• Latest
  • Trending
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੇਂਦਰੀ ਬਜਟ PUNJAB ਲਈ ‘ਨਿਰਾਸ਼ਾਜਨਕ’ ਕਰਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੇਂਦਰੀ ਬਜਟ PUNJAB ਲਈ ‘ਨਿਰਾਸ਼ਾਜਨਕ’ ਕਰਾਰ

1 year ago
Chandigarh :ਝਾੜੀਆਂ ‘ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ ‘ਚ ਫੈਲੀ ਦਹਿਸ਼ਤ!

Chandigarh :ਝਾੜੀਆਂ ‘ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ ‘ਚ ਫੈਲੀ ਦਹਿਸ਼ਤ!

30 minutes ago
20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ

20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ

58 minutes ago
ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

1 hour ago
5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

1 hour ago
ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

1 hour ago
ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

1 hour ago
ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

1 hour ago
ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

1 hour ago
ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ ਬਚਾਉਣ ਅਤੇ ਸ਼ਾਹਕੋਟ-ਲੋਹੀਆਂ ਖੇਤਰ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ 38 ਕਿਲੋਮੀਟਰ ਲੰਬੀ ਧੁੱਸੀ ਬੰਨ੍ਹ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

3 hours ago
Hindi News
English News
Friday, June 19, 2026
No Result
View All Result
32 °c
Chandigarh
36 ° Sat
36 ° Sun
33 ° Mon
35 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੇਂਦਰੀ ਬਜਟ PUNJAB ਲਈ ‘ਨਿਰਾਸ਼ਾਜਨਕ’ ਕਰਾਰ

ਪੰਜਾਬ ਦੀਆਂ ਮੰਗਾਂ ਬਾਰੇ ਕੇਂਦਰ ਦੇ ਕੰਨਾਂ 'ਤੇ ਜੂੰ ਨਹੀਂ ਸਰਕੀ: ਰਾਜ ਦੀਆਂ ਪ੍ਰੀ-ਬਜਟ ਤਜਵੀਜ਼ਾਂ ਪੂਰੀ ਤਰ੍ਹਾਂ ਨਜ਼ਰਅੰਦਾਜ਼

February 1, 2025
in ਖਬਰਾਂ, ਪੰਜਾਬ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੇਂਦਰੀ ਬਜਟ PUNJAB ਲਈ ‘ਨਿਰਾਸ਼ਾਜਨਕ’ ਕਰਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੇਂਦਰੀ ਬਜਟ PUNJAB ਲਈ ‘ਨਿਰਾਸ਼ਾਜਨਕ’ ਕਰਾਰ

ਪੰਜਾਬ ਦੀਆਂ ਮੰਗਾਂ ਬਾਰੇ ਕੇਂਦਰ ਦੇ ਕੰਨਾਂ ‘ਤੇ ਜੂੰ ਨਹੀਂ ਸਰਕੀ: ਰਾਜ ਦੀਆਂ ਪ੍ਰੀ-ਬਜਟ ਤਜਵੀਜ਼ਾਂ ਪੂਰੀ ਤਰ੍ਹਾਂ ਨਜ਼ਰਅੰਦਾਜ਼

ਕਿਹਾ, ਬਜਟ ਦੇਸ਼ ਦੀਆਂ ਲੋੜਾਂ ਨੂੰ ਪੂਰਾ ਕਰਨ ਦੀ ਬਜਾਏ ਭਾਜਪਾ ਦੇ ਸਿਆਸੀ ਹਿੱਤਾਂ ਨੂੰ ਪੂਰਾ ਕਰਨ ‘ਤੇ ਕੇਂਦਰਤ

ਚੰਡੀਗੜ੍ਹ, 1 ਫਰਵਰੀ (ਵਿਸ਼ਵ ਵਾਰਤਾ):- PUNJAB ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਵਿੱਤੀ ਸਾਲ 2025-26 ਲਈ ਪੇਸ਼ ਕੀਤੇ ਬਜ਼ਟ ਨੂੰ ਪੰਜਾਬ ਦੇ ਲੋਕਾਂ ਲਈ ‘ਨਿਰਾਸ਼ਾਜਨਕ ਬਜ਼ਟ’ ਕਰਾਰ ਦਿੱਤਾ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਬਜਟ ਦੇਸ਼ ਦੀਆਂ ਲੋੜਾਂ ਨੂੰ ਸੰਬੋਧਿਤ ਕਰਨ ਦੀ ਬਜਾਏ ਭਾਜਪਾ ਦੇ ਸਿਆਸੀ ਹਿੱਤਾਂ ਨੂੰ ਪੂਰਾ ਕਰਦੇ ਹੋਏ ਬਿਹਾਰ ਦੀਆਂ ਚੋਣਾਂ ‘ਤੇ ਕੇਂਦਰਿਤ ਹੈ।

ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਿਰਾਸ਼ਾ ਜ਼ਾਹਰ ਕੀਤੀ ਕਿ 20 ਦਸੰਬਰ 2024 ਨੂੰ ਰਾਜਸਥਾਨ ਦੇ ਜੈਸਲਮੇਰ ਵਿੱਚ ਹੋਈ ਪ੍ਰੀ-ਬਜਟ ਮੀਟਿੰਗ ਦੌਰਾਨ ਪੰਜਾਬ ਵੱਲੋਂ ਰੱਖੀ ਗਈ ਇੱਕ ਵੀ ਮੰਗ ਨੂੰ ਬਜਟ ਵਿੱਚ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਜਟ ਕੇਂਦਰ ਵਿੱਚ ਭਾਜਪਾ ਨਾਲ ਗਠਜੋੜ ਵਾਲੀਆਂ ਪਾਰਟੀਆਂ ਨਾਲ ਸਬੰਧਤ ਰਾਜਾਂ ਤੋਂ ਇਲਾਵਾ ਕਿਸੇ ਹੋਰ ਰਾਜ ਦੇ ਨਾਮ ਦਾ ਜ਼ਿਕਰ ਕਰਨ ਵਿੱਚ ਵੀ ਅਸਫਲ ਰਿਹਾ, ਜਿਸ ਤੋਂ ਕੁਝ ਖਾਸ ਰਾਜਾਂ ਪ੍ਰਤੀ ਪ੍ਰਧਾਨ ਮੰਤਰੀ ਅਤੇ ਭਾਜਪਾ ਦਾ ਪੱਖਪਾਤ ਉਜਾਗਰ ਹੁੰਦਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੀ-ਬਜਟ ਮੀਟਿੰਗ ਵਿੱਚ ਪੰਜਾਬ ਵੱਲੋਂ ਰੱਖੀਆਂ ਮੰਗਾਂ ਦਾ ਵੇਰਵਾ ਦਿੰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੇ ਰੁਜ਼ਗਾਰ ਅਤੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਪੰਜ ਸਰਹੱਦੀ ਜ਼ਿਲ੍ਹਿਆਂ ਲਈ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜ ਨੇ ਪਾਕਿਸਤਾਨ ਨਾਲ 500 ਕਿਲੋਮੀਟਰ ਸੰਵੇਦਨਸ਼ੀਲ ਸਰਹੱਦ ‘ਤੇ ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 1000 ਕਰੋੜ ਰੁਪਏ ਦੀ ਵੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨਿਰਾਸ਼ਾ ਜ਼ਾਹਰ ਕੀਤੀ ਕਿ ਰਾਜਪੁਰਾ ਤੋਂ ਚੰਡੀਗੜ੍ਹ ਰੇਲਵੇ ਲਾਈਨ ਦੀ ਚਿਰੋਕਣੀ ਮੰਗ ਅਤੇ ਅੰਮ੍ਰਿਤਸਰ ਅਤੇ ਬਠਿੰਡਾ ਤੋਂ ਦਿੱਲੀ ਤੱਕ ਵੰਦੇ ਭਾਰਤ ਰੇਲ ਸੇਵਾਵਾਂ ਦੀ ਮੰਗ ਨੂੰ ਵੀ ਬਜਟ ਵਿੱਚ ਨਜ਼ਰਅੰਦਾਜ਼ ਕੀਤਾ ਗਿਆ ਹੈ।

ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਗਾਰੰਟੀ ਬਾਰੇ ਮੀਡੀਆ ਦੇ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਪ੍ਰਤੀ ਦੁਸ਼ਮਣੀ ਦੇ ਚੱਲਦਿਆਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੀ ਵਿਸ਼ੇਸ਼ ਪੈਕੇਜ ਦੀ ਮੰਗ ਨੂੰ ਤੱਕ ਨੂੰ ਨਹੀਂ ਮੰਨਿਆ, ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਗਾਰੰਟੀ ਬਾਰੇ ਤਾਂ ਕੀ ਗੱਲ ਕੀਤੀ ਜਾਵੇ। “ਪੰਜਾਬ, ਜੋ ਕਿ ਕੇਂਦਰੀ ਪੂਲ ਵਿੱਚ ਲਗਭਗ 21 ਪ੍ਰਤੀਸ਼ਤ ਚੌਲ ਅਤੇ 51 ਪ੍ਰਤੀਸ਼ਤ ਕਣਕ ਦਾ ਯੋਗਦਾਨ ਪਾਉਂਦਾ ਹੈ, ਨੂੰ ਇਸ ਫਸਲੀ ਚੱਕਰ ਤੋਂ ਦੂਰ ਜਾਣ ਲਈ ਸਹਾਇਤਾ ਦੀ ਲੋੜ ਹੈ”, ਇਹ ਕਹਿੰਦਿਆਂ ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਪਰਾਲੀ ਸਾੜਨ ਦੇ ਮੁੱਦੇ ਨੂੰ ਹੱਲ ਕਰਨ ਲਈ ਪ੍ਰੀ-ਬਜਟ ਮੀਟਿੰਗ ਦੌਰਾਨ ਰਾਜ-ਕੇਂਦਰੀ ਫਾਰਮੂਲਾ ਪੇਸ਼ ਕੀਤਾ ਗਿਆ ਸੀ ਪਰ ਬਜਟ ‘ਚ ਇਸ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਇਸ ਤੋਂ ਇਲਾਵਾ, ਕੇਂਦਰ ਕੋਲ ਬਕਾਇਆ ਪਏ ਪੇਂਡੂ ਵਿਕਾਸ ਫੰਡ ਅਤੇ ਰਾਸ਼ਟਰੀ ਸਿਹਤ ਮਿਸ਼ਨ ਤੋਂ ਫੰਡ ਜਾਰੀ ਕਰਨ ਦਾ ਕੋਈ ਜ਼ਿਕਰ ਨਹੀਂ ਹੋਇਆ, ਅਤੇ ਨਾ ਹੀ ਕੈਸ਼ ਕ੍ਰੈਡਿਟ ਲਿਮਿਟ (CCL) ‘ਤੇ ਉੱਚ ਵਿਆਜ ਦਰਾਂ ਕਾਰਨ ਪੰਜਾਬ ਨੂੰ 800 ਤੋਂ 1200 ਕਰੋੜ ਰੁਪਏ ਦੇ ਸਾਲਾਨਾ ਘਾਟੇ ਦਾ ਕੋਈ ਹੱਲ ਮੁਹੱਈਆ ਕਰਵਾਇਆ ਗਿਆ। ਵਿੱਤ ਮੰਤਰੀ ਚੀਮਾ ਨੇ ਕੇਂਦਰੀ ਬਜਟ ਵਿੱਚ ਕਿਸਾਨ ਕ੍ਰੈਡਿਟ ਕਾਰਡ ਦੀ ਸੀਮਾ ਵਧਾਉਣ ਦੀ ਬਜਾਏ ਕਿਸਾਨਾਂ ਦੀ ਆਮਦਨ ਵਧਾਉਣ ‘ਤੇ ਧਿਆਨ ਨਾ ਦੇਣ ਦੀ ਆਲੋਚਨਾ ਕੀਤੀ, ਜਿਸ ਨਾਲ ਕਿਸਾਨਾਂ ਦੇ ਕਰਜ਼ੇ ਵਿੱਚ ਹੋਰ ਵਾਧਾ ਹੋਵੇਗਾ।

ਵਿੱਤ ਮੰਤਰੀ ਚੀਮਾ ਨੇ ਮਿਡ-ਡੇ-ਮੀਲ ਵਰਕਰਾਂ ਦਾ ਮਿਹਨਤਾਨਾ 10 ਮਹੀਨਿਆਂ ਲਈ 600 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 12 ਮਹੀਨਿਆਂ ਤੋਂ 2000 ਰੁਪਏ ਪ੍ਰਤੀ ਮਹੀਨਾ ਕਰਨ ਦੀ ਪ੍ਰੀ-ਬਜਟ ਮੀਟਿੰਗ ਵਿੱਚ ਉਠਾਈ ਮੰਗ ਦਾ ਵੀ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਬਜਟ ਵਿੱਚ ਇਸ ਮੰਗ ਦਾ ਕੋਈ ਜ਼ਿਕਰ ਨਹੀਂ ਹੈ ਅਤੇ ਨਾ ਹੀ ਆਂਗਣਵਾੜੀ ਵਰਕਰਾਂ ਦੀਆਂ ਤਨਖਾਹਾਂ ਵਧਾਉਣ ਦੀ ਮੰਗ ਦਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਨੂੰ ਸਮੇਟਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਾਰ-ਵਾਰ ਪੂਰੀ ਦਲੀਲ ਨਾਲ ਆਪਣਾ ਕੇਸ਼ ਪੇਸ਼ ਕੀਤੇ ਜਾਣ ਦੇ ਬਾਵਜੂਦ ਕੇਂਦਰੀ ਬਜਟ ਵਿੱਚ ਪੰਜਾਬ ਦੇ ਲੋਕਾਂ, ਕਿਸਾਨਾਂ, ਸਨਅਤਕਾਰਾਂ ਅਤੇ ਵਪਾਰੀਆਂ ਦੀਆਂ ਲੋੜਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨਾਲ ਦਿਲੀ ਸਾਂਝ ਦੇ ਪ੍ਰਧਾਨ ਮੰਤਰੀ ਦੇ ਦਾਅਵੇ ਮਹਿਜ਼ ਬਿਆਨਬਾਜ਼ੀ ਹਨ ਕਿਉਂਕਿ ਅਸਲੀਅਤ ਸੂਬੇ ਪ੍ਰਤੀ ਡੂੰਘੀ ਨਫ਼ਰਤ ਨੂੰ ਦਰਸਾਉਂਦੀ ਹੈ।

Tags: Breaking news in PunjabiHarpal Singh CheemaLatest Punjab newsLatest Punjab news in PunjabiPUNJABpunjab newstop headlines in PunjabiUNION BUDGET 2025WISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh :ਝਾੜੀਆਂ ‘ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ ‘ਚ ਫੈਲੀ ਦਹਿਸ਼ਤ!

Chandigarh :ਝਾੜੀਆਂ ‘ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ ‘ਚ ਫੈਲੀ ਦਹਿਸ਼ਤ!

by Jaspreet Kaur
June 19, 2026
0

Chandigarh :ਝਾੜੀਆਂ 'ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ 'ਚ ਫੈਲੀ ਦਹਿਸ਼ਤ! - ਮਾਮਲੇ ਦੀ ਜਾਂਚ ਵਿੱਚ ਜੁਟੀ ਪੁਲਿਸ ਚੰਡੀਗੜ੍ਹ,...

20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ

20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ

by Jaspreet Kaur
June 19, 2026
0

20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ - ਸ੍ਰੀ ਹਰਿਮੰਦਰ ਸਾਹਿਬ ਵਿਖੇ...

ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ

by Ankit
June 19, 2026
0

ਨੀਟ-ਯੂਜੀ 2026 ਪ੍ਰੀਖਿਆ ਦੇ ਪਾਰਦਰਸ਼ੀ ਅਤੇ ਸੁਰੱਖਿਅਤ ਸੰਚਾਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ...

5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

by Ankit
June 19, 2026
0

5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ ਬੰਗਲਾਦੇਸ਼ੀ ਬੱਚਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandigarh :ਝਾੜੀਆਂ ‘ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ ‘ਚ ਫੈਲੀ ਦਹਿਸ਼ਤ!

Chandigarh :ਝਾੜੀਆਂ ‘ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ ‘ਚ ਫੈਲੀ ਦਹਿਸ਼ਤ!

by Jaspreet Kaur
June 19, 2026
0

Chandigarh :ਝਾੜੀਆਂ 'ਚੋਂ ਮਿਲੀ ਵਿਅਕਤੀ ਲਾਸ਼; ਸੈਕਟਰ-38 ਮੋਟਰ ਮਾਰਕੀਟ 'ਚ ਫੈਲੀ ਦਹਿਸ਼ਤ! - ਮਾਮਲੇ ਦੀ ਜਾਂਚ ਵਿੱਚ ਜੁਟੀ ਪੁਲਿਸ ਚੰਡੀਗੜ੍ਹ,...

Most Popular

Big News: ਪੈਟਰੋਲ ਅਤੇ ਡੀਜ਼ਲ ਤੋਂ ਬਾਅਦ ਹੁਣ CNG ਦੇ ਵੀ ਵਧੇ ਭਾਅ

Big News: ਪੈਟਰੋਲ ਅਤੇ ਡੀਜ਼ਲ ਤੋਂ ਬਾਅਦ ਹੁਣ CNG ਦੇ ਵੀ ਵਧੇ ਭਾਅ

by Ranjit Singh
3 weeks ago
0

Big News: ਪੈਟਰੋਲ ਅਤੇ ਡੀਜ਼ਲ ਤੋਂ ਬਾਅਦ ਹੁਣ CNG ਦੇ ਵੀ ਵਧੇ ਭਾਅ  ਨਵੀਂ ਦਿੱਲੀ, 26 ਮਈ (ਵਿਸ਼ਵ ਵਾਰਤਾ): ਪੈਟਰੋਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 