ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਨਿਰੰਜਨ ਸਿੰਘ ਨੇ ਅੱਜ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਕੁਝ ਦਿਨ ਪਹਿਲਾਂ ਹੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਦੱਸ ਦਈਏ ਕਿ ਨਿਰੰਜਨ ਸਿੰਘ ED ਦੇ ਸਾਬਕਾ ਅਧਿਕਾਰੀ ਹਨ।

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਸੀ। ਨਿਰੰਜਨ ਸਿੰਘ ਨੇ ਅੱਜ ਸੋਸ਼ਲ ਮੀਡੀਆ ਰਾਹੀਂ ਪਾਰਟੀ ਤੋਂ ਵੱਖ ਹੋਣ ਦਾ ਐਲਾਨ ਕੀਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























