
Flight Cancel : ਫਿਰ ਰੱਦ ਹੋਈਆਂ ਉਡਾਣਾਂ, ਇੰਡੀਗੋ ਅਤੇ ਏਅਰ ਇੰਡੀਆ ਵੱਲੋਂ ਯਾਤਰੀਆਂ ਲਈ ਜਾਰੀ ਹੋਈ advisory
ਨਵੀ ਦਿੱਲੀ, 13 ਮਈ (ਵਿਸ਼ਵ ਵਾਰਤਾ) : ਇੰਡੀਗੋ ਅਤੇ ਏਅਰ ਇੰਡੀਆ ਨੇ ਮੰਗਲਵਾਰ ਨੂੰ ਫਿਰ ਆਪਣੀਆਂ ਕਈ ਉਡਾਣਾਂ ਰੱਦ (Flight Cancel) ਕਰ ਦਿੱਤੀਆਂ ਹਨ। ਏਅਰਲਾਈਨ ਨੇ ਸ੍ਰੀਨਗਰ, ਜੰਮੂ, ਅੰਮ੍ਰਿਤਸਰ, ਚੰਡੀਗੜ੍ਹ ਅਤੇ ਤਿੰਨ ਹੋਰ ਸਰਹੱਦੀ ਸ਼ਹਿਰਾਂ ਲਈ ਆਪਣੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ।
ਇੰਡੀਗੋ ਨੇ ਇੱਕ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਨਵੇਂ ਘਟਨਾਕ੍ਰਮ ਦੇ ਮੱਦੇਨਜ਼ਰ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੰਦੇ ਹੋਏ, ਜੰਮੂ, ਅੰਮ੍ਰਿਤਸਰ, ਚੰਡੀਗੜ੍ਹ, ਲੇਹ, ਸ੍ਰੀਨਗਰ ਅਤੇ ਰਾਜਕੋਟ ਤੋਂ ਆਉਣ-ਜਾਣ ਵਾਲੀਆਂ ਉਡਾਣਾਂ 13 ਮਈ, 2025 ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।
ਇਸ ਤੋਂ ਬਾਅਦ ਏਅਰ ਇੰਡੀਆ ਨੇ ਵੀ ਐਡਵਾਇਜ਼ਰੀ ਜਾਰੀ ਕਰਦਿਆਂ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਜੰਮੂ, ਲੇਹ, ਜੋਧਪੁਰ, ਅੰਮ੍ਰਿਤਸਰ, ਭੁਜ, ਜਾਮਨਗਰ, ਚੰਡੀਗੜ੍ਹ ਅਤੇ ਰਾਜਕੋਟ ਜਾਣ ਵਾਲੀਆਂ ਉਡਾਣਾਂ ਅੱਜ ਲਈ ਰੱਦ ਕਰ ਦਿੱਤੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕਈ ਥਾਈਂ ਡਰੋਨ ਗਤੀਵਿਧੀਆ ਦੇ ਕਾਰਨ, ਕੁਝ ਸਰਹੱਦੀ ਸ਼ਹਿਰਾਂ ਲਈ ਏਅਰ ਇੰਡੀਆ ਅਤੇ ਇੰਡੀਗੋ ਦੀਆਂ ਉਡਾਣਾਂ ਰੱਦ ਕਰਨੀਆਂ ਪਈਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























