• Latest
  • Trending
ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

3 weeks ago
ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

27 minutes ago
ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

39 minutes ago
ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

1 hour ago
ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
PM Modi 6 ਤੋਂ 11 ਜੁਲਾਈ ਤੱਕ ਕਰਨਗੇ ਤਿੰਨ ਦੇਸ਼ਾਂ ਦਾ ਦੌਰਾ

PM Modi 6 ਤੋਂ 11 ਜੁਲਾਈ ਤੱਕ ਕਰਨਗੇ ਤਿੰਨ ਦੇਸ਼ਾਂ ਦਾ ਦੌਰਾ

3 hours ago
ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ

ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ

3 hours ago
National Breaking: ਕੇਂਦਰੀ ਮੰਤਰੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

National Breaking: ਕੇਂਦਰੀ ਮੰਤਰੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

3 hours ago
Punjab Weather: ਇਸੇ ਮਹੀਨੇ ਹੀ ਹੋ ਸਕਦੀ ਹੈ ਸੂਬੇ ‘ਚ ਮਾਨਸੂਨ ਦੀ ਐਂਟਰੀ: ਅੱਜ ਵੀ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ

Punjab Weather: ਇਸੇ ਮਹੀਨੇ ਹੀ ਹੋ ਸਕਦੀ ਹੈ ਸੂਬੇ ‘ਚ ਮਾਨਸੂਨ ਦੀ ਐਂਟਰੀ: ਅੱਜ ਵੀ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ

4 hours ago
Breaking: ਭਾਰਤ ‘ਚ ਟੈਲੀਗ੍ਰਾਮ ‘ਤੇ ਲੱਗੀ ਪਾਬੰਦੀ ਹਟੀ

Breaking: ਭਾਰਤ ‘ਚ ਟੈਲੀਗ੍ਰਾਮ ‘ਤੇ ਲੱਗੀ ਪਾਬੰਦੀ ਹਟੀ

4 hours ago
Jalandhar: ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

Jalandhar: ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

5 hours ago
Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

5 hours ago
Hindi News
English News
Tuesday, June 23, 2026
No Result
View All Result
41 °c
Chandigarh
36 ° Wed
36 ° Thu
35 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

ਗੰਨੇ ਦੀ 167.20 ਲੱਖ ਕੁਇੰਟਲ ਦੀ ਰਿਕਾਰਡ ਖਰੀਦ; ਕਿਸਾਨਾਂ ਵੱਲੋਂ ਸਾਰੇ ਬਕਾਇਆ ਭੁਗਤਾਨ ਦਾ ਨਿਪਟਾਰਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫੈਸਲੇ ਦੀ ਸ਼ਲਾਘਾ

June 1, 2026
in ਖਬਰਾਂ, ਪੰਜਾਬ

ਭਗਵੰਤ ਮਾਨ ਸਰਕਾਰ ਵੱਲੋਂ ਗੰਨੇ ਦੇ ਬਕਾਏ ਦੀ ਸਿੱਧੀ ਅਦਾਇਗੀ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਨਿਕਲਣ ਲਈ ਪ੍ਰੇਰਿਤ ਕਰ ਰਹੀ ਹੈ-ਕਿਸਾਨ ਪਾਲ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੰਨੇ ਦੀ ਸਾਰੀ ਅਦਾਇਗੀ ਕਰਨ ਦੇ ਇਤਿਹਾਸਕ ਫੈਸਲੇ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ-ਕਿਸਾਨ ਲਖਬੀਰ ਸਿੰਘ

ਚੰਡੀਗੜ੍ਹ; 1 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਖੇਤੀਬਾੜੀ ਅਤੇ ਸਹਿਕਾਰੀ ਖੇਤਰਾਂ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਇਸ ਤਹਿਤ ਪਹਿਲੀ ਵਾਰ ਪੰਜਾਬ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਗੰਨਾ ਕਿਸਾਨਾਂ ਦੇ 100 ਫੀਸਦੀ ਬਕਾਏ ਅਦਾ ਕਰ ਦਿੱਤੇ ਹਨ। ਸੂਬੇ ਭਰ ਦੀਆਂ ਖੰਡ ਮਿੱਲਾਂ ਨੇ ਰਿਕਾਰਡ 167.20 ਲੱਖ ਕੁਇੰਟਲ ਗੰਨੇ ਦੀ ਖਰੀਦ ਕੀਤੀ ਅਤੇ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੇ ਬਕਾਏ ਦੀ ਅਦਾਇਗੀ ਯਕੀਨੀ ਬਣਾਈ ਜਾ ਸਕੇ।
ਇਹ ਪ੍ਰਾਪਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਿਸਾਨ ਭਲਾਈ, ਫਸਲੀ ਵਿਭਿੰਨਤਾ ਅਤੇ ਪੇਂਡੂ ਖੁਸ਼ਹਾਲੀ ਪ੍ਰਤੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦੀ ਹੈ। ਕਿਸਾਨਾਂ ਨੂੰ ਰਵਾਇਤੀ ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਨਿਕਲਣ ਅਤੇ ਗੰਨੇ ਦੀ ਖੇਤੀ ਅਪਣਾਉਣ ਲਈ ਉਤਸ਼ਾਹਤ ਕਰਕੇ ਸਰਕਾਰ ਨੇ ਪੇਂਡੂ ਅਰਥਚਾਰੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖੇਤੀਬਾੜੀ ਦੇ ਵਿਕਾਸ ਲਈ ਨਵੇਂ ਮੌਕੇ ਪੈਦਾ ਕੀਤੇ ਹਨ।
ਗੰਨੇ ਦੀ ਖੇਤੀ ਅਤੇ ਖੰਡ ਮਿੱਲਾਂ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਹਜ਼ਾਰਾਂ ਕਿਸਾਨ ਪਰਿਵਾਰਾਂ ਦੀ ਇਮਦਾਦ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਆ ਰਹੀਆਂ ਹਨ। ਖੇਤੀ ਨੂੰ ਹੋਰ ਉਤਸ਼ਾਹਿਤ ਕਰਨ ਲਈ ਸਹਿਕਾਰੀ ਖੰਡ ਮਿੱਲਾਂ ਨੇ ਕਿਸਾਨ ਪੱਖੀ ਕਈ ਪਹਿਲਕਦਮੀਆਂ ਕੀਤੀਆਂ ਹਨ ਜਿਨ੍ਹਾਂ ਵਿੱਚ ਮਿਆਰੀ ਬੀਜਾਂ ਦੀ ਸਪਲਾਈ, ਸਬਸਿਡੀ ਵਾਲੀ ਖੇਤੀਬਾੜੀ ਮਸ਼ੀਨਰੀ, ਖਾਦਾਂ, ਨਦੀਨਨਾਸ਼ਕ ਅਤੇ ਕੀਟਨਾਸ਼ਕ, ਮਿੱਟੀ ਦੀ ਪਰਖ ਦੀਆਂ ਸਹੂਲਤਾਂ ਅਤੇ ਜਾਗਰੂਕਤਾ ਕੈਂਪ ਤੇ ਸਿਖਲਾਈ ਪ੍ਰੋਗਰਾਮ ਸ਼ਾਮਲ ਹਨ। ਇਨ੍ਹਾਂ ਯਤਨਾਂ ਨੇ ਉਤਪਾਦਨ ਨੂੰ ਵਧਾਉਣ ਅਤੇ ਗੰਨੇ ਦੀ ਖੇਤੀ ਵਿੱਚ ਕਿਸਾਨਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਵਿੱਚ ਵੱਡਾ ਯੋਗਦਾਨ ਪਾਇਆ ਹੈ।
ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕਰਨ ਨੂੰ ਵੀ ਪਹਿਲ ਦਿੱਤੀ ਹੈ। ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਖਰੀਦੇ ਗਏ ਗੰਨੇ ਦੇ ਸਾਰੇ ਭੁਗਤਾਨ ਜਾਰੀ ਕੀਤੇ ਗਏ ਜਿਸ ਨਾਲ ਗੰਨਾ ਉਤਪਾਦਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੀ ਅਤੇ ਸਰਕਾਰ ਦੀਆਂ ਖੇਤੀਬਾੜੀ ਨੀਤੀਆਂ ਵਿੱਚ ਉਨ੍ਹਾਂ ਦਾ ਭਰੋਸਾ ਹੋਰ ਮਜ਼ਬੂਤ ਹੋਇਆ।
ਭਗਵੰਤ ਮਾਨ ਸਰਕਾਰ ਵੱਲੋਂ ਬਕਾਏ ਦੀ ਸਿੱਧੀ ਅਦਾਇਗੀ ਨੇ ਗੰਨੇ ਦੀ ਖੇਤੀ ਵਿੱਚ ਕਿਸਾਨਾਂ ਦਾ ਵਿਸ਼ਵਾਸ ਮੁੜ ਬਹਾਲ ਕੀਤਾ: ਪਾਲ ਸਿੰਘ
ਪਿੰਡ ਹੁਥੀਆਂ ਦੇ ਸਰਪੰਚ ਅਤੇ ਬਟਾਲਾ ਸ਼ੂਗਰ ਮਿੱਲ ਨਾਲ ਜੁੜੇ ਕਿਸਾਨ ਪਾਲ ਸਿੰਘ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ, “ਮੈਂ ਪਿਛਲੇ 30 ਸਾਲਾਂ ਤੋਂ ਗੰਨੇ ਦੀ ਖੇਤੀ ਕਰ ਰਿਹਾ ਹਾਂ ਅਤੇ ਇਸ ਸਮੇਂ ਮੇਰੇ ਕੋਲ 20 ਏਕੜ ਰਕਬੇ ਵਿੱਚ ਗੰਨੇ ਦੀ ਖੇਤੀ ਹੈ। ਅਸੀਂ ਬਟਾਲਾ ਸ਼ੂਗਰ ਮਿੱਲ ਨਾਲ ਜੁੜੇ ਹੋਏ ਹਾਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੇ ਅਧੀਨ ਮਿੱਲ ਨੇ ਇਹ ਯਕੀਨੀ ਬਣਾਇਆ ਹੈ ਕਿ ਰਾਸ਼ੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਜਾਵੇ। ਕੁਝ ਕਿਸਾਨਾਂ ਨੂੰ 20 ਲੱਖ ਰੁਪਏ, ਕੁਝ ਨੂੰ 10 ਲੱਖ ਰੁਪਏ ਅਤੇ ਕੁਝ ਕਿਸਾਨਾਂ ਨੂੰ 15 ਲੱਖ ਰੁਪਏ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਮਿਲੇ ਹਨ।”
ਉਨ੍ਹਾਂ ਅੱਗੇ ਕਿਹਾ, “ਸਾਡੇ ਖਾਤਿਆਂ ਵਿੱਚ ਜਮ੍ਹਾਂ ਹੋਏ ਭੁਗਤਾਨ ਨੇ ਕਿਸਾਨਾਂ ਦਾ ਉਤਸ਼ਾਹ ਵਧਾਇਆ ਹੈ। ਪਹਿਲਾਂ ਭੁਗਤਾਨ ਰਾਸ਼ੀ ਸਮੇਂ ਦੇ ਨਾਲ ਕਿਸ਼ਤਾਂ ਵਿੱਚ ਆਉਂਦੀ ਸੀ। ਹੁਣ ਕਿਸਾਨਾਂ ਨੂੰ ਬਕਾਏ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਮਿਲ ਗਏ ਹਨ ਜਿਸ ਨਾਲ ਸਾਡੇ ਵਿੱਚੋਂ ਬਹੁਤ ਸਾਰੇ ਲੋਕਾਂ ਨੂੰ ਕਣਕ ਤੇ ਝੋਨੇ ਤੋਂ ਅੱਗੇ ਵਧਣ ਅਤੇ ਗੰਨੇ ਦੀ ਖੇਤੀ ਦਾ ਵਿਸਤਾਰ ਕਰਨ ਲਈ ਉਤਸ਼ਾਹ ਮਿਲਿਆ ਹੈ।”
ਭਗਵੰਤ ਮਾਨ ਸਰਕਾਰ ਦੇ ਸਮੇਂ ਸਿਰ ਭੁਗਤਾਨ ਨੇ ਰਾਹਤ ਦਿੱਤੀ ਅਤੇ ਹੋਰ ਕਿਸਾਨਾਂ ਨੂੰ ਗੰਨੇ ਦੀ ਖੇਤੀ ਨਾਲ ਜੁੜਨ ਲਈ ਪ੍ਰੇਰਿਆ-ਲਖਬੀਰ ਸਿੰਘ
ਮਿੱਲ ਦੀ ਸ਼ੁਰੂਆਤ ਤੋਂ ਹੀ ਇਸ ਨਾਲ ਜੁੜੇ ਪਿੰਡ ਆਲੋਵਾਲ ਦੇ ਲਖਬੀਰ ਸਿੰਘ ਨੇ ਕਿਹਾ, “ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਤਾ ਵਿੱਚ ਆਏ ਹਨ, ਫਸਲ ਦੇ ਭੁਗਤਾਨ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਪੂਰੀ ਅਦਾਇਗੀ ਜਾਰੀ ਕਰਨ ਦੇ ਫੈਸਲੇ ਨਾਲ ਬਟਾਲਾ ਮਿੱਲ ਨਾਲ ਜੁੜੇ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਹੈ। ਜ਼ਮੀਨ ਮਾਲਕਾਂ ਨੂੰ ਉਨ੍ਹਾਂ ਦੇ ਬਕਾਏ ਮਿਲ ਗਏ ਹਨ ਅਤੇ ਉਹ ਬੇਹੱਦ ਸੰਤੁਸ਼ਟ ਹਨ।”
ਉਨ੍ਹਾਂ ਅੱਗੇ ਕਿਹਾ, “ਜੇਕਰ ਗੰਨੇ ਦਾ ਭੁਗਤਾਨ ਇਸੇ ਤਰ੍ਹਾਂ ਹੁੰਦਾ ਰਿਹਾ ਤਾਂ ਕਿਸਾਨ ਵੱਧ ਤੋਂ ਵੱਧ ਗੰਨੇ ਦੀ ਖੇਤੀ ਕਰਨ ਅਤੇ ਮਿੱਲਾਂ ਨਾਲ ਜੁੜੇ ਰਹਿਣ ਲਈ ਬਹੁਤ ਪ੍ਰੇਰਿਤ ਹੋਣਗੇ। ਮਿੱਲ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ ਅਤੇ ਉਨ੍ਹਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕੀਤਾ ਹੈ।”
ਮਿੱਲ ਦੇ ਸਟਾਫ਼ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਲਖਬੀਰ ਸਿੰਘ ਨੇ ਕਿਹਾ, “ਮਿੱਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਬੜੀ ਲਗਨ ਨਾਲ ਕੰਮ ਕੀਤਾ ਹੈ ਅਤੇ ਇਸ ਨੂੰ ਸਭ ਤੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਿੱਲਾਂ ਵਿੱਚੋਂ ਇੱਕ ਬਣਾਉਣ ਵਿੱਚ ਮਦਦ ਕੀਤੀ ਹੈ। ਇਨ੍ਹਾਂ ਨਤੀਜਿਆਂ ਨੂੰ ਹਾਸਲ ਕਰਨ ਵਿੱਚ ਉਨ੍ਹਾਂ ਦੇ ਯਤਨਾਂ ਨੇ ਅਹਿਮ ਭੂਮਿਕਾ ਨਿਭਾਈ ਹੈ।”
ਮੁੱਖ ਮੰਤਰੀ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਯਕੀਨੀ ਬਣਾ ਕੇ ਕਿਸਾਨਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ ਕਿ ਭੁਗਤਾਨ ਰਾਸ਼ੀ ਸਮੇਂ ਸਿਰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਹੋਵੇ। ਇਸ ਨਾਲ ਕਿਸਾਨਾਂ ਦਾ ਭਰੋਸਾ ਵਧਿਆ ਅਤੇ ਉਨ੍ਹਾਂ ਨੂੰ ਗੰਨੇ ਦੀ ਖੇਤੀ ਜਾਰੀ ਰੱਖਣ ਲਈ ਹੁਲਾਰਾ ਮਿਲਿਆ ਹੈ।”

Tags: BREAKING NEWSBreaking news in PunjabiLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

by Jaspreet Kaur
June 23, 2026
0

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ - 3 ਜੁਲਾਈ ਤੋਂ ਸ਼ੁਰੂ ਹੋਵੇਗੀ ਸਾਲਾਨਾ ਅਮਰਨਾਥ ਯਾਤਰਾ...

ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

by Jaspreet Kaur
June 23, 2026
0

ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ ਚੰਡੀਗੜ੍ਹ 23 ਜੂਨ 2026 (ਵਿਸ਼ਵ ਵਾਰਤਾ): 2015 ਦੇ ਬੇਅਦਬੀ ਮਾਮਲਿਆਂ ਦੀ...

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

by Ankit
June 23, 2026
0

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ....

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

by Jaspreet Kaur
June 23, 2026
0

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਜੰਡਿਆਲਾ ਗੁਰੂ/ਅੰਮ੍ਰਿਤਸਰ, 23 ਜੂਨ(ਵਿਸ਼ਵ ਵਾਰਤਾ) - ਨਗਰ ਕੌਂਸਲ ਜੰਡਿਆਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

by Jaspreet Kaur
June 23, 2026
0

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ - 3 ਜੁਲਾਈ ਤੋਂ ਸ਼ੁਰੂ ਹੋਵੇਗੀ ਸਾਲਾਨਾ ਅਮਰਨਾਥ ਯਾਤਰਾ...

Most Popular

Amritsar: 26 ਮਈ ਨੂੰ ਡਰਾਈ ਡੇਅ ਘੋਸ਼ਿਤ

Amritsar: 26 ਮਈ ਨੂੰ ਡਰਾਈ ਡੇਅ ਘੋਸ਼ਿਤ

by Jaspreet Kaur
1 month ago
0

26 ਮਈ ਨੂੰ ਡਰਾਈ ਡੇਅ ਘੋਸ਼ਿਤ - ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਅੰਮ੍ਰਿਤਸਰ, 23 ਮਈ (ਵਿਸ਼ਵ ਵਾਰਤਾ): ਪੰਜਾਬ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 