Former PM Deve Gowda : ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਹਸਪਤਾਲ ‘ਚ ਭਰਤੀ
– ਮਾਹਿਰ ਡਾਕਟਰਾਂ ਦੀ ਟੀਮ ਦੀ ਕਰ ਰਹੀ ਨਿਗਰਾਨੀ
ਨਵੀ ਦਿੱਲੀ, 7 ਅਕਤੂਬਰ 2025 (ਵਿਸ਼ਵ ਵਾਰਤਾ) : ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ (Former PM Deve Gowda) ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਾਬਕਾ ਪੀਐਮ ਦੇਵਗੌੜਾ ਨੂੰ ਇਨਫੈਕਸ਼ਨ ਦੀ ਸ਼ਿਕਾਇਤ ਕਾਰਨ ਬੈਂਗਲੁਰੂ ਦੇ ਮਨੀਪਾਲ ਹਸਪਤਾਲ ‘ਚ ਭਰਤੀ ਹਨ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ ਅਤੇ ਇਸ ਸਮੇਂ ਉਨ੍ਹਾਂ ਦੀ ਹਾਲਤ ਸਥਿਰ ਹੈ।
ਹਸਪਤਾਲ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ, “ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਨੂੰ ਇਨਫੈਕਸ਼ਨ ਕਾਰਨ ਓਲਡ ਏਅਰਪੋਰਟ ਰੋਡ ਸਥਿਤ ਮਨੀਪਾਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਇਲਾਜ ਇਸ ਵੇਲੇ ਮਾਹਿਰ ਡਾਕਟਰਾਂ ਦੀ ਟੀਮ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ।” ਡਾਕਟਰਾਂ ਦਾ ਕਹਿਣਾ ਹੈ ਕਿ ਦੇਵਗੌੜਾ ਦੀ ਸਿਹਤ ਵਿੱਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























