• Latest
  • Trending
ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ Vigilance Bureau ਵੱਲੋਂ ਕਾਬੂ

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ Vigilance Bureau ਵੱਲੋਂ ਕਾਬੂ

1 year ago
ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ

8 minutes ago
ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਸਤੰਬਰ ‘ਚ ਹੋਵੇਗੀ ਰਿਲੀਜ਼

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਸਤੰਬਰ ‘ਚ ਹੋਵੇਗੀ ਰਿਲੀਜ਼

18 minutes ago
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ

32 minutes ago
 Weather Update : ਅਚਾਨਕ ਬਦਲਿਆ ਮੌਸਮ ; ਜਲੰਧਰ ਅਤੇ ਲੁਧਿਆਣਾ ਵਿੱਚ ਸਵੇਰੇ-ਸਵੇਰੇ ਪਿਆ ਮੀਂਹ 

 Weather Update : ਅਚਾਨਕ ਬਦਲਿਆ ਮੌਸਮ ; ਜਲੰਧਰ ਅਤੇ ਲੁਧਿਆਣਾ ਵਿੱਚ ਸਵੇਰੇ-ਸਵੇਰੇ ਪਿਆ ਮੀਂਹ 

1 hour ago
ਫਿਲਮ ‘Dhamaal 4’ ਦਾ ਨਵਾਂ ਗਾਣਾ ਰਿਲੀਜ਼ ; ‘ਗੁਲਾਬੀ ਸਾੜੀ’ ਫੇਮ ਸੰਜੂ ਰਾਠੌੜ ਨੇ ਸਾਂਝਾ ਕੀਤਾ ਆਪਣਾ ਤਜਰਬਾ

ਫਿਲਮ ‘Dhamaal 4’ ਦਾ ਨਵਾਂ ਗਾਣਾ ਰਿਲੀਜ਼ ; ‘ਗੁਲਾਬੀ ਸਾੜੀ’ ਫੇਮ ਸੰਜੂ ਰਾਠੌੜ ਨੇ ਸਾਂਝਾ ਕੀਤਾ ਆਪਣਾ ਤਜਰਬਾ

2 hours ago
PM Modi Seychelles Visit : ਪ੍ਰਧਾਨ ਮੰਤਰੀ ਮੋਦੀ ਨੇ ਸੇਸ਼ੇਲਸ ਨੂੰ ਫਾਸਟ ਪੈਟਰੋਲ ਵੈਸਲ, ਐਂਬੂਲੈਂਸਾਂ, ਯੂਟਿਲਿਟੀ ਵਾਹਨ ਅਤੇ ਲੇਜ਼ਰ ਰੇਡੀਅਲ ਕਿਸ਼ਤੀਆਂ ਸੌਂਪੀਆਂ

PM Modi Seychelles Visit : ਪ੍ਰਧਾਨ ਮੰਤਰੀ ਮੋਦੀ ਨੇ ਸੇਸ਼ੇਲਸ ਨੂੰ ਫਾਸਟ ਪੈਟਰੋਲ ਵੈਸਲ, ਐਂਬੂਲੈਂਸਾਂ, ਯੂਟਿਲਿਟੀ ਵਾਹਨ ਅਤੇ ਲੇਜ਼ਰ ਰੇਡੀਅਲ ਕਿਸ਼ਤੀਆਂ ਸੌਂਪੀਆਂ

2 hours ago
ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1430 

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 1430 

2 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

3 hours ago
Pakistan : ਕਰਾਚੀ ਵਿੱਚ ਸਿੰਧ ਰੇਂਜਰਜ਼ ਦੇ ਹੈੱਡਕੁਆਰਟਰ ‘ਤੇ ਅੱਤਵਾਦੀ ਹਮਲਾ , ਤਿੰਨ ਜਵਾਨ ਮਾਰੇ ਗਏ

Pakistan : ਕਰਾਚੀ ਵਿੱਚ ਸਿੰਧ ਰੇਂਜਰਜ਼ ਦੇ ਹੈੱਡਕੁਆਰਟਰ ‘ਤੇ ਅੱਤਵਾਦੀ ਹਮਲਾ , ਤਿੰਨ ਜਵਾਨ ਮਾਰੇ ਗਏ

3 hours ago
ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ

3 hours ago
Women’s T20 World Cup ਵਿੱਚ ਅੱਜ ਖੇਡੇ ਜਾਣਗੇ ਦੋ ਮੁਕਾਬਲੇ ; ਦਿਨ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਦੋ ਮੁਕਾਬਲੇ ; ਦਿਨ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ

3 hours ago
ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

4 hours ago
Hindi News
English News
Sunday, June 28, 2026
No Result
View All Result
40 °c
Chandigarh
37 ° Mon
39 ° Tue
38 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ Vigilance Bureau ਵੱਲੋਂ ਕਾਬੂ

February 12, 2025
in ਖਬਰਾਂ, ਪੰਜਾਬ
ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ Vigilance Bureau ਵੱਲੋਂ ਕਾਬੂ

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ Vigilance Bureau ਵੱਲੋਂ ਕਾਬੂ

ਚੰਡੀਗੜ੍ਹ, 12 ਫਰਵਰੀ, 2025 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਹੋਏ ‘ਅਮਰੂਦ ਬਾਗ ਘੁਟਾਲੇ’ ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਧੋਖਾਧੜੀ ਰਾਹੀਂ ਆਪਣੇ ਅਤੇ ਆਪਣੀ ਪਤਨੀ ਦੇ ਖਾਤਿਆਂ ਵਿੱਚ ਲਗਭਗ 12 ਕਰੋੜ ਰੁਪਏ ਦਾ ਮੁਆਵਜ਼ਾ ਪ੍ਰਾਪਤ ਕੀਤਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਖਦੇਵ ਸਿੰਘ ਨੇ ਧੋਖਾਧੜੀ, ਜਾਅਲਸਾਜ਼ੀ ਅਤੇ ਸਰਕਾਰੀ ਰਿਕਾਰਡ ਨਾਲ ਛੇੜਖਾਨੀ ਕਰਕੇ ਇਸ ਅਪਰਾਧਿਕ ਸਾਜ਼ਿਸ਼ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਦਾ ਨੁਕਸਾਨ ਪਹੁੰਚਿਆ ਅਤੇ ਮੁਲਜ਼ਮਾਂ ਨੇ ਰਿਸ਼ਵਤ ਰਾਹੀਂ ਗੈਰ-ਕਾਨੂੰਨੀ ਵਿੱਤੀ ਲਾਭ ਵੀ ਹਾਸਲ ਕੀਤਾ।
ਇਸ ਸਬੰਧੀ ਕੀਤੀ ਵਿਜੀਲੈਂਸ ਬਿਓਰੋ ਵੱਲੋਂ ਜਾਂਚ ਤੋਂ ਪਤਾ ਲੱਗਾ ਕਿ ਐਸ.ਏ.ਐਸ. ਨਗਰ ਵਿੱਚ ਏਅਰੋਟ੍ਰੋਪੋਲਿਸ ਪ੍ਰੋਜੈਕਟ ਲਈ ਜ਼ਮੀਨ ਪ੍ਰਾਪਤੀ ਸਬੰਧੀ ਪ੍ਰਕਿਰਿਆ ਦੌਰਾਨ ਫਰਜੀ ਅਮਰੂਦਾਂ ਦੇ ਬਾਗ ਹੋਣ ਬਦਲੇ ਗੈਰ-ਕਾਨੂੰਨੀ ਵੱਧ ਮੁਆਵਜ਼ੇ ਦਾ ਦਾਅਵਾ ਕਰਨ ਦੇ ਇਰਾਦੇ ਨਾਲ ਮੁਲਜ਼ਮ ਸੁਖਦੇਵ ਸਿੰਘ ਨੇ ਪਿੰਡ ਬਾਕਰਪੁਰ ਵਿਖੇ 3 ਕਨਾਲ 16 ਮਰਲੇ ਜ਼ਮੀਨ ਖਰੀਦੀ ਸੀ। ਉਪਰੰਤ ਉਸਨੇ ਬਾਕਰਪੁਰ ਦੇ ਵਸਨੀਕ ਮੁੱਖ ਮੁਲਜ਼ਮ ਭੁਪਿੰਦਰ ਸਿੰਘ ਨਾਲ ਮਿਲ ਕੇ ਇਸ ਪਿੰਡ ਦੀ ਅਕਵਾਇਰ ਕੀਤੀ ਜਾਣ ਵਾਲੀ ਜ਼ਮੀਨ ‘ਤੇ ਅਮਰੂਦ ਦੇ ਬਾਗ ਪੁਰਾਣੇ ਮੌਜੂਦ ਹੋਣ ਨੂੰ ਸਾਬਤ ਕਰਨ ਦੀ ਸਾਜ਼ਿਸ਼ ਰਚੀ। ਉਸਨੇ ਧੋਖਾਧੜੀ ਨਾਲ ਬੂਟਿਆਂ ਦਾ ਮੁਲਾਂਕਣ ਕਰਨ ਮੌਕੇ ਤਿੰਨ ਸਾਲ ਤੋਂ ਪੁਰਾਣੇ ਹੋਣ ਅਤੇ ਉਹਨਾਂ ਬੂਟਿਆਂ ਨੂੰ ਫ਼ਲ ਦੇਣ ਵਾਲੇ ਰੁੱਖਾਂ ਦੀ ਸ਼੍ਰੇਣੀ ਅਧੀਨ ਮੁਆਵਜ਼ੇ ਲਈ ਯੋਗ ਦਰਸਾਉਣ ਵਾਸਤੇ ਸਬੰਧਤ ਬਾਗਬਾਨੀ ਵਿਕਾਸ ਅਧਿਕਾਰੀ ਨਾਲ ਮਿਲੀਭੁਗਤ ਵੀ ਕੀਤੀ।
ਇਸ ਧੋਖਾਧੜੀ ਵਾਲੀ ਯੋਜਨਾ ਬਾਰੇ ਵਿਸਥਾਰ ਵਿੱਚ ਦੱਸਦਿਆਂ ਬੁਲਾਰੇ ਨੇ ਦੱਸਿਆ ਕਿ ਸੁਖਦੇਵ ਸਿੰਘ ਅਤੇ ਭੁਪਿੰਦਰ ਸਿੰਘ ਦਰਮਿਆਨ ਇੱਕ ਸਮਝੌਤਾ ਸੀ ਜਿਸ ਤਹਿਤ ਸੁਖਦੇਵ ਸਿੰਘ ਮੁਲਾਜ਼ਮਾਂ ਨੂੰ ਰਿਸ਼ਵਤ ਦੇਣ ਸਹਿਤ ਸਾਰੇ ਖਰਚੇ ਸਹਿਣ ਕਰੇਗਾ ਜਦੋਂ ਕਿ ਭੁਪਿੰਦਰ ਸਿੰਘ ਰਿਸ਼ਵਤ ਅਤੇ ਆਪਣੇ ਰੁਤਬੇ ਜ਼ਰੀਏ ਭੂਮੀ ਪ੍ਰਾਪਤੀ ਕੁਲੈਕਟਰ (ਐਲ.ਏ.ਸੀ.), ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਤੋਂ ਧੋਖਾਧੜੀ ਨਾਲ ਪ੍ਰਾਪਤ ਮੁਆਵਜ਼ੇ ਦੀ ਰਕਮ ਦਾ ਦੋ-ਤਿਹਾਈ ਹਿੱਸਾ ਆਪਣੇ ਕੋਲ ਰੱਖੇਗਾ।
ਉਹਨਾਂ ਅੱਗੇ ਦੱਸਿਆ ਕਿ ਪਿੰਡ ਬਾਕਰਪੁਰ ਦੇ ਅਸਲ ਖਸਰਾ ਗਿਰਦਾਵਰੀ ਮਾਲ ਰਜਿਸਟਰ (2016–2021) ਨੂੰ ਨਸ਼ਟ ਕਰ ਦਿੱਤਾ ਗਿਆ ਤਾਂ ਜੋ ਇਸ ਧੋਖਾਧੜੀ ਦਾ ਪਤਾ ਨਾ ਲਗਾਇਆ ਜਾ ਸਕੇ ਅਤੇ 2019 ਵਿੱਚ ਇੱਕ ਨਵਾਂ ਜਾਅਲੀ ਖਸਰਾ ਗਿਰਦਾਵਰੀ ਰਜਿਸਟਰ ਤਿਆਰ ਕੀਤਾ ਗਿਆ। ਭੁਪਿੰਦਰ ਸਿੰਘ ਮਾਲ ਪਟਵਾਰੀ ਬਚਿੱਤਰ ਸਿੰਘ ਨਾਲ ਮਿਲ ਕੇ ਪੱਕੇ ਅਮਰੂਦਾਂ ਦੇ ਬਾਗ ਮੌਜੂਦ ਹੋਣ ਨੂੰ ਸਹੀ ਦਰਸਾਉਣ ਲਈ ਜ਼ਮੀਨੀ ਰਿਕਾਰਡ ਵਿੱਚ ਹੇਰਾਫੇਰੀ ਕਰਨ ਵਿੱਚ ਕਾਮਯਾਬ ਰਿਹਾ। ਇਸ ਤੋਂ ਬਾਅਦ ਸੁਖਦੇਵ ਸਿੰਘ ਅਤੇ ਉਸਦੀ ਪਤਨੀ ਹਰਬਿੰਦਰ ਕੌਰ ਨੇ ਧੋਖਾਧੜੀ ਨਾਲ ਗਮਾਡਾ ਤੋਂ ਕ੍ਰਮਵਾਰ 2,40,96,442 ਰੁਪਏ ਅਤੇ 9,57,86,642 ਰੁਪਏ ਪ੍ਰਾਪਤ ਕੀਤੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਗੈਰ-ਕਾਨੂੰਨੀ ਢੰਗ ਨਾਲ ਪ੍ਰਾਪਤ ਮੁਆਵਜ਼ੇ ਵਿੱਚੋਂ ਭੁਪਿੰਦਰ ਸਿੰਘ ਦੇ ਹਿੱਸੇ ਨੂੰ ਤਬਦੀਲ ਕਰਨ ਵਾਸਤੇ ਸੁਖਦੇਵ ਸਿੰਘ ਨੇ ਸਾਲ 2022 ਵਿੱਚ ਪਿੰਡ ਚੱਪੜਚਿੜੀ ਜਿਲ੍ਹਾ ਮੋਹਾਲੀ ਵਿਖੇ ਲਗਭਗ 6 ਵਿੱਘੇ ਜ਼ਮੀਨ ਭੁਪਿੰਦਰ ਸਿੰਘ ਨੂੰ ਘੱਟ ਮੁੱਲ ‘ਤੇ ਵੇਚ ਦਿੱਤੀ। ਇਸੇ ਤਰ੍ਹਾਂ ਪਿੰਡ ਕੈਲੋਂ, ਮੋਹਾਲੀ ਵਿੱਚ ਉਸਦੀ ਪਤਨੀ ਹਰਬਿੰਦਰ ਕੌਰ ਦੀ ਮਲਕੀਅਤ ਵਾਲੀ 32 ਕਨਾਲ ਜ਼ਮੀਨ ਵੀ ਘੱਟ ਮੁੱਲ ‘ਤੇ ਭੁਪਿੰਦਰ ਸਿੰਘ ਨੂੰ ਵੇਚ ਦਿੱਤੀ ਗਈ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਵਾਰ-ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਸੁਖਦੇਵ ਸਿੰਘ ਕਾਨੂੰਨੀ ਕਾਰਵਾਈਆਂ ਤੋਂ ਬਚ ਰਿਹਾ ਸੀ ਅਤੇ ਜਾਂਚ ਦੌਰਾਨ ਸਹਿਯੋਗ ਨਹੀਂ ਕਰ ਰਿਹਾ ਸੀ। ਹੋਰ ਲਾਭ ਪ੍ਰਾਪਤ ਕਰਨ ਵਾਲੇ ਸਹਿ-ਮੁਲਜ਼ਮਾਂ ਵਾਂਗ ਉਸਨੇ ਧੋਖਾਧੜੀ ਨਾਲ ਪ੍ਰਾਪਤ ਕੀਤੀ ਮੁਆਵਜ਼ਾ ਰਕਮ ਸਵੈ-ਇੱਛਾ ਨਾਲ ਖਜ਼ਾਨੇ ਵਿੱਚ ਜਮ੍ਹਾਂ ਨਹੀਂ ਕਰਵਾਈ ਅਤੇ ਅਦਾਲਤ ਤੋਂ ਅਗਾਊਂ ਜ਼ਮਾਨਤ ਵੀ ਨਹੀਂ ਸੀ ਲਈ।
ਉਹਨਾਂ ਅੱਗੇ ਦੱਸਿਆ ਕਿ ਲਾਭ ਪ੍ਰਾਪਤ ਕਰਨ ਵਾਲੇ ਸਹਿ-ਮੁਲਜ਼ਮਾਂ ਵੱਲੋਂ ਹੁਣ ਤੱਕ 86 ਕਰੋੜ ਰੁਪਏ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਅਤੇ 12 ਕਰੋੜ ਰੁਪਏ ਦੀ ਇਸ ਮੁਲਜਮ ਤੋਂ ਕੀਤੀ ਜਾਣ ਵਾਲੀ ਰਿਕਵਰੀ ਨਾਲ ਵਾਪਸ ਹੋਣ ਵਾਲੀ ਮੁਆਵਜ਼ੇ ਦੀ ਕੁੱਲ ਰਕਮ 100 ਕਰੋੜ ਰੁਪਏ ਹੋ ਜਾਵੇਗੀ। ਇਸ ਕੇਸ ਵਿੱਚ ਹੁਣ ਤੱਕ ਕੁੱਲ 7 ਸਰਕਾਰੀ ਮੁਲਾਜ਼ਮ ਅਤੇ 16 ਆਮ ਵਿਅਕਤੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ

by Navjot
June 28, 2026
0

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ ਚੰਡੀਗੜ੍ਹ, 28 ਜੂਨ(ਵਿਸ਼ਵ ਵਾਰਤਾ) ਫਰੀਦਕੋਟ ਦੇ ਕੋਟਕਪੂਰਾ ਰੋਡ 'ਤੇ ਜੋੜੀਆਂ ਨਹਿਰਾਂ ...

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਸਤੰਬਰ ‘ਚ ਹੋਵੇਗੀ ਰਿਲੀਜ਼

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਸਤੰਬਰ ‘ਚ ਹੋਵੇਗੀ ਰਿਲੀਜ਼

by Navjot
June 28, 2026
0

ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਸਟਾਰਰ ਫਿਲਮ ‘Haiwaan’ ਸਤੰਬਰ ‘ਚ ਹੋਵੇਗੀ ਰਿਲੀਜ਼     ਮੁੰਬਈ, 28 ਜੂਨ (ਵਿਸ਼ਵ ਵਾਰਤਾ)...

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ

by Navjot
June 28, 2026
0

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਦੇਹਾਂਤ ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ) ਪੰਜਾਬ ਅਤੇ...

 Weather Update : ਅਚਾਨਕ ਬਦਲਿਆ ਮੌਸਮ ; ਜਲੰਧਰ ਅਤੇ ਲੁਧਿਆਣਾ ਵਿੱਚ ਸਵੇਰੇ-ਸਵੇਰੇ ਪਿਆ ਮੀਂਹ 

 Weather Update : ਅਚਾਨਕ ਬਦਲਿਆ ਮੌਸਮ ; ਜਲੰਧਰ ਅਤੇ ਲੁਧਿਆਣਾ ਵਿੱਚ ਸਵੇਰੇ-ਸਵੇਰੇ ਪਿਆ ਮੀਂਹ 

by Navjot
June 28, 2026
0

 Weather Update : ਅਚਾਨਕ ਬਦਲਿਆ ਮੌਸਮ ; ਜਲੰਧਰ ਅਤੇ ਲੁਧਿਆਣਾ ਵਿੱਚ ਸਵੇਰੇ-ਸਵੇਰੇ ਪਿਆ ਮੀਂਹ    ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ

by Navjot
June 28, 2026
0

ਫਰੀਦਕੋਟ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 3 ਦੀ ਮੌਤ ਚੰਡੀਗੜ੍ਹ, 28 ਜੂਨ(ਵਿਸ਼ਵ ਵਾਰਤਾ) ਫਰੀਦਕੋਟ ਦੇ ਕੋਟਕਪੂਰਾ ਰੋਡ 'ਤੇ ਜੋੜੀਆਂ ਨਹਿਰਾਂ ...

Most Popular

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

by Ankit
2 weeks ago
0

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 