• Latest
  • Trending
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

1 hour ago
ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ, ਪੁੱਛਗਿੱਛ ਜਾਰੀ!

ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ, ਪੁੱਛਗਿੱਛ ਜਾਰੀ!

6 minutes ago
ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

9 minutes ago
ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

12 minutes ago
ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ

ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ

16 minutes ago
ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

24 minutes ago
ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

28 minutes ago
ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ

ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ

34 minutes ago
ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

52 minutes ago
ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

56 minutes ago
ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ! 42 ਪੁਲਿਸ ਇੰਸਪੈਕਟਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ! 42 ਪੁਲਿਸ ਇੰਸਪੈਕਟਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ

1 hour ago
Rajya Sabha elections 2026 : ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

Rajya Sabha elections 2026 : ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

2 hours ago
ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

3 hours ago
Hindi News
English News
Friday, June 5, 2026
No Result
View All Result
38 °c
Chandigarh
35 ° Sat
37 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਗਲੇ ਹਫ਼ਤੇ ਤੋਂ ਵਪਾਰੀਆਂ ਦੀਆਂ ਮੀਟਿੰਗਾਂ ਦੀ ਨਿੱਜੀ ਤੌਰ 'ਤੇ ਪ੍ਰਧਾਨਗੀ ਕਰਨਗੇ: ਹਰਪਾਲ ਸਿੰਘ ਚੀਮਾ

June 5, 2026
in ਖਬਰਾਂ, ਪੰਜਾਬ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਗਲੇ ਹਫ਼ਤੇ ਤੋਂ ਵਪਾਰੀਆਂ ਦੀਆਂ ਮੀਟਿੰਗਾਂ ਦੀ ਨਿੱਜੀ ਤੌਰ ‘ਤੇ ਪ੍ਰਧਾਨਗੀ ਕਰਨਗੇ: ਹਰਪਾਲ ਸਿੰਘ ਚੀਮਾ
  • ਸਪੈਸ਼ਲ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਨੂੰ ਤੁਰੰਤ ਉੱਚ-ਪੱਧਰੀ ਦਖ਼ਲਅੰਦਾਜ਼ੀ ਲਈ ਰਾਜ ਪੱਧਰੀ ਸਮਰਪਿਤ ਸ਼ਿਕਾਇਤ ਸੈੱਲ ਸਥਾਪਤ ਕਰਨ ਦੇ ਨਿਰਦੇਸ਼
  • ਤੇਜ਼ੀ ਨਾਲ ਨਿਪਟਾਰੇ ਲਈ ਵਿਭਾਗਾਂ ਨੂੰ ਸਕੱਤਰ-ਪੱਧਰੀ ਵਟਸਐਪ ਗਰੁੱਪ ਬਣਾਉਣ ਅਤੇ ਸਮਰਪਿਤ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਹੁਕਮ
  • ਵਪਾਰੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਾਰੀਆਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਲਈ ਘੱਟੋ-ਘੱਟ ਇੱਕ ਹਫ਼ਤਾ ਪਹਿਲਾਂ ਨੋਟਿਸ ਦੇਣਾ ਲਾਜ਼ਮੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਜੂਨ, 2026 ( ਵਿਸ਼ਵ ਵਾਰਤਾ );- ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਸੂਬੇ ਦੇ ਵਪਾਰਕ ਮਾਹੌਲ ਨੂੰ ਹੋਰ ਮਜ਼ਬੂਤ ​​ਕਰਨ ਲਈ ਅਹਿਮ ਐਲਾਨ ਕਰਦਿਆਂ ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਗਲੇ ਹਫ਼ਤੇ ਤੋਂ ਵਪਾਰੀਆਂ ਨਾਲ ਹੋਣ ਵਾਲੀਆਂ ਮੀਟਿੰਗਾਂ ਦੀ ਨਿੱਜੀ ਤੌਰ ‘ਤੇ ਪ੍ਰਧਾਨਗੀ ਕਰਦਿਆਂ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਹੋਰ ਤੇਜ਼ ਅਤੇ ਮਜ਼ਬੂਤ ​​ਕਰਨਗੇ।

ਸਮੀਖਿਆ ਮੀਟਿੰਗ ਦੀ ਸ਼ੁਰੂਆਤ ਇੱਕ ਵਿਆਪਕ ਪਾਵਰਪੁਆਇੰਟ ਪੇਸ਼ਕਾਰੀ ਨਾਲ ਹੋਈ ਜਿਸ ਵਿੱਚ ਪਿਛਲੀਆਂ ਪੀ.ਐਸ.ਟੀ.ਸੀ. ਮੀਟਿੰਗਾਂ ਦੇ ਮਹੱਤਵਪੂਰਨ ਪੱਖ ਅਤੇ ਇਹਨਾਂ ਪਲੇਟਫਾਰਮਾਂ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਮੌਜੂਦਾ ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਗਈ।

ਪੀ.ਐਸ.ਟੀ.ਸੀ. ਦੇ ਚੇਅਰਮੈਨ ਵਜੋਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਧਾਰਤ ਪੋਰਟਲ ‘ਤੇ ਲਗਾਤਾਰ ਨਿਗਰਾਨੀ ਰੱਖਣ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਆਉਣ ਵਾਲੀਆਂ ਸ਼ਿਕਾਇਤਾਂ ਦਾ ਸੱਤ ਦਿਨਾਂ ਦੇ ਅੰਦਰ ਪੂਰੀ ਤਰ੍ਹਾਂ ਨਿਪਟਾਰਾ ਕੀਤਾ ਜਾਵੇ। ਦਫ਼ਤਰੀ ਦੇਰੀ ਨੂੰ ਖ਼ਤਮ ਕਰਨ ਲਈ, ਉਨ੍ਹਾਂ ਨੇ ਕਮਿਸ਼ਨ ਦੇ ਮੈਂਬਰਾਂ ਨੂੰ ਸਕੱਤਰ-ਪੱਧਰ ਦੇ ਅਧਿਕਾਰੀਆਂ ਨਾਲ ਸਰਗਰਮ ਵਟਸਐਪ ਸੰਚਾਰ ਚੈਨਲ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਅਤੇ ਸਾਰੇ ਸਬੰਧਤ ਸੂਬੇ ਦੇ ਵਿਭਾਗਾਂ ਦੇ ਮੁੱਖ ਦਫ਼ਤਰਾਂ ਵਿੱਚ ਸਮਰਪਿਤ ਨੋਡਲ ਅਫ਼ਸਰ ਤੁਰੰਤ ਤਾਇਨਾਤ ਕਰਨ ਦਾ ਹੁਕਮ ਦਿੱਤਾ।

ਵਪਾਰਕ ਭਾਈਚਾਰੇ ਨੂੰ ਦਰਪੇਸ਼ ਸੁਰੱਖਿਆ ਅਤੇ ਇਸ ਸਬੰਧੀ ਚੁਣੌਤੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ, ਵਿੱਤ ਮੰਤਰੀ ਨੇ ਸਪੈਸ਼ਲ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਇੱਕ ਵਿਸ਼ੇਸ਼ ਰਾਜ ਪੱਧਰੀ ਸ਼ਿਕਾਇਤ ਸੈੱਲ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, “ਇਹ ਸਮਰਪਿਤ ਸੈੱਲ ਇਹ ਯਕੀਨੀ ਬਣਾਏਗਾ ਕਿ ਵਪਾਰੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਕਾਨੂੰਨ ਅਤੇ ਵਿਵਸਥਾ ਦੇ ਮੁੱਦਿਆਂ ‘ਤੇ ਤੁਰੰਤ, ਉੱਚ-ਪੱਧਰੀ ਪ੍ਰਸ਼ਾਸਨਿਕ ਦਖ਼ਲਅੰਦਾਜ਼ੀ ਹੋਵੇ ਤਾਂ ਕਿ ਅਜਿਹੇ ਮਾਮਲਿਆਂ ਨੂੰ ਤੇਜ਼ੀ ਨਾਲ ਹੱਲ ਕੀਤਾ ਜਾ ਸਕੇ।”

ਇਸ ਤੋਂ ਇਲਾਵਾ, ਵਿੱਤ ਮੰਤਰੀ ਚੀਮਾ ਨੇ ਵਪਾਰਕ ਭਾਈਚਾਰੇ ਨਾਲ ਮਜ਼ਬੂਤ ਸੰਚਾਰ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਪੀ.ਐਸ.ਟੀ.ਸੀ. ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਪੱਧਰੀ ਮੀਟਿੰਗਾਂ ਦੇ ਨੋਟਿਸ ਲੋੜੀਂਦਾ ਸਮਾਂ ਪਹਿਲਾਂ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ, “ਜਨਤਕ ਜਾਗਰੂਕਤਾ ਵਧਾਉਣ ਲਈ ਇਨ੍ਹਾਂ ਮੀਟਿੰਗਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਾ ਵੱਡੇ ਪੱਧਰ ‘ਤੇ ਪ੍ਰਚਾਰ ਕੀਤਾ ਜਾਣਾ ਚਾਹੀਦਾ ਹੈ, ਖ਼ਾਸ ਕਰਕੇ ਮੁੱਖ ਮੰਤਰੀ ਵੱਲੋਂ ਭੇਜੇ ਜਾਣ ਵਾਲੇ ਸੱਦਾ ਪੱਤਰ ਨਿਰਧਾਰਤ ਮੀਟਿੰਗਾਂ ਤੋਂ ਘੱਟੋ-ਘੱਟ ਇੱਕ ਹਫ਼ਤਾ ਪਹਿਲਾਂ ਸਬੰਧਤ ਵਪਾਰੀਆਂ ਤੱਕ ਪਹੁੰਚਣੇ ਚਾਹੀਦੇ ਹਨ।”

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਪੀ.ਐਸ.ਟੀ.ਸੀ. ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਕਮਿਸ਼ਨ ਦੇ ਵੱਖ-ਵੱਖ ਮੈਂਬਰਾਂ ਸਮੇਤ ਜ਼ਮੀਨੀ ਪੱਧਰ ਦਾ ਕੀਮਤੀ ਫੀਡਬੈਕ ਅਤੇ ਵਿਚਾਰ ਮੀਟਿੰਗ ਵਿੱਚ ਸਾਂਝੇ ਕੀਤੇ।

ਇਸ ਉੱਚ-ਪੱਧਰੀ ਮੀਟਿੰਗ ਵਿੱਚ ਰਾਜ ਦੇ ਪ੍ਰਮੁੱਖ ਅਧਿਕਾਰੀ ਜਿਨ੍ਹਾਂ ਵਿੱਚ ਵਿੱਤੀ ਕਮਿਸ਼ਨਰ (ਕਰ) ਅਜੀਤ ਬਾਲਾਜੀ ਜੋਸ਼ੀ, ਸਪੈਸ਼ਲ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਪੀ. ਕੇ. ਸਿਨਹਾ, ਡਾਇਰੈਕਟਰ ਖ਼ੁਰਾਕ ਤੇ ਸਿਵਲ ਸਪਲਾਈ ਬੀ. ਸ੍ਰੀਨਿਵਾਸਨ, ਕਰ ਕਮਿਸ਼ਨਰ ਜਤਿੰਦਰਾ ਜੋਰਵਾਲ, ਸਕੱਤਰ ਪੀ.ਐਸ.ਟੀ.ਸੀ. ਪੁਨੀਤ ਗੋਇਲ, ਡਾਇਰੈਕਟਰ ਸਥਾਨਕ ਸਰਕਾਰਾਂ ਏ. ਐਸ. ਬਰਾੜ, ਵਿਸ਼ੇਸ਼ ਸਕੱਤਰ (ਕਿਰਤ) ਰਵਿੰਦਰ ਸਿੰਘ ਅਤੇ ਵੱਖ-ਵੱਖ ਰਾਜ ਸਰਕਾਰ ਦੇ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

Tags: BREAKING NEWSBreaking news in PunjabiLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ, ਪੁੱਛਗਿੱਛ ਜਾਰੀ!

ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ, ਪੁੱਛਗਿੱਛ ਜਾਰੀ!

by Jaspreet Kaur
June 5, 2026
0

ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ED ਦਾ ਛਾਪਾ, ਪੁੱਛਗਿੱਛ ਜਾਰੀ! ਚੰਡੀਗੜ੍ਹ, 5 ਜੂਨ 2026 (ਵਿਸ਼ਵ ਵਾਰਤਾ) : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ)...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

by Ankit
June 5, 2026
0

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 78 ਵਿਅਕਤੀਆਂ...

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

by Ankit
June 5, 2026
0

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ...

ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ

ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ

by Ankit
June 5, 2026
0

ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ 'ਤੇ ਸਿਖਲਾਈ ਸੈਸ਼ਨ ਕਰਵਾਇਆ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ);-...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ, ਪੁੱਛਗਿੱਛ ਜਾਰੀ!

ਕਾਂਗਰਸੀ ਆਗੂ ਦੇ ਟਿਕਾਣਿਆਂ ‘ਤੇ ED ਦਾ ਛਾਪਾ, ਪੁੱਛਗਿੱਛ ਜਾਰੀ!

by Jaspreet Kaur
June 5, 2026
0

ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ED ਦਾ ਛਾਪਾ, ਪੁੱਛਗਿੱਛ ਜਾਰੀ! ਚੰਡੀਗੜ੍ਹ, 5 ਜੂਨ 2026 (ਵਿਸ਼ਵ ਵਾਰਤਾ) : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ)...

Most Popular

ਪੰਜਾਬ ਸਰਕਾਰ ਵੱਲੋਂ ਬਣਾਏ ਐਕਟ ਵਿੱਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਤੇ ਸ਼ਬਦਾਵਲੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਭਰਵੀਂ ਇਕੱਤਰਤਾ

ਪੰਜਾਬ ਸਰਕਾਰ ਵੱਲੋਂ ਬਣਾਏ ਐਕਟ ਵਿੱਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਤੇ ਸ਼ਬਦਾਵਲੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਭਰਵੀਂ ਇਕੱਤਰਤਾ

by Navjot
3 weeks ago
0

ਪੰਜਾਬ ਸਰਕਾਰ ਵੱਲੋਂ ਬਣਾਏ ਐਕਟ ਵਿੱਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਤੇ ਸ਼ਬਦਾਵਲੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੀ ਤਖ਼ਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 