• Latest
  • Trending
First Prakash Purb: ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

First Prakash Purb: ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

1 year ago
Hukamnama Sri Darbar Sahib Today – 30 August 2026 | Ang 757 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 August 2026 | Ang 757 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ

9 hours ago
ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

9 hours ago
ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

ਨੇਪਾਲ ‘ਚ ਆਏ ਭਿਆਨਕ ਹੜ੍ਹਾਂ ‘ਚ ਲਾਪਤਾ ਪੰਜਾਬੀ ਨੌਜਵਾਨ; 25 ਅਗਸਤ ਤੋਂ ਬਾਅਦ ਪਰਿਵਾਰ ਨਾਲ ਟੁੱਟਿਆ ਸੰਪਰਕ

11 hours ago
ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

11 hours ago
ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

12 hours ago
FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ

12 hours ago
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

13 hours ago
ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

13 hours ago
Hindi News
English News
Sunday, August 30, 2026
No Result
View All Result
28 °c
Chandigarh
31 ° Mon
30 ° Tue
29 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

First Prakash Purb: ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

August 24, 2025
in ਖਬਰਾਂ, ਧਾਰਮਿਕ, ਪੰਜਾਬ
First Prakash Purb: ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

First Prakash Purb

First Prakash Purb: ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

– ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 24 ਅਗਸਤ 2025 – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ (First Prakash Purb) ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮਾਂ ਸਮੇਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਿੱਖ ਪਰੰਪਰਾ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਪਿਆਰੇ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਪੁੱਜੀਆਂ ਹੋਈਆਂ ਸਨ।

First Prakash Purb
First Prakash Purb

ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ (First Prakash Purb) ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਸਿੱਖ ਦੇ ਜੀਵਨ ਦਾ ਅਧਾਰ ਹੈ। ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਉਨ੍ਹਾਂ ਸੰਗਤਾਂ ਨੂੰ ਪ੍ਰੇਰਣਾ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨੂੰ ਆਪਣੇ ਜੀਵਨ ਵਿਚ ਢਾਲ ਕੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਬਤੀਤ ਕਰਨ।

ਨਗਰ ਕੀਰਤਨ ’ਚ ਸ਼ਾਮਲ ਹੋਣ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ (First Prakash Purb) ਦੀ ਵਧਾਈ ਦਿੰਦਿਆਂ ਗੁਰਮਤਿ ਰਹਿਣੀ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਂਦੀ ਹੈ ਅਤੇ ਹਰ ਪ੍ਰਾਣੀ ਮਾਤਰ ਦੇ ਜੀਵਨ ਨੂੰ ਸੁਖਦਾਈ ਬਣਾਉਣ ਲਈ ਇਕ ਅਹਿਮ ਮਾਰਗ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਗੁਰਬਾਣੀ ਨਿਤਨੇਮ ਨਾਲ ਜੁੜਣ ਅਤੇ ਖੰਡੇ ਬਾਟੇ ਦੀ ਪਹੁਲ ਦੇ ਧਾਰਨੀ ਹੋਣ ਦੀ ਪ੍ਰੇਰਣਾ ਕੀਤੀ।

First Prakash Purb
First Prakash Purb

ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਵੱਲੋਂ ਗਤਕਾ ਪ੍ਰਦਰਸ਼ਨ ਦੇ ਨਾਲ-ਨਾਲ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਰਸਤੇ ਵਿਚ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਭਲਾਈਪੁਰ, ਰਘੁਬੀਰ ਸਿੰਘ ਸਹਾਰਨਮਾਜਰਾ, ਅਮਰਜੀਤ ਸਿੰਘ ਬੰਡਾਲਾ, ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਗੁਰਨਾਮ ਸਿੰਘ, ਕੁਲਦੀਪ ਸਿੰਘ ਰੋਡੇ, ਹਰਭਜਨ ਸਿੰਘ ਵਕਤਾ, ਮਨਜੀਤ ਸਿੰਘ ਤਲਵੰਡੀ, ਸੁਖਬੀਰ ਸਿੰਘ, ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ, ਅਮਰਬੀਰ ਸਿੰਘ ਢੋਟ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਜਤਿੰਦਰਪਾਲ ਸਿੰਘ, ਨਰਿੰਦਰ ਸਿੰਘ, ਰਜਿੰਦਰ ਸਿੰਘ ਰੂਬੀ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਯੁਵਰਾਜ ਸਿੰਘ, ਗੁਰਤਿੰਦਰਪਾਲ ਸਿੰਘ ਸਮੇਤ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਸੰਗਤਾਂ ਨੇ ਹਾਜ਼ਰੀ ਭਰੀ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜੇ ਜਲੌ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ (First Prakash Purb) ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਦੀਪਮਾਲਾ ਨਾਲ ਸਜਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗੁਰਮਤਿ ਸਮਾਗਮ ਅੰਦਰ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰੂ ਜਸ ਨਾਲ ਜੋੜਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiFirst Prakash PurbLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 30 August 2026 | Ang 757 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 August 2026 | Ang 757 I ਅੱਜ ਦਾ ਹੁਕਮਨਾਮਾ

by Ankit
August 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 30-08-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ

by Jaspreet Kaur
August 29, 2026
0

ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਡੂੰਘਾ ਸਦਮਾ; ਮਾਤਾ ਦਾ ਦੇਹਾਂਤ ਅੰਤਿਮ ਸਸਕਾਰ ਤੋਂ ਵਾਪਿਸ ਪਰਤਦੇ ਸਮੇਂ ਹੋਏ...

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ ‘ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ

by Jaspreet Kaur
August 29, 2026
0

ਪੀ.ਐੱਮ. ਨਰਿੰਦਰ ਮੋਦੀ ਪਹੁੰਚੇ ਉਜ਼ਬੇਕਿਸਤਾਨ, ਏਅਰਪੋਰਟ 'ਤੇ ਰਾਸ਼ਟਰਪਤੀ ਮਿਰਜ਼ੀਯੋਯੇਵ ਨੇ ਕੀਤਾ ਸਵਾਗਤ ਨਵੀ ਦਿੱਲੀ, 29 ਅਗਸਤ 2026 (ਵਿਸ਼ਵ ਵਾਰਤਾ): ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 30 August 2026 | Ang 757 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 August 2026 | Ang 757 I ਅੱਜ ਦਾ ਹੁਕਮਨਾਮਾ

by Ankit
August 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 30-08-2026 |...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
1 month ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,30 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 