Former cricketer ਯੁਵਰਾਜ ਸਿੰਘ ਪਹੁੰਚੇ ਦਿੱਲੀ ਈਡੀ ਦਫ਼ਤਰ
– ਇਸ ਮਾਮਲੇ ਵਿੱਚ ਹੋ ਰਹੀ ਪੁੱਛਗਿੱਛ
ਨਵੀ ਦਿੱਲੀ, 23 ਸਤੰਬਰ 2025 (ਵਿਸ਼ਵ ਵਾਰਤਾ): ਸਾਬਕਾ ਭਾਰਤੀ ਕ੍ਰਿਕਟਰ (Former cricketer) ਯੁਵਰਾਜ ਸਿੰਘ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਫ਼ਤਰ ਪਹੁੰਚੇ ਹਨ, ਜਿੱਥੇ ਉਨ੍ਹਾਂ ਤੋਂ ਔਨਲਾਈਨ ਸੱਟੇਬਾਜ਼ੀ ਐਪ ਮਾਮਲੇ ਦੇ ਸਬੰਧ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਯੁਵਰਾਜ ਸਿੰਘ ਜਾਂਚ ਏਜੰਸੀ ਦੇ ਦਿੱਲੀ ਦਫ਼ਤਰ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਜਾਣ ਤੋਂ ਬਾਅਦ ਜਾਂਚ ਏਜੰਸੀ ਸਾਹਮਣੇ ਪੇਸ਼ ਹੋਏ ਹਨ।
ਇਹ ਪੁੱਛਗਿੱਛ ਗੈਰ-ਕਾਨੂੰਨੀ ਔਨਲਾਈਨ ਸੱਟੇਬਾਜ਼ੀ ਪਲੇਟਫਾਰਮਾਂ ਦੇ ਸੰਚਾਲਨ ਅਤੇ ਕਰੋੜਾਂ ਰੁਪਏ ਦੀ ਕਥਿਤ ਟੈਕਸ ਚੋਰੀ ਦੀ ਜਾਂਚ ਦਾ ਹਿੱਸਾ ਹੈ। ਈਡੀ ਨੇ ਸੋਮਵਾਰ ਨੂੰ ਸਾਬਕਾ ਭਾਰਤੀ ਕ੍ਰਿਕਟਰ ਰੌਬਿਨ ਉਥੱਪਾ ਤੋਂ ਔਨਲਾਈਨ ਸੱਟੇਬਾਜ਼ੀ ਐਪ “OneXBet” ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿੱਚ ਅੱਠ ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦਾ ਬਿਆਨ ਦਰਜ ਕੀਤਾ ਗਿਆ। ਈਡੀ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਅਤੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਯੁਵਰਾਜ ਸਿੰਘ ਤੋਂ ਪੁੱਛਗਿੱਛ ਤੋਂ ਇਕੱਠੀ ਕੀਤੀ ਗਈ ਜਾਣਕਾਰੀ ਨੂੰ ਅੱਗੇ ਦੀ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























