Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ
– ਯਾਤਰੀਆਂ ’ਚ ਮਚੀ ਹਫੜਾ-ਦਫੜੀ
ਰਾਜਪੁਰਾ, 6 ਨਵੰਬਰ 2026 (ਵਿਸ਼ਵ ਵਾਰਤਾ): ਰਾਜਪੁਰਾ ‘ਚ ਇਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਅੱਜ ਦੁਪਹਿਰ ਚੱਲਦੀ ਟ੍ਰੇਨ ‘ਚ ਅਚਾਨਕ ਅੱਗ ਲੱਗਣ ਕਾਰਨ ਯਾਤਰੀਆਂ ਵਿੱਚ ਹਫੜਾ-ਦਫੜੀ ਮਚ ਗਈ। ਮਿਲੀ ਜਾਣਕਾਰੀ ਅਨੁਸਾਰ ਕਰਮਭੂਮੀ ਐਕਸਪ੍ਰੈਸ ਟ੍ਰੇਨ ਦੇ ਚਾਰ ਡੱਬਿਆਂ ਨੂੰ ਅੱਗ ਲੱਗੀ ਹੈ ।ਘਟਨਾ ਤੋਂ ਬਾਅਦ ਟ੍ਰੇਨ ਨੂੰ ਰੋਕ ਕੇ ਯਾਤਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਅਲਰਟ ਕਰ ਦਿੱਤਾ ਗਿਆ। ਕਰਮਭੂਮੀ ਐਕਸਪ੍ਰੈਸ ਅੰਮ੍ਰਿਤਸਰ ਤੋਂ ਵੈਸਟ ਬੰਗਾਲ ਦੇ ਨਿਊ ਜਲਪਾਈਗੁੜੀ ਜਾ ਰਹੀ ਸੀ।

ਰੇਲਵੇ ਅਧਿਕਾਰੀਆਂ ਅਨੁਸਾਰ ਸਰਾਏ ਬੰਜਾਰਾ ਸਟੇਸ਼ਨ ਨੇੜੇ, ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਜਾਣ ਵਾਲੀ 12508 ਕਰਮਭੂਮੀ ਐਕਸਪ੍ਰੈਸ ਦੇ ਚਾਰ ਡੱਬਿਆਂ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਸੇਫਟੀ ਸਿਸਟਮ ਦੇ ਸਮੇਂ ਸਿਰ ਕੰਮ ਕਰਨ ਕਰਕੇ ਟ੍ਰੇਨ ਰੁਕ ਗਈ ਅਤੇ ਅੱਗ ‘ਤੇ ਕਾਬੂ ਪਾਉਣ ਦਾ ਕੰਮ ਚੱਲ ਰਿਹਾ ਹੈ। ਸਾਰੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ, ਕਿਸੇ ਹੋਰ ਤਰ੍ਹਾਂ ਦੇ ਨੁਕਸਾਨ ਜਾਂ ਕਿਸੇ ਦੀ ਜਾਨ ਜਾਣ ਦੀ ਕੋਈ ਖ਼ਬਰ ਨਹੀਂ ਹੈ। ਫਿਲਹਾਲ ਘਟਨਾ ਦੇ ਕਰਨਾ ਦੀ ਜਾਂਚ ਕੀਤੀ ਜਾ ਰਹੀ ਹੈ।























