ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ
ਨਵੀ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ): ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਚੇਨੱਮਾ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ। ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਚੇਨੱਮਾ ਨੂੰ ਬੁੱਧਵਾਰ ਰਾਤ ਬੇਂਗਲੁਰੂ ਸ਼ਹਿਰ ਦੇ ਮਨੀਪਾਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਆਈ.ਸੀ.ਯੂ. (ICU) ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ, ਪਰ ਸ਼ਨੀਵਾਰ ਨੂੰ ਉਨ੍ਹਾਂ ਦੀ ਤਬੀਅਤ ਅਚਾਨਕ ਵਿਗੜ ਗਈ। ਚੇਨੱਮਾ ਨੇ ਸ਼ਾਮ ਨੂੰ ਆਖ਼ਰੀ ਸਾਹ ਲਏ ।

ਬੇਂਗਲੁਰੂ ਦੇ ਮਨੀਪਾਲ ਹਸਪਤਾਲ ਨੇ ਬਿਆਨ ਜਾਰੀ ਕਰਦਿਆਂ ਕਿਹਾ, ‘ਸਾਨੂੰ ਇਹ ਦੱਸਦੇ ਹੋਏ ਬਹੁਤ ਦੁਖ ਹੋ ਰਿਹਾ ਹੈ ਕਿ ਅੱਜ ਸ਼ਾਮ 4 ਵਜੇ ਸ਼੍ਰੀਮਤੀ ਚੇਨੱਮਾ ਨੂੰ ਅਚਾਨਕ ਗੰਭੀਰ ਕਾਰਡੀਅਕ ਅਰੇਸਟ (ਦਿਲ ਦਾ ਦੌਰਾ) ਪਿਆ। ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਸੀ, ਪਰ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।’ ਚੇਨੱਮਾ ਦੇ ਹਸਪਤਾਲ ਵਿੱਚ ਭਰਤੀ ਰਹਿਣ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ, ਉਨ੍ਹਾਂ ਦੇ ਬੇਟੇ ਅਤੇ ਕੇਂਦਰੀ ਮੰਤਰੀ ਐਚ.ਡੀ. ਕੁਮਾਰਸਵਾਮੀ ਸਮੇਤ ਪਰਿਵਾਰ ਦੇ ਹੋਰ ਮੈਂਬਰ ਉੱਥੇ ਮੌਜੂਦ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























