• Latest
  • Trending
ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

3 weeks ago
ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

7 hours ago
ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

7 hours ago
ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

8 hours ago
ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

8 hours ago
‘ਭਲਕੇ ਸੁਪਰੀਮ ਕੋਰਟ ਤੱਕ ਮਾਰਚ’- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

‘ਭਲਕੇ ਸੁਪਰੀਮ ਕੋਰਟ ਤੱਕ ਮਾਰਚ’- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

8 hours ago
ਜਨਮ ਦਿਨ ਦੀ ਪਾਰਟੀ ਦੌਰਾਨ Firing,ਇੱਕ ਮਹਿਲਾ ਦੀ ਮੌਤ

ਜਨਮ ਦਿਨ ਦੀ ਪਾਰਟੀ ਦੌਰਾਨ Firing,ਇੱਕ ਮਹਿਲਾ ਦੀ ਮੌਤ

8 hours ago
IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

9 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

10 hours ago
ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

10 hours ago
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

11 hours ago
Hindi News
English News
Monday, October 12, 2026
No Result
View All Result
19 °c
Chandigarh
26 ° Tue
25 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਚੀਮਾ, ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ, ਡਾ. ਰਵਜੋਤ ਸਿੰਘ, ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਚੁਨੀ ਲਾਲ ਭਗਤ ਨੂੰ ਪੰਜਾਬ ਦੀ ਸਿਆਸਤ ਦੀ ਵਿਲੱਖਣ ਤੇ ਮਹਾਨ ਸ਼ਖ਼ਸੀਅਤ ਦੱਸਿਆ

September 20, 2026
in ਖਬਰਾਂ, ਪੰਜਾਬ

ਚੰਡੀਗੜ੍ਹ / ਜਲੰਧਰ, 20 ਸਤੰਬਰ (ਵਿਸ਼ਵ ਵਾਰਤਾ);-ਪੰਜਾਬ ਦੇ ਸਾਬਕਾ ਮੰਤਰੀ ਚੁਨੀ ਲਾਲ ਭਗਤ ਦੀ ਯਾਦ ਵਿੱਚ ਅੱਜ ਐਮ.ਐਸ. ਫਾਰਮ, ਬਸਤੀ ਪੀਰਦਾਦ, ਜਲੰਧਰ ਵਿਖੇ ਰੱਖੀ ਗਈ ਸ਼ਰਧਾਂਜਲੀ ਸਭਾ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੇ ਆਪਣੇ ਹਰਮਨਪਿਆਰੇ ਆਗੂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ ਕੀਤੀ।

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ, ਕੈਬਨਿਟ ਮੰਤਰੀ ਅਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਚੀਮਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਡਾ. ਰਵਜੋਤ ਸਿੰਘ, ਪੰਜਾਬ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਲਕਾਰ ਸਿੰਘ, ਬ੍ਰਹਮ ਸ਼ੰਕਰ ਜਿੰਪਾ, ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ, ਆਗੂਆਂ ਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਵੱਲੋਂ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਸਵ. ਚੁਨੀ ਲਾਲ ਭਗਤ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਚੀਮਾ, ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਡਾ. ਗੁਰਪ੍ਰੀਤ ਕੌਰ ਮਾਨ ਨੇ ਉਨ੍ਹਾਂ ਨੂੰ ਪੰਜਾਬ ਦੀ ਰਾਜਨੀਤੀ ਦੀ ਇੱਕ ਮਹਾਨ ਤੇ ਵਿਲੱਖਣ ਸ਼ਖ਼ਸੀਅਤ ਕਰਾਰ ਦਿੱਤਾ, ਜਿਨ੍ਹਾਂ ਨੇ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਮਾਣ-ਸਨਮਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਮੁਖੀ ਦੇ ਵਿਛੋੜੇ ਨਾਲ ਭਗਤ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।

ਸਵਰਗੀ ਚੁਨੀ ਲਾਲ ਭਗਤ ਦੇ ਜੀਵਨ ਸਫ਼ਰ ਨੂੰ ਯਾਦ ਕਰਦਿਆਂ ਉਨ੍ਹਾ ਕਿਹਾ ਕਿ ਦੇਸ਼ ਦੀ ਵੰਡ ਤੋਂ ਬਾਅਦ ਉਹ ਜਲੰਧਰ ਆ ਕੇ ਵੱਸੇ, ਜਿੱਥੇ ਪਰਿਵਾਰ ਨੇ ਖੇਡਾਂ ਦੇ ਸਮਾਨ ਨੂੰ ਨਿਰਯਾਤ ਕਰਨ ਦਾ ਕਾਰੋਬਾਰ ਸਥਾਪਿਤ ਕੀਤਾ ਅਤੇ ਇਸ ਖੇਤਰ ਵਿੱਚ ਨਾਮਣਾ ਖੱਟਿਆ। ਇਸ ਤੋਂ ਬਾਅਦ ਉਹ ਸੂਬੇ ਦੀ ਸਰਗਰਮ ਰਾਜਨੀਤੀ ਵਿੱਚ ਸ਼ਾਮਲ ਹੋਏ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਬਣੇ। ਇਸ ਉਪਰੰਤ ਉਨ੍ਹਾਂ ਕੈਬਨਿਟ ਮੰਤਰੀ ਵਜੋਂ ਕਈ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲੀ। ਉਨ੍ਹਾਂ ਕਿਹਾ ਕਿ ਸ਼ਰਧਾਂਜਲੀ ਸਭਾ ਵਿੱਚ ਲੋਕਾਂ ਦਾ ਭਾਰੀ ਇਕੱਠ ਭਗਤ ਪਰਿਵਾਰ ਵੱਲੋਂ ਕਮਾਈ ਅਸਲ ਦੌਲਤ ਹੈ, ਜੋ ਚੁਨੀ ਲਾਲ ਭਗਤ ਦੀ ਲੋਕਾਂ ਨਾਲ ਡੂੰਘੀ ਸਾਂਝ ਦਾ ਪ੍ਰਤੀਕ ਹੈ।

ਜ਼ਿਕਰਯੋਗ ਹੈ ਕਿ ਚੁੰਨੀ ਲਾਲ ਭਗਤ ਦਾ ਲੰਬੀ ਬਿਮਾਰੀ ਦੌਰਾਨ ਤੋਂ ਬਾਅਦ 93 ਦੇਹਾਂਤ ਹੋ ਗਿਆ ਸੀ। ਉਨ੍ਹਾ ਨੂੰ ਜਲੰਧਰ ਅਤੇ ਦੋਆਬਾ ਖੇਤਰ ਦੇ ਲੋਕਾਂ ਦੀ ਸੇਵਾ ਪ੍ਰਤੀ ਵਚਨਬੱਧਤਾ ਲਈ ਯਾਦ ਕੀਤਾ ਜਾਵੇਗਾ। ਉਹ ਕਈ ਵਾਰ ਜਲੰਧਰ ਪੱਛਮੀ ਹਲਕੇ ਤੋਂ ਵਿਧਾਇਕ ਚੁਣੇ ਗਏ ਅਤੇ ਕੈਬਨਿਟ ਮੰਤਰੀ ਵਜੋਂ ਸਥਾਨਕ ਸਰਕਾਰਾਂ, ਡਾਕਟਰੀ ਸਿੱਖਿਆ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਸਮੇਤ ਕਈ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲੀ। ਉਨ੍ਹਾਂ ਨੂੰ ਇਮਾਨਦਾਰੀ, ਪਾਰਦਰਸ਼ਤਾ ਅਤੇ ਲੋਕਾਂ ਦੀ ਸੇਵਾ ਪ੍ਰਤੀ ਸਮਰਪਣ ਲਈ ਵੀ ਯਾਦ ਕੀਤਾ ਜਾਵੇਗਾ।

ਬੁਲਾਰਿਆਂ ਨੇ ਉਨ੍ਹਾਂ ਦੀ ਲੋਕਾਂ ਤੱਕ ਪਹੁੰਚ ਅਤੇ ਕਾਰਜਸ਼ੈਲੀ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦਰਵਾਜ਼ੇ ਲੋਕਾਂ ਲਈ ਹਮੇਸ਼ਾਂ ਖੁੱਲ੍ਹੇ ਰਹਿੰਦੇ ਸਨ। ਉਨ੍ਹਾਂ ਦੇ ਸਪੁੱਤਰ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪਰਿਵਾਰ ਦੀ ਲੋਕ ਸੇਵਾ ਦੀ ਵਿਰਾਸਤ ਨੂੰ ਅੱਗੇ ਜਾਰੀ ਰੱਖਿਆ ਜਾ ਰਿਹਾ ਹੈ। ਕੈਬਨਿਟ ਮੰਤਰੀਆਂ ਨੇ ਇਹ ਵੀ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਇਸ ਦੁੱਖ ਦੀ ਘੜੀ ਵਿੱਚ ਮੋਹਿੰਦਰ ਭਗਤ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

ਇਸ ਮੌਕੇ ਚੇਅਰਮੈਨ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ, ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਕੀਮਤੀ ਭਗਤ, ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਮੰਗਲ ਬੱਸੀ, ਚੇਅਰਮੈਨ ਜਲੰਧਰ ਇੰਪਰੂਵਮੈਂਟ ਟਰੱਸਟ ਰਮਨੀਕ ਸਿੰਘ ਰੰਧਾਵਾ, ਚੇਅਰਮੈਨ ਮੁਸਲਿਮ ਭਲਾਈ ਬੋਰਡ ਅਬਦੁੱਲ ਬਾਹਰੀ ਸਲਮਾਨੀ, ਡਿਪਟੀ ਮੇਅਰ ਮਲਕੀਤ ਸਿੰਘ, ਹਲਕਾ ਇੰਚਾਰਜ ਨਿਤਿਨ ਕੋਹਲੀ ਅਤੇ ਸੰਤ ਸਮਾਜ ਦੇ ਪ੍ਰਤੀਨਿਧੀਆਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Tags: BREAKING NEWSPUNJABpunjab newstop headlines in PunjabiWISHAVWARTA.IN
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

by Jaspreet Kaur
October 11, 2026
0

ਰਿਆਦ 'ਚ ਹੋਏ ਹਮਲੇ 'ਚ ਇੱਕ ਭਾਰਤੀ ਨਾਗਰਿਕ ਦੀ ਮੌਤ ਨਵੀ ਦਿੱਲੀ, 11 ਅਕਤੂਬਰ (ਵਿਸ਼ਵ ਵਾਰਤਾ) – ਸਊਦੀ ਅਰਬ 'ਤੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 11, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

by Jaspreet Kaur
October 11, 2026
0

ਮੈਡ ਸੰਧੂ ਕਤਲ ਮਾਮਲੇ 'ਚ 3 ਹੋਰ ਮੁਲਜ਼ਮ ਕਾਬੂ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਮੈਡ ਸੰਧੂ ਕਤਲ ਮਾਮਲੇ 'ਚ...

ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

by Jaspreet Kaur
October 11, 2026
0

ਤਰਨਤਾਰਨ 'ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ ਅੰਮ੍ਰਿਤਸਰ, 11 ਅਕਤੂਬਰ 2026 (ਵਿਸ਼ਵ ਵਾਰਤਾ): ਤਰਨਤਾਰਨ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

by Jaspreet Kaur
October 11, 2026
0

ਰਿਆਦ 'ਚ ਹੋਏ ਹਮਲੇ 'ਚ ਇੱਕ ਭਾਰਤੀ ਨਾਗਰਿਕ ਦੀ ਮੌਤ ਨਵੀ ਦਿੱਲੀ, 11 ਅਕਤੂਬਰ (ਵਿਸ਼ਵ ਵਾਰਤਾ) – ਸਊਦੀ ਅਰਬ 'ਤੇ...

Most Popular

DIG Bhullar Corruption Case ; ਚੰਡੀਗੜ੍ਹ ਦੀ ਅਦਾਲਤ ‘ਚ ਅਹਿਮ ਸੁਣਵਾਈ ਅੱਜ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

DIG Bhullar Corruption Case ; ਚੰਡੀਗੜ੍ਹ ਦੀ ਅਦਾਲਤ ‘ਚ ਅਹਿਮ ਸੁਣਵਾਈ ਅੱਜ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

by Navjot
3 weeks ago
0

DIG Bhullar Corruption Case ; ਚੰਡੀਗੜ੍ਹ ਦੀ ਅਦਾਲਤ ‘ਚ ਅਹਿਮ ਸੁਣਵਾਈ ਅੱਜ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼ ਚੰਡੀਗੜ੍ਹ, 24...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 