• Latest
  • Trending
ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

3 months ago
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

16 minutes ago
ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

56 minutes ago
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

2 hours ago
ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

2 hours ago
ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

2 hours ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

2 hours ago
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

2 hours ago
ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

2 hours ago
ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

2 hours ago
ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

2 hours ago
ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

3 hours ago
Hindi News
English News
Monday, September 21, 2026
No Result
View All Result
28 °c
Chandigarh
28 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਮੋਹਾਲੀ ਅਤੇ ਜਲੰਧਰ ਵਿੱਚ ਸ਼ੁਰੂਆਤੀ ਜਾਇਦਾਦਾਂ ਦੀ ਨਿਲਾਮੀ ਰਾਹੀਂ ਵੱਡਾ ਮਾਲੀਆ ਵਸੂਲਿਆ: ਹਰਪਾਲ ਸਿੰਘ ਚੀਮਾ

June 19, 2026
in ਖਬਰਾਂ, ਪੰਜਾਬ

ਯਕਮੁਸ਼ਤ ਨਿਪਟਾਰਾ ਸਕੀਮ ਦੀ ਪਾਲਣਾ ਨਾ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਗਈ: ਹਰਪਾਲ ਸਿੰਘ ਚੀਮਾ

ਰਾਹਤ ਦਾ ਆਖਰੀ ਮੌਕਾ ਦੇਣ ਲਈ ਯਕਮੁਸ਼ਤ ਨਿਪਟਾਰਾ ਸਕੀਮ 31 ਜੁਲਾਈ ਤੱਕ ਵਧਾਈ: ਹਰਪਾਲ ਸਿੰਘ ਚੀਮਾ

ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਭਗ 20 ਹੋਰ ਜਾਇਦਾਦਾਂ ਦੀ ਨਿਲਾਮੀ ਤੈਅ ਹੋਣ ਦੇ ਨਾਲ ਵਿੱਤ ਮੰਤਰੀ ਚੀਮਾ ਵੱਲੋਂ ਸਖ਼ਤ ਚੇਤਾਵਨੀ

ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ);- ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਲੰਬੇ ਸਮੇਂ ਤੋਂ ਵੈਟ ਅਤੇ ਜੀਐਸਟੀ ਦੀ ਚੋਰੀ ਕਰਨ ਵਾਲਿਆਂ ਦੀਆਂ ਜਾਇਦਾਦਾਂ ਦੀ ਅਧਿਕਾਰਤ ਤੌਰ ‘ਤੇ ਜਨਤਕ ਨਿਲਾਮੀ ਸ਼ੁਰੂ ਕਰਕੇ ਟੈਕਸ ਡਿਫਾਲਟਰਾਂ ਵਿਰੁੱਧ ਆਪਣੀ ਵਸੂਲੀ ਮੁਹਿੰਮ ਨੂੰ ਕਾਫ਼ੀ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ, “ਰਾਜ ਦੇ ਲੰਬੇ ਸਮੇਂ ਤੋਂ ਬਕਾਇਆ ਮਾਲੀਏ ਨੂੰ ਵਾਪਸ ਲੈਣ ਲਈ ਇੱਕ ਅਹਿਮ ਕਦਮ ਚੁੱਕਦੇ ਹੋਏ ਆਬਕਾਰੀ ਤੇ ਕਰ ਵਿਭਾਗ ਨੇ ਜਾਇਦਾਦਾਂ ਦੀਆਂ ਤਿੰਨ ਵੱਡੀਆਂ ਨਿਲਾਮੀਆਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਹੈ। ਇਸ ਤਹਿਤ ਉਨ੍ਹਾਂ ਕਾਰੋਬਾਰਾਂ ਅਤੇ ਵਿਅਕਤੀਆਂ ਤੋਂ ਮੋਟੀ ਰਕਮ ਵਸੂਲ ਕੀਤੀ ਗਈ ਹੈ ਜੋ ਵਾਰ-ਵਾਰ ਮੌਕੇ ਅਤੇ ਅਧਿਕਾਰਤ ਕਾਨੂੰਨੀ ਨੋਟਿਸ ਦਿੱਤੇ ਜਾਣ ਦੇ ਬਾਵਜੂਦ ਜਾਣਬੁੱਝ ਕੇ ਆਪਣੀਆਂ ਟੈਕਸ ਦੇਣਦਾਰੀਆਂ ਦਾ ਭੁਗਤਾਨ ਕਰਨ ਵਿੱਚ ਅਸਫਲ ਰਹੇ ਸਨ।”

ਇਸ ਇਨਫੋਰਸਮੈਂਟ ਮੁਹਿੰਮ ਦੀਆਂ ਸ਼ੁਰੂਆਤੀ ਸਫਲਤਾਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਹਿਲੀ ਵੱਡੀ ਜਾਇਦਾਦ ਦੀ ਨਿਲਾਮੀ ਮੋਹਾਲੀ ਵਿੱਚ ਡਿਫਾਲਟਰ ਫਰਮ *ਮੈਸਰਜ਼ ਸੁਮਿਤ ਇੰਜੀਨੀਅਰਿੰਗ ਵਿਰੁੱਧ ਸਫਲਤਾਪੂਰਵਕ ਕੀਤੀ ਗਈ, ਜਿੱਥੇ 19 ਜੂਨ 2026 ਨੂੰ ਜਾਇਦਾਦ 13.22 ਕਰੋੜ ਰੁਪਏ ਵਿੱਚ ਵੇਚੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਇੱਕ ਹੋਰ ਸਫਲ ਨਿਲਾਮੀ ਸ਼ਾਹਕੋਟ, ਜਲੰਧਰ ਵਿਖੇ ਮੈਸਰਜ਼ ਐਮ.ਆਰ ਰਾਈਸ ਮਿੱਲਜ਼ ਦੀ ਜਾਇਦਾਦ ਦੀ ਕੀਤੀ ਗਈ, ਜਿਸ ਤੋਂ ਕੁੱਲ 1.11 ਕਰੋੜ ਰੁਪਏ ਪ੍ਰਾਪਤ ਹੋਏ।

ਵਿੱਤ ਮੰਤਰੀ ਨੇ ਕਿਹਾ, “ਸਫਲ ਬੋਲੀਕਾਰਾਂ ਵੱਲੋਂ ਅੱਜ 3.58 ਕਰੋੜ ਰੁਪਏ ਦੀ ਰਕਮ ਸਿੱਧੀ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ ਹੈ, ਜਦੋਂ ਕਿ ਬਾਕੀ ਰਹਿੰਦੀ ਰਕਮ ਨਿਯਮਾਂ ਅਨੁਸਾਰ ਆਉਣ ਵਾਲੇ ਹਫ਼ਤੇ ਵਿੱਚ ਕਾਨੂੰਨੀ ਤੌਰ ‘ਤੇ ਵਸੂਲ ਕਰਕੇ ਜਮ੍ਹਾਂ ਕਰਵਾਈ ਜਾਵੇਗੀ।”

ਵਿੱਤ ਮੰਤਰੀ ਚੀਮਾ ਅਨੁਸਾਰ ਮੋਹਾਲੀ ਅਤੇ ਜਲੰਧਰ ਵਿੱਚ ਕੀਤੀਆਂ ਗਈਆਂ ਇਹ ਸ਼ੁਰੂਆਤੀ ਸਫਲ ਨਿਲਾਮੀਆਂ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਟੈਕਸ ਨਿਯਮਾਂ ਦੀ ਪਾਲਣਾ ਨੂੰ ਲਾਗੂ ਕਰਨ ਦੇ ਸੂਬੇ ਦੇ ਪੱਕੇ ਇਰਾਦੇ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦੀਆਂ ਹਨ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਖ਼ਤ ਵਸੂਲੀ ਕਾਰਵਾਈਆਂ, ਜਿਨ੍ਹਾਂ ਵਿੱਚ ਜਾਇਦਾਦਾਂ ਨੂੰ ਜ਼ਬਤ ਕਰਨਾ ਅਤੇ ਨਿਲਾਮ ਕਰਨਾ ਸ਼ਾਮਲ ਹੈ, ਪੰਜਾਬ ਸਰਕਾਰ ਦੇ ਪਹਿਲੇ ਨੀਤੀਗਤ ਐਲਾਨਾਂ ਦੀ ਹੀ ਨਿਰੰਤਰਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਖ਼ਤ ਕਾਰਵਾਈਆਂ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਪੁਰਾਣੇ ਟੈਕਸ ਡਿਫਾਲਟਰਾਂ ਨੂੰ ਨਿਸ਼ਾਨਾ ਬਣਾ ਕੇ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੇ ਸੂਬੇ ਦੀ ਯਕਮੁਸ਼ਤ ਨਿਪਟਾਰਾ ਸਕੀਮ ਤਹਿਤ ਦਿੱਤੇ ਗਏ ਵੱਡੇ ਰਾਹਤ ਲਾਭਾਂ ਦਾ ਫਾਇਦਾ ਨਾ ਉਠਾਉਣ ਦਾ ਜ਼ਿੱਦੀ ਫੈਸਲਾ ਕੀਤਾ ਸੀ।

ਟੈਕਸ ਚੋਰੀ ਦੇ ਮਾਮਲੇ ‘ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਮੇਸ਼ਾ ਜਨਤਾ ਦੇ ਜਾਇਜ਼ ਪੈਸੇ ਦੀ ਵਸੂਲੀ ਕਰਨਾ ਹੈ, ਨਾ ਕਿ ਸਿਰਫ਼ ਦੰਡਾਤਮਕ ਕਾਰਵਾਈ ਕਰਨਾ।”

ਟੈਕਸਦਾਤਾਵਾਂ ਨੂੰ ਆਪਣੀ ਮਰਜ਼ੀ ਨਾਲ ਨਿਯਮਾਂ ਦੀ ਪਾਲਣਾ ਕਰਨ ਦੀ ਸਹੂਲਤ ਦੇਣ ਅਤੇ ਕਾਰੋਬਾਰੀਆਂ ਨੂੰ ਪੁਰਾਣੇ ਵਿਵਾਦਾਂ ਨੂੰ ਸੁਲਝਾਉਣ ਦਾ ਜਾਇਜ਼ ਮੌਕਾ ਦੇਣ ਲਈ, ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਨੂੰ 31 ਜੁਲਾਈ 2026 ਤੱਕ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਬਕਾਇਆ ਵੈਟ ਦੇਣਦਾਰੀਆਂ ਵਾਲੇ ਟੈਕਸਦਾਤਾਵਾਂ ਲਈ ਆਪਣੇ ਬਕਾਏ ਜਲਦੀ ਨਿਪਟਾਉਣ ਲਈ ਇੱਕ ਪਾਰਦਰਸ਼ੀ ਅਤੇ ਬਹੁਤ ਹੀ ਲਾਹੇਵੰਦ ਪ੍ਰਣਾਲੀ ਪ੍ਰਦਾਨ ਕਰਦੀ ਹੈ, ਜਿਸ ਨਾਲ ਉਹ ਅਦਾਲਤੀ ਕਾਰਵਾਈਆਂ, ਚੱਲ ਰਹੇ ਵਿਵਾਦਾਂ ਅਤੇ ਸਰਕਾਰੀ ਸਖ਼ਤ ਕਾਰਵਾਈ ਤੋਂ ਪੂਰੀ ਤਰ੍ਹਾਂ ਬਚ ਸਕਦੇ ਹਨ।

ਕਰ ਦਾ ਬਕਾਇਆ ਦੇਣ ਵਾਲੇ ਬਾਕੀ ਰਹਿੰਦੇ ਕਰਦਾਤਾਵਾਂ ਨੂੰ ਆਖਰੀ ਚੇਤਾਵਨੀ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਸਰਕਾਰੀ ਟੈਕਸ ਮੰਗਾਂ ਨੂੰ ਅਣਗੌਲਿਆ ਕਰਨ ਅਤੇ ਇਹ ਸੋਚਣ ਦਾ ਦੌਰ ਕਿ ਸਰਕਾਰੀ ਬਕਾਏ ਵਸੂਲੇ ਨਹੀਂ ਜਾਣਗੇ, ਹੁਣ ਅਧਿਕਾਰਤ ਤੌਰ ‘ਤੇ ਖ਼ਤਮ ਹੋ ਗਿਆ ਹੈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਆਬਕਾਰੀ ਤੇ ਕਰ ਵਿਭਾਗ ਨੇ ਆਦਤਨ ਅਤੇ ਪੁਰਾਣੇ ਡਿਫਾਲਟਰਾਂ ਦੀਆਂ ਕਈ ਜਾਇਦਾਦਾਂ ਦੀ ਪਛਾਣ ਕਰ ਲਈ ਹੈ, ਅਤੇ ਆਉਣ ਵਾਲੇ ਹਫ਼ਤਿਆਂ ਅਤੇ ਮਹੀਨਿਆਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਭਗ 20 ਹੋਰ ਜਾਇਦਾਦਾਂ ਦੀ ਨਿਲਾਮੀ ਤੈਅ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ, “ਆਬਕਾਰੀ ਤੇ ਕਰ ਵਿਭਾਗ ਜਨਤਕ ਮਾਲੀਏ ਦੀ ਰੱਖਿਆ ਲਈ ਆਪਣੀ ਵਚਨਬੱਧਤਾ ‘ਤੇ ਪੂਰੀ ਤਰ੍ਹਾਂ ਅਟੱਲ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਭਰ ਦੇ ਹਜ਼ਾਰਾਂ ਇਮਾਨਦਾਰ ਅਤੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਟੈਕਸਦਾਤਾਵਾਂ ਨੂੰ ਉਨ੍ਹਾਂ ਕੁਝ ਜਾਣਬੁੱਝ ਕੇ ਡਿਫਾਲਟਰ ਬਣੇ ਲੋਕਾਂ ਕਰਕੇ ਵਿੱਤੀ ਜਾਂ ਮੁਕਾਬਲੇਬਾਜ਼ੀ ਦੇ ਪੱਧਰ ‘ਤੇ ਕੋਈ ਨੁਕਸਾਨ ਨਾ ਝੱਲਣਾ ਪਵੇ ਜੋ ਆਪਣੇ ਕਾਨੂੰਨੀ ਫਰਜ਼ਾਂ ਤੋਂ ਭੱਜਦੇ ਹਨ।”

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੇਤਾਵਨੀ ਦਿੱਤੀ ਕਿ ਜੋ ਟੈਕਸਦਾਤਾ ਆਪਣੇ ਕਾਨੂੰਨੀ ਫਰਜ਼ਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੇ ਹਨ, ਉਨ੍ਹਾਂ ਨੂੰ ਤੁਰੰਤ ਅਤੇ ਗੰਭੀਰ ਨਤੀਜੇ ਭੁਗਤਣੇ ਪੈਣਗੇ, ਕਿਉਂਕਿ ਕਰ ਵਿਭਾਗ ਪੰਜਾਬ ਸੂਬੇ ਦੇ ਹਰ ਇੱਕ ਰੁਪਏ ਨੂੰ ਸੁਰੱਖਿਅਤ ਕਰਨ ਲਈ ਬੈਂਕ ਖਾਤੇ ਸੀਲ (ਅਟੈਚ) ਕਰਨ, ਜਾਇਦਾਦਾਂ ਜ਼ਬਤ ਕਰਨ ਅਤੇ ਚੱਲ-ਅਚੱਲ ਦੋਵਾਂ ਜਾਇਦਾਦਾਂ ਦੀ ਜਨਤਕ ਨਿਲਾਮੀ ਸਮੇਤ ਸਾਰੇ ਉਪਲਬਧ ਕਾਨੂੰਨੀ ਤਰੀਕਿਆਂ ਦੀ ਵਰਤੋਂ ਕਰ ਰਿਹਾ ਹੈ।

Tags: BREAKING NEWSFinance Minister Harpal Singh CheemaLatest Punjab newsLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

by Ankit
September 21, 2026
0

ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ...

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

by Navjot
September 21, 2026
0

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ   ਚੰਡੀਗੜ੍ਹ, 21 ਸਤੰਬਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

by Ankit
September 21, 2026
0

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ ਪੁਲਿਸ ਕਾਰਵਾਈ...

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

by Ankit
September 21, 2026
0

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

by Ankit
September 21, 2026
0

ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ...

Most Popular

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਜਲਦੀ ਹੀ ਹੋਵੇਗੀ ਰਵਾਨਗੀ

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਜਲਦੀ ਹੀ ਹੋਵੇਗੀ ਰਵਾਨਗੀ

by Ranjit Singh
1 day ago
0

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਮਾਨਸੂਨ ਦੀ ਜਲਦੀ ਹੀ ਹੋਵੇਗੀ ਰਵਾਨਗੀ ਚੰਡੀਗੜ੍ਹ, 20 ਸਤੰਬਰ 2026 (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 