• Latest
  • Trending
BBMB ਦਾ ਗਠਨ ਪਿਛਲੀਆਂ ਸਰਕਾਰਾਂ ਦੀ ਇਤਿਹਾਸਕ ਗਲਤੀ – ਹਰਜੋਤ ਬੈਂਸ

BBMB ਦਾ ਗਠਨ ਪਿਛਲੀਆਂ ਸਰਕਾਰਾਂ ਦੀ ਇਤਿਹਾਸਕ ਗਲਤੀ – ਹਰਜੋਤ ਬੈਂਸ

1 year ago
ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

31 seconds ago
ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

35 seconds ago
ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

38 seconds ago
ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

43 seconds ago
ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

39 minutes ago
Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

40 minutes ago
ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

42 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

49 minutes ago
National: ਠਾਕਰੇ ਭਰਾਵਾਂ ਦਾ ਮੁੰਬਈ ‘ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ

National: ਠਾਕਰੇ ਭਰਾਵਾਂ ਦਾ ਮੁੰਬਈ ‘ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ

1 hour ago
Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ

Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ

1 hour ago
International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

2 hours ago
National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

3 hours ago
Hindi News
English News
Sunday, October 4, 2026
No Result
View All Result
31 °c
Chandigarh
27 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BBMB ਦਾ ਗਠਨ ਪਿਛਲੀਆਂ ਸਰਕਾਰਾਂ ਦੀ ਇਤਿਹਾਸਕ ਗਲਤੀ – ਹਰਜੋਤ ਬੈਂਸ

ਸਿੱਖਿਆ ਮੰਤਰੀ ਬੈਂਸ ਨੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਦੇ ਪਾਣੀਆਂ ਦੀ ਕਿਸੇ ਵੀ ਕੀਮਤ ਉਤੇ ਰਾਖੀ ਦਾ ਲਿਆ ਅਹਿਦ

May 5, 2025
in ਖਬਰਾਂ, ਪੰਜਾਬ
BBMB ਦਾ ਗਠਨ ਪਿਛਲੀਆਂ ਸਰਕਾਰਾਂ ਦੀ ਇਤਿਹਾਸਕ ਗਲਤੀ – ਹਰਜੋਤ ਬੈਂਸ

Oplus_16908288

BBMB ਦਾ ਗਠਨ ਪਿਛਲੀਆਂ ਸਰਕਾਰਾਂ ਦੀ ਇਤਿਹਾਸਕ ਗਲਤੀ – ਹਰਜੋਤ ਬੈਂਸ

ਸਿੱਖਿਆ ਮੰਤਰੀ ਬੈਂਸ ਨੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਦੇ ਪਾਣੀਆਂ ਦੀ ਕਿਸੇ ਵੀ ਕੀਮਤ ਉਤੇ ਰਾਖੀ ਦਾ ਲਿਆ ਅਹਿਦ

ਦਹਾਕਿਆਂ ਤੋਂ ਅਣਗੌਲਿਆ ਜਾ ਰਿਹੈ ਪੰਜਾਬ ਦਾ ਸਿੰਚਾਈ ਨੈੱਟਵਰਕ, ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ 22 ਫ਼ੀਸਦੀ ਤੋਂ ਵਧਾ ਕੇ 60 ਫ਼ੀਸਦੀ ਕੀਤੀ: ਹਰਜੋਤ ਬੈਂਸ

ਚੰਡੀਗੜ੍ਹ, 5 ਮਈ (ਵਿਸ਼ਵ ਵਾਰਤਾ):- ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਛੱਡਣ ਦੇ ਨਿਰਦੇਸ਼ਾਂ ਵਿਰੁੱਧ ਦ੍ਰਿੜ੍ਹਤਾ ਨਾਲ ਡੱਟਣ ਤੋਂ ਬਾਅਦ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਧਾਨ ਸਭਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਆਪਣੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਮੌਜੂਦ ਭਾਖੜਾ ਡੈਮ ਤੋਂ ਉਹ ਕਦੇ ਵਾਧੂ ਪਾਣੀ ਨਹੀਂ ਛੱਡਣ ਦੇਣਗੇ।

ਪੰਜਾਬ ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਪੰਜਾਬ ਵਿੱਚ ਪਾਣੀ ਦੀ ਗੰਭੀਰ ਸਥਿਤੀ ਨੂੰ ਉਜਾਗਰ ਕਰਦੇ ਹੋਏ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਪੰਜਾਬ ਦੀ ਆਰਥਿਕਤਾ ਧਰਤੀ ਹੇਠਲੇ ਪਾਣੀ ਤੇ ਬਹੁਤ ਜ਼ਿਆਦਾ ਨਿਰਭਰ ਕਰਦੀ ਹੈ। ਕੋਲਾ, ਸੋਨਾ ਜਾਂ ਤੇਲ ਦੇ ਭੰਡਾਰ ਨਾ ਹੋਣ ਕਰਕੇ, ਧਰਤੀ ਹੇਠਲਾ ਪਾਣੀ ਹੀ ਪੰਜਾਬ ਦਾ ਇੱਕੋ-ਇੱਕ ਕੁਦਰਤੀ ਸਰੋਤ ਹੈ। ਦੱਸ ਦੇਈਏ ਕਿ ਧਰਤੀ ਹੇਠਲੇ ਪਾਣੀ ਦੀ ਜ਼ਿਆਦਾ ਵਰਤੋਂ ਕਾਰਨ ਸੂਬੇ ਦੇ 90 ਫ਼ੀਸਦੀ ਬਲਾਕ ਡਾਰਕ ਜ਼ੋਨ ਐਲਾਨੇ ਜਾ ਚੁੱਕਾ ਹਨ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਸਿੰਚਾਈ ਨੈੱਟਵਰਕ ਨੂੰ 50-60 ਸਾਲਾਂ ਤੋਂ ਅਣਗੌਲਿਆ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਬਹੁਤ ਖ਼ਤਰਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਪਿਛਲੀਆਂ ਸਰਕਾਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਬੀ.ਬੀ.ਐਮ.ਬੀ ਐਕਟ ਦੇ ਗਠਨ ਦੌਰਾਨ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰਨ ਵਿੱਚ ਅਸਫਲ ਰਹੀਆਂ ਹਨ, ਜਿਸ ਦੇ ਮਾਰੂ ਨਤੀਜਿਆਂ ਵਜੋਂ ਸੂਬੇ ਦੇ ਜਲ ਸਰੋਤਾਂ ਦਾ ਅਥਾਹ ਸ਼ੋਸ਼ਣ ਅਤੇ ਬਰਬਾਦੀ ਹੋਈ ਹੈ।

ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀ ਨੁਮਾਇੰਦਗੀ ਕਰਦੇ ਹੋਏ ਹਰਜੋਤ ਸਿੰਘ ਬੈਂਸ ਨੇ ਆਪਣੇ ਹਲਕੇ ਦੇ ਵਸਨੀਕਾਂ, ਖਾਸ ਕਰਕੇ ਜਿਉਵਾਲ, ਬਿਭੌਰ ਸਾਹਿਬ, ਸਵਾਮੀਪੁਰ ਬਾਗ਼ ਅਤੇ ਖੇੜਾ ਵਰਗੇ ਪਿੰਡਾਂ, ਭਾਖੜਾ ਮੇਨ ਲਾਈਨ ਅਤੇ ਨੰਗਲ ਡੈਮ ਦੇ ਨੇੜੇ ਹੋਣ ਦੇ ਬਾਵਜੂਦ, ਪਾਣੀ ਦੀ ਕਿੱਲਤ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੰਗੇਰ ਖੇਤਰ ਦੇ 30-35 ਤੋਂ ਵੱਧ ਪਿੰਡ ਪੀਣ ਅਤੇ ਸਿੰਚਾਈ ਦੇ ਪਾਣੀ ਲਈ ਜੂਝ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ. ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਇਨ੍ਹਾਂ ਪਿੰਡਾਂ ਨੂੰ ਪਾਣੀ ਦੀ ਸਪਲਾਈ ਪ੍ਰਦਾਨ ਕੀਤੀ ਅਤੇ ਲਗਭਗ 10,000 ਏਕੜ ਖੇਤਰ ਲਈ ਸਿੰਚਾਈ ਸਹੂਲਤਾਂ ਯਕੀਨੀ ਬਣਾਈਆਂ।

ਸ. ਹਰਜੋਤ ਸਿੰਘ ਬੈਂਸ ਨੇ ਸਦਨ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ ਨੂੰ 22 ਫ਼ੀਸਦੀ ਤੋਂ ਵਧਾ ਕੇ 60 ਫ਼ੀਸਦੀ ਕਰ ਦਿੱਤਾ ਹੈ। ਉਨ੍ਹਾਂ ਕਿਸਾਨਾਂ ਨੂੰ ਹੋਰ ਪ੍ਰੇਰਿਤ ਕਰਨ ਅਤੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਤਾਂ ਜੋ ਹਰ ਖੇਤ ਤੱਕ ਨਹਿਰੀ ਪਾਣੀ ਯਕੀਨੀ ਬਣਾਇਆ ਜਾ ਸਕੇ ਜਿਸ ਨਾਲ ਧਰਤੀ ਹੇਠਲੇ ਪਾਣੀ ਦੇ ਸਰੋਤਾਂ’ ਤੇ ਵਾਧੂ ਬੋਝ ਨੂੰ ਘਟਾਇਆ ਜਾ ਸਕੇ।

ਗ਼ੈਰ-ਕਾਨੂੰਨੀ ਢੰਗ ਨਾਲ ਪੰਜਾਬ ਦੀ ਜ਼ਮੀਨ ‘ਤੇ ਕਬਜ਼ਾ ਕਰਨ ਲਈ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ‘ਤੇ ਵਰ੍ਹਦਿਆਂ ਸ. ਹਰਜੋਤ ਸਿੰਘ ਬੈਂਸ ਨੇ ਨੰਗਲ ਸ਼ਹਿਰ ਦੀ ਤਰਸਯੋਗ ਹਾਲਤ ਦਾ ਜ਼ਿਕਰ ਕੀਤਾ, ਜੋ ਚੰਡੀਗੜ੍ਹ ਦੇ ਨਾਲ ਹੀ ਬਣਾਇਆ ਗਿਆ ਸੀ, ਪਰ ਮਹਿਜ਼ 50-60 ਸਾਲਾਂ ਵਿੱਚ ਹੀ ਖੰਡਰ ਬਣ ਗਿਆ ਹੈ। ਇਸੇ ਤਰ੍ਹਾਂ ਤਲਵਾੜਾ ਨੂੰ ਵੀ ਅਣਗੌਲਿਆ ਕਰ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਨੰਗਲ ਵਿੱਚ ਏਸ਼ੀਆ ਦੀ ਸਭ ਤੋਂ ਵੱਡੀ ਵਰਕਸ਼ਾਪ, ਜਿਸ ਵਿੱਚ ਸੂਬੇ ਦੇ 10,000 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕਦਾ ਸੀ, ਬਰਬਾਦ ਹੋਈ ਪਈ ਹੈ। ਉਨ੍ਹਾਂ ਭਾਰਤ ਦੀ ਆਜ਼ਾਦੀ ਅਤੇ ਰੱਖਿਆ ਲਈ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਅਤੇ ਲਾਸਾਨੀ ਕੁਰਬਾਨੀਆਂ ਦਾ ਹਵਾਲਾ ਦਿੰਦਿਆਂ ਇਸ ਬੇਇਨਸਾਫ਼ੀ ‘ਤੇ ਸਵਾਲ ਚੁੱਕਿਆ। ਉਨ੍ਹਾਂ ਸਦਨ ਨੂੰ ਪੰਜਾਬ ਨਾਲ ਇਕਜੁੱਟਤਾ ਨਾਲ ਡੱਟ ਕੇ ਖੜਨ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਦੇ ਪਾਣੀ ਦੀ ਇੱਕ ਵੀ ਬੂੰਦ ਹਰਿਆਣਾ ਜਾਂ ਕਿਸੇ ਹੋਰ ਗ਼ੈਰ-ਰਿਪੈਰੀਅਨ ਰਾਜ ਨੂੰ ਨਾ ਦਿੱਤੀ ਜਾਵੇ।

Tags: BBMBBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

by Navjot
October 4, 2026
0

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ ਸੁਲਤਾਨਪੁਰ, 4 ਅਕਤੂਬਰ...

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

by Navjot
October 4, 2026
0

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ ਨਿਕੋਸੀਆ, 4 ਅਕਤੂਬਰ (ਵਿਸ਼ਵ ਵਾਰਤਾ ): ਭਾਰਤ ਅਤੇ ਸਾਈਪ੍ਰਸ ਨੇ...

ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

by Navjot
October 4, 2026
0

ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ ਨਵੀਂ ਦਿੱਲੀ/ਕੋਲਕਾਤਾ, 4 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਦੱਸਿਆ ਕਿ ਪ੍ਰਵਾਸੀ...

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

by Navjot
October 4, 2026
0

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ ਨਵੀਂ ਦਿੱਲੀ, 4...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

by Navjot
October 4, 2026
0

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ ਸੁਲਤਾਨਪੁਰ, 4 ਅਕਤੂਬਰ...

Most Popular

Punjab: ਟਾਰਗੇਟ ਕਿਲਿੰਗ ਮਾਮਲਾ: ਜੱਗੀ ਜੌਹਲ ਨੂੰ ਮਿਲੀ ਜ਼ਮਾਨਤ

Punjab: ਟਾਰਗੇਟ ਕਿਲਿੰਗ ਮਾਮਲਾ: ਜੱਗੀ ਜੌਹਲ ਨੂੰ ਮਿਲੀ ਜ਼ਮਾਨਤ

by Ranjit Singh
2 weeks ago
0

Punjab: ਟਾਰਗੇਟ ਕਿਲਿੰਗ ਮਾਮਲਾ: ਜੱਗੀ ਜੌਹਲ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) – ਦਿੱਲੀ ਹਾਈ ਕੋਰਟ ਨੇ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 