ਦਿੱਲੀ,13 ਜੂਨ (ਵਿਸ਼ਵ ਵਾਰਤਾ ): ਨਰਿੰਦਰ ਮੋਦੀ ਜੀ-7 ਸੰਮੇਲਨ ‘ਚ ਹਿੱਸਾ ਲੈਣ ਲਈ ਅੱਜ ਇਟਲੀ ਜਾਣਗੇ। ਇਹ ਭਾਰਤ ਦੀ 11ਵੀਂ ਅਤੇ ਪੀਐਮ ਮੋਦੀ ਦੀ 5ਵੀਂ ਸ਼ਮੂਲੀਅਤ ਹੋਵੇਗੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸ਼ੁੱਕਰਵਾਰ ਨੂੰ ਇੱਕ ਦੂਜੇ ਨਾਲ ਗੱਲਬਾਤ ਕਰਨਗੇ। ਉਹ ਗਲੋਬਲ ਸਾਊਥ ਨਾਲ ਜੁੜੇ ਮੁੱਦਿਆਂ ਦੇ ਨਾਲ-ਨਾਲ ਰੂਸ-ਯੂਕਰੇਨ ਸੰਘਰਸ਼ ਦੇ ਆਲੇ-ਦੁਆਲੇ ਚੱਲ ਰਹੀ ਗੱਲਬਾਤ ਨੂੰ ਵੀ ਸੰਬੋਧਿਤ ਕਰਨਗੇ। ਦੱਸ ਦੇਈਏ ਕਿ ਵਿਦੇਸ਼ ਸਕੱਤਰ ਵਿਨੈ ਕਵਾਤਰਾ ਨੇ ਇਟਲੀ ਦੇ ਪ੍ਰਧਾਨ ਮੰਤਰੀ ਅਤੇ ਮੇਜ਼ਬਾਨ ਜੌਰਜੀਆ ਮੇਲੋਨੀ ਨਾਲ ਮੁਲਾਕਾਤ ਦੀ ਪੁਸ਼ਟੀ ਹੀ ਕੀਤੀ ਸੀ ਅਤੇ ਇਹ ਵੀ ਕਿਹਾ ਸੀ ਕਿ ਦੋ-ਪੱਖੀ ਬੈਠਕਾਂ ਦੀ ਸੂਚੀ ਨੂੰ ਅਜੇ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਟਰੂਡੋ ਨਾਲ ਮੁਲਾਕਾਤ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਹੈ।
Amritsar : ਜਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਆਈਲੈਟਸ ਸੈਂਟਰ ਅਤੇ ਕੰਸਲਟੈਂਸੀ ਚਲਾਉਣ ਵਾਲਿਆਂ ਦੇ ਲਾਇਸੰਸ ਰੱਦ
Amritsar : ਜਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਆਈਲੈਟਸ ਸੈਂਟਰ ਅਤੇ ਕੰਸਲਟੈਂਸੀ ਚਲਾਉਣ ਵਾਲਿਆਂ ਦੇ ਲਾਇਸੰਸ ਰੱਦ ਅੰਮ੍ਰਿਤਸਰ 22 ਜਨਵਰੀ- ਵਧੀਕ...