French President ਇਮੈਨੁਅਲ ਮੈਕਰੋਨ ਨਾਲ ਜੈਸ਼ੰਕਰ ਨੇ ਕੀਤੀ ਮੁਲਾਕਾਤ
– ਦਿੱਤਾ ਪ੍ਰਧਾਨ ਮੰਤਰੀ ਮੋਦੀ ਦਾ ‘ਸਪੈਸ਼ਲ ਸੰਦੇਸ਼’
ਨਵੀ ਦਿੱਲੀ, 28 ਮਾਰਚ 2026 (ਵਿਸ਼ਵ ਵਾਰਤਾ): ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਇਨ੍ਹੀਂ ਦਿਨੀਂ ਜੀ-7 ਗਰੁੱਪ ਦੀ ਬੈਠਕ ਵਿੱਚ ਸ਼ਾਮਲ ਹੋਣ ਲਈ ਫਰਾਂਸ ਦੀ ਅਧਿਕਾਰਤ ਯਾਤਰਾ ‘ਤੇ ਹਨ। ਜੈਸ਼ੰਕਰ ਨੇ ਇਸ ਦੌਰਾਨ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਮੁਲਾਕਾਤ ਕੀਤੀ ਅਤੇ ਪੀਐਮ ਮੋਦੀ ਵੱਲੋਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਵਿਦੇਸ਼ ਮੰਤਰੀ ਜੈਸ਼ੰਕਰ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਸ਼ਨੀਵਾਰ ਨੂੰ ਪੋਸਟ ਕਰਕੇ ਦੱਸਿਆ ਕਿ ਬੈਠਕ ਬੇਹੱਦ ਸਕਾਰਾਤਮਕ ਰਹੀ ਅਤੇ ਵੱਖ-ਵੱਖ ਵਿਸ਼ਵਵਿਆਪੀ ਤੇ ਦੁਵੱਲੇ ਮੁੱਦਿਆਂ ‘ਤੇ ਸਾਰਥਕ ਚਰਚਾ ਹੋਈ। ਉਨ੍ਹਾਂ ਨੇ ਪੋਸਟ ਵਿੱਚ ਲਿਖਿਆ, ‘ਕੱਲ੍ਹ ਰਾਤ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਮੁਲਾਕਾਤ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਸੀ। ਮੈਂ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਭਕਾਮਨਾਵਾ ਦਿੱਤੀਆਂ। ਚਰਚਾ ਅਤੇ ਉਨ੍ਹਾਂ ਦੇ ਬਹੁਮੁੱਲੇ ਵਿਚਾਰਾਂ ਲਈ ਮੈਂ ਸ਼ੁਕਰਗੁਜ਼ਾਰ ਹਾਂ।’
ਐਕਸ’ (X) ‘ਤੇ ਇੱਕ ਵੱਖਰੀ ਪੋਸਟ ਵਿੱਚ, ਜੈਸ਼ੰਕਰ ਨੇ ਦੱਸਿਆ ਕਿ ਉਨ੍ਹਾਂ ਨੇ ਪੈਰਿਸ ਵਿੱਚ ਸਥਿਤ ਸਵਾਮੀ ਵਿਵੇਕਾਨੰਦ ਸੱਭਿਆਚਾਰਕ ਕੇਂਦਰ ਦਾ ਵੀ ਦੌਰਾ ਕੀਤਾ। ਉਨ੍ਹਾਂ ਨੇ ਉੱਥੇ ਭਾਰਤੀ ਕਲਾ ਅਤੇ ਅਧਿਆਤਮਿਕ ਵਿਰਾਸਤ ਦੀਆਂ ਪ੍ਰਭਾਵਸ਼ਾਲੀ ਝਲਕੀਆਂ ਦੇਖਣ ਦੀ ਗੱਲ ਕਹੀ ਅਤੇ ਵਿਸ਼ਵਾਸ ਜਤਾਇਆ ਕਿ ਇਹ ਕੇਂਦਰ ਪੈਰਿਸ ਵਿੱਚ ਭਾਰਤੀ ਸੱਭਿਆਚਾਰ ਪ੍ਰਤੀ ਰੁਚੀ ਵਧਾਉਣ ਦਾ ਇੱਕ ਮਹੱਤਵਪੂਰਨ ਕੇਂਦਰ ਬਣੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























