤੇ ਸਮਾਜਿਕ ਸੁਰੱਖਿਆ ਪ੍ਰਬੰਧਾਂ ਦੀ ਵੀ ਮੰਗ ਕੀਤੀ। ਵਿੱਤ ਮੰਤਰੀ ਚੀਮਾ ਨੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਦਿਆਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਦੀ ਹਮਦਰਦੀ ਨਾਲ ਸਮੀਖਿਆ ਕਰ ਰਹੀ ਹੈ ਅਤੇ ਜਲਦ ਹੀ ਉਚਿਤ ਕਾਰਵਾਈ ਕੀਤੀ ਜਾਵੇਗੀ।

ਇਨ੍ਹਾਂ ਮੀਟਿੰਗਾਂ ਦੌਰਾਨ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵੱਲੋਂ ਸਰਬਜੀਤ ਕੌਰ, ਸਤਿੰਦਰ ਕੌਰ, ਪ੍ਰਭਦੀਪ ਕੌਰ ਅਤੇ ਅਮਰੀਕ ਸਿੰਘ ਮੋਹਾਲੀ; ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ; ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਵੱਲੋਂ ਕੁਲਜੀਤ ਸਿੰਘ; ਪਾਵਰਕੌਮ ਮੀਟਰ ਰੀਡਰ ਯੂਨੀਅਨ ਆਜ਼ਾਦ ਵੱਲੋਂ ਗੁਰਵਿੰਦਰ ਸਿੰਘ; ਜੀ.ਐਚ.ਟੀ.ਪੀ. ਕੰਟਰੈਕਟਰ ਵਰਕਰਜ਼ ਯੂਨੀਅਨ (ਏਟਕ) ਵੱਲੋਂ ਸੁਖਵਿੰਦਰ ਸਿੰਘ; ਸਾਂਝਾ ਮੋਰਚਾ ਥਰਮਲ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਬਲਵਿੰਦਰ ਸਿੰਘ ਸੈਣੀ; ਜੰਗਲਾਤ ਵਰਕਰਜ਼ ਯੂਨੀਅਨ ਵੱਲੋਂ ਅਮਰੀਕ ਸਿੰਘ, ਜਸਵਿੰਦਰ ਸਿੰਘ, ਅਮਨਦੀਪ ਸਿੰਘ ਅਤੇ ਸੁਲੱਖਣ ਸਿੰਘ, ਅਤੇ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਵੱਲੋਂ ਅਮਰਜੀਤ ਸਿੰਘ, ਧੰਨਾ ਸਿੰਘ, ਗੁਰਧਿਆਨ ਸਿੰਘ, ਰਣਧੀਰ ਸਿੰਘ ਅਤੇ ਕਰਮਜੀਤ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਰੱਖੀਆਂ।

Tags: BREAKING NEWSPUNJABPunjab Governmentpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

by Jaspreet Kaur
September 14, 2026
0

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ - ਜਥੇਦਾਰ ਗੜਗੱਜ ਨੇ ਸਮੂਹ ਸਿੱਖ ਸੰਗਤ ਤੇ ਨੌਜਵਾਨਾਂ...

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

by Jaspreet Kaur
September 14, 2026
0

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ 500 ਤੋਂ ਵੱਧ ਆਧੁਨਿਕ ਡ੍ਰੋਨਾਂ ਰਾਹੀਂ ਪੇਸ਼ ਹੋਵੇਗਾ...

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
September 14, 2026
0

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

by Ankit
September 14, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

by Jaspreet Kaur
September 14, 2026
0

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ - ਜਥੇਦਾਰ ਗੜਗੱਜ ਨੇ ਸਮੂਹ ਸਿੱਖ ਸੰਗਤ ਤੇ ਨੌਜਵਾਨਾਂ...

Most Popular

Punjab: ਬਲਵੰਤ ਰਾਜੋਆਣਾ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਹਾਈਕੋਰਟ ਤੋਂ ਮਿਲੀ ਮਨਜ਼ੂਰੀ

Punjab: ਬਲਵੰਤ ਰਾਜੋਆਣਾ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਹਾਈਕੋਰਟ ਤੋਂ ਮਿਲੀ ਮਨਜ਼ੂਰੀ

by Ranjit Singh
2 weeks ago
0

Punjab: ਬਲਵੰਤ ਰਾਜੋਆਣਾ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਹਾਈਕੋਰਟ ਤੋਂ ਮਿਲੀ ਮਨਜ਼ੂਰੀ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਸਾਬਕਾ ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 