G20 Summit ‘ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਨੇ ਕੀਤਾ ਸਵਾਗਤ
ਨਵੀਂ ਦਿੱਲੀ, 22 ਨਵੰਬਰ 2025 (ਵਿਸ਼ਵ ਵਾਰਤਾ): ਇਸ ਸਾਲ G20 ਸੰਮੇਲਨ (G20 Summit) ਜੋਹਾਨਸਬਰਗ ਵਿੱਚ ਹੋ ਰਿਹਾ ਹੈ। ਇਹ ਪਹਿਲੀ ਵਾਰ ਹੈ ਜਦੋਂ G20 ਕਿਸੇ ਅਫਰੀਕੀ ਦੇਸ਼ ਵਿੱਚ ਆਯੋਜਿਤ ਕੀਤਾ ਗਿਆ ਹੈ। ਜੀ-20 ਸੰਮੇਲਨ ਦਾ ਉਦਘਾਟਨ ਕਰਦੇ ਹੋਏ, ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਨੇ ਸਾਰੇ ਦੇਸ਼ਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਇਹ ਸੰਮੇਲਨ ਪਹਿਲੀ ਵਾਰ ਦੱਖਣੀ ਅਫ਼ਰੀਕਾ ਦੀ ਧਰਤੀ ‘ਤੇ ਹੋ ਰਿਹਾ ਹੈ।

ਪੀਐਮ ਮੋਦੀ ਨੇ ਸ਼ਨੀਵਾਰ ਨੂੰ ਜੀ20 ਸੰਮੇਲਨ ਦੌਰਾਨ ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨਾਲ ਮੁਲਾਕਾਤ (G20 Summit) ਕੀਤੀ। ਇਸ ਮੀਟਿੰਗ ਦੌਰਾਨ ਦੋਵਾਂ ਨੇਤਾਵਾਂ ਦੀ ਮੁਲਾਕਾਤ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਾਫੋਸਾ ਨੇ ਨਾਸਰੇਕ ਐਕਸਪੋ ਸੈਂਟਰ ਵਿੱਚ ਪੀਐਮ ਮੋਦੀ ਦਾ ਸਵਾਗਤ ਕੀਤਾ। ਮੋਦੀ ਨੇ ਇੱਥੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਸਮੇਤ ਕਈ ਵਿਸ਼ਵ ਨੇਤਾਵਾਂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਸੰਮੇਲਨ ਦੇ ਪਹਿਲੇ ਸੈਸ਼ਨ ਨੂੰ ਸੰਬੋਧਨ ਕੀਤਾ।
ਇਸ ਵਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਜੀ-20 ਸੰਮੇਲਨ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ। ਰੂਸੀ ਰਾਸ਼ਟਰਪਤੀ ਪੁਤਿਨ ਵੀ ਸ਼ਾਮਲ ਨਹੀਂ ਹੋ ਰਹੇ ਹਨ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵੀ ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























