France PM resigns : ਫਰਾਂਸ ਦੇ ਪ੍ਰਧਾਨ ਮੰਤਰੀ ਨੇ ਦਿੱਤਾ ਅਸਤੀਫਾ
– ਸਿਰਫ਼ 27 ਦਿਨਾਂ ਬਾਅਦ ਹੀ ਛੱਡਿਆ ਅਹੁਦਾ
ਫਰਾਂਸ, 6 ਅਕਤੂਬਰ 2025 (ਵਿਸ਼ਵ ਵਾਰਤਾ): ਫਰਾਂਸ ਦੇ ਪ੍ਰਧਾਨ ਮੰਤਰੀ ਸੇਬੇਸਟੀਅਨ ਲੇਕੋਰਨੂ ਨੇ ਸਿਰਫ਼ 27 ਦਿਨ ਅਹੁਦੇ ‘ਤੇ ਰਹਿਣ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ 9 ਸਤੰਬਰ ਨੂੰ ਅਹੁਦਾ ਸੰਭਾਲਿਆ ਸੀ ਅਤੇ ਅੱਜ 6 ਅਕਤੂਬਰ ਨੂੰ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ ਮੈਕਰੌਨ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।
ਦੱਸ ਦਈਏ ਕਿ ਲੇਕੋਰਨੂ ਨੇ ਆਪਣੀ ਨਵੀਂ ਕੈਬਨਿਟ ਦੇ ਗਠਨ ਤੋਂ ਕੁਝ ਘੰਟਿਆਂ ਬਾਅਦ ਹੀ ਅਸਤੀਫਾ ਦੇ ਦਿੱਤਾ। ਉਹਨਾਂ ਨੇ ਇਸ ਸਾਲ 9 ਸਤੰਬਰ ਨੂੰ ਪ੍ਰਧਾਨ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਅਤੇ ਇੱਕ ਮਹੀਨੇ ਤੋਂ ਵੀ ਘੱਟ ਸਮੇਂ ‘ਚ ਅਸਤੀਫਾ ਦੇ ਦਿੱਤਾ।
ਲੇਕੋਰਨੂ ਫਰਾਂਸੀਸੀ ਇਤਿਹਾਸ ਵਿੱਚ ਸਭ ਤੋਂ ਘੱਟ ਸਮੇਂ ਤੱਕ ਇਸ ਅਹੁਦੇ ‘ਤੇ ਰਹਿਣ ਵਾਲੇ ਪ੍ਰਧਾਨ ਮੰਤਰੀ ਬਣ ਗਏ ਹਨ। ਲੇਕੋਰਨੂ 13 ਮਹੀਨਿਆਂ ਵਿੱਚ ਦੇਸ਼ ਦੇ ਚੌਥੇ ਪ੍ਰਧਾਨ ਮੰਤਰੀ ਬਣੇ। ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕਿਆ ਹਨ ਕਿ ਲੇਕੋਰਨੂ ਦੀ ਜਗ੍ਹਾ ਕੌਣ ਲਵੇਗਾ? ਸਾਬਕਾ ਪ੍ਰਧਾਨ ਮੰਤਰੀ ਫ੍ਰਾਂਸੋਆ ਬੇਰੂ ਨੇ ਸਤੰਬਰ ਵਿੱਚ ਵਿਸ਼ਵਾਸ ਵੋਟ ਹਾਸਲ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ ਅਸਤੀਫਾ ਦੇ ਦਿੱਤਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























