ਮੋਹਾਲੀ, 21 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼-11 ਸਥਿਤ ‘ਹੇਅਰ ਮਾਸਟਰ’ ਸੈਲੂਨ ‘ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਆਪਣਾ ਮੋਟਰਸਾਈਕਲ ਸਲਿੱਪ ਰੋਡ ‘ਤੇ ਖੜ੍ਹਾ ਕੀਤਾ ਅਤੇ ਸੈਲੂਨ ਨੂੰ ਨਿਸ਼ਾਨਾ ਬਣਾਇਆ, ਜਿਸ ਦੌਰਾਨ ਇੱਕ ਗੋਲੀ ਸੈਲੂਨ ਦੇ ਸ਼ੀਸ਼ੇ ‘ਤੇ ਜਾ ਲੱਗੀ। ਘਟਨਾ ਤੋਂ ਤੁਰੰਤ ਬਾਅਦ ਦੋਵੇਂ ਸ਼ੱਕੀ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਵਾਲੀ ਥਾਂ ਤੋਂ ਚੱਲੀ ਹੋਈ ਗੋਲੀ ਦਾ ਖੋਲ ਬਰਾਮਦ ਹੋਇਆ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਹੀ ਵਿਅਕਤੀਆਂ ਨੇ ਇਸੇ ਇਲਾਕੇ ਵਿੱਚ ਇੱਕ ਆਰਕੀਟੈਕਟ ਦੇ ਘਰ ਨੂੰ ਵੀ ਨਿਸ਼ਾਨਾ ਬਣਾਇਆ ਸੀ ਅਤੇ ਉੱਥੇ ਚਾਰ ਗੋਲੀਆਂ ਚਲਾਈਆਂ ਸਨ। ਮੋਹਾਲੀ ਪੁਲਿਸ ਦੀਆਂ ਵੱਖ-ਵੱਖ ਟੀਮਾਂ ਸ਼ੱਕੀਆਂ ਦੀ ਭਾਲ ਕਰ ਰਹੀਆਂ ਹਨ। ਹਮਲਾਵਰਾਂ ਦੇ ਆਉਣ ਅਤੇ ਭੱਜਣ ਦੇ ਰਸਤੇ ‘ਤੇ ਲੱਗੇ ਸੀ.ਸੀ.ਟੀ.ਵੀ. (CCTV) ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।